ਠੇਕੇਦਾਰ ਐੱਸਸੀ ਵਿੰਗ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ
ਬਲਜਿੰਦਰ ਸਿੰਘ ਠੇਕੇਦਾਰ ਐਸਸੀ ਵਿੰਗ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ
Publish Date: Tue, 17 Mar 2026 08:41 PM (IST)
Updated Date: Tue, 17 Mar 2026 08:43 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਫਗਵਾੜਾ ਸ਼ਹਿਰ ਦੇ ਉੱਘੇ ਸਮਾਜ ਸੇਵਕ ਤੇ ਬੀਤੇ ਕਈ ਸਾਲਾਂ ਤੋਂ ਕੌਂਸਲਰ ਵਜੋਂ ਫਗਵਾੜਾ ਵਿਖੇ ਸੇਵਾਵਾਂ ਨਿਭਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਬਲਜਿੰਦਰ ਸਿੰਘ ਠੇਕੇਦਾਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਐੱਸਸੀ ਵਿੰਗ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਅਣਥੱਕ ਮਿਹਨਤ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਜਜ਼ਬੇ ਕਾਰਨ ਉਨ੍ਹਾਂ ਨੂੰ ਇਹ ਵੱਡਾ ਮਾਣ ਪ੍ਰਾਪਤ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਐੱਸਸੀ ਵਿੰਗ ਦੇ ਸੂਬਾ ਪ੍ਰਧਾਨ ਤੇ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ ਵੱਲੋਂ ਠੇਕੇਦਾਰ ਬਲਜਿੰਦਰ ਸਿੰਘ ਦੀਆਂ ਪਾਰਟੀ ਪ੍ਰਤੀ ਕੀਤੀਆਂ ਬੇਮਿਸਾਲ ਸੇਵਾਵਾਂ ਲਈ ਉਨ੍ਹਾਂ ਨੂੰ ਸੂਬਾ ਮੀਤ ਪ੍ਰਧਾਨ ਐੱਸਸੀ ਵਿੰਗ ਨਿਯੁਕਤ ਕੀਤਾ ਗਿਆ ਹੈ। ਠੇਕੇਦਾਰ ਬਲਜਿੰਦਰ ਸਿੰਘ ਦੇ ਪਿਤਾ ਠੇਕੇਦਾਰ ਕਰਮ ਸਿੰਘ ਸ਼੍ਰੋਮਣੀ ਅਕਾਲੀ ਦਲ ਫਗਵਾੜਾ ਦੀ ਮਜ਼ਬੂਤੀ ਲਈ ਹਮੇਸ਼ਾ ਸਰਗਰਮ ਆਗੂਆਂ ਵਜੋਂ ਸੇਵਾਵਾਂ ਨਿਭਾਉਂਦੇ ਰਹੇ ਤੇ ਪ੍ਰਕਾਸ਼ ਸਿੰਘ ਬਾਦਲ ਨਾਲ ਉਨ੍ਹਾਂ ਜੇਲ੍ਹਾਂ ਵੀ ਕੱਟੀਆਂ। ਠੇਕੇਦਾਰ ਬਲਜਿੰਦਰ ਸਿੰਘ ਨੇ ਆਪਣੀ ਇਸ ਨਿਯੁਕਤੀ ਲਈ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦਾ ਸੱਚਾ ਸਿਪਾਹੀ ਬਣ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਂਦਾ ਰਿਹਾ ਹੈ ਤੇ ਅੱਗੇ ਵੀ ਪਾਰਟੀ ਪ੍ਰਤੀ ਪੂਰੀ ਵਫਾਦਾਰੀ ਨਾਲ ਸੇਵਾਵਾਂ ਨਿਭਾਉਂਦੇ ਰਹਿਣਗੇ। ਇਸ ਮੌਕੇ ਬਲਜਿੰਦਰ ਸਿੰਘ ਠੇਕੇਦਾਰ ਨੂੰ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਫਗਵਾੜਾ ਦੇ ਇੰਚਾਰਜ ਰਣਜੀਤ ਸਿੰਘ ਖੁਰਾਣਾ, ਦਿਹਾਤੀ ਇੰਚਾਰਜ ਰਜਿੰਦਰ ਸਿੰਘ ਚੰਦੀ, ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਲਵਲੀ ਵਾਲੀਆ ਵੱਲੋਂ ਵਧਾਈ ਦਿੱਤੀ ਗਈ।