ਬਲਵਿੰਦਰ ਠਾਕੁਰ ਬਣੇ ਭਾਜਪਾ ਮੰਡਲ ਫਗਵਾੜਾ ਸਿਟੀ-2 ਦੇ ਪ੍ਰਧਾਨ ਬਲਵਿੰਦਰ ਠਾਕੁਰ ਬਣੇ ਭਾਜਪਾ ਮੰਡਲ ਫਗਵਾੜਾ ਸਿਟੀ-2 ਦੇ ਪ੍ਰਧਾਨ
Publish Date: Fri, 16 Oct 2026 06:53 PM (IST)
Updated Date: Fri, 16 Oct 2026 06:54 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਭਾਰਤੀ ਜਨਤਾ ਪਾਰਟੀ ਦੀ ਪਿਛਲੇ ਕਈ ਦਹਾਕਿਆਂ ਤੋਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਸੇਵਾ ਨਿਭਾਉਂਦੇ ਆ ਰਹੇ ਫਗਵਾੜਾ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਠਾਕੁਰ ਨੂੰ ਪਾਰਟੀ ਹਾਈ ਕਮਾਂਡ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਭਾਜਪਾ ਮੰਡਲ ਫਗਵਾੜਾ ਸਿਟੀ-2 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਭਾਜਪਾ ਆਗੂਆਂ ਤੇ ਵਰਕਰਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਨਵ-ਨਿਯੁਕਤ ਮੰਡਲ ਪ੍ਰਧਾਨ ਬਲਵਿੰਦਰ ਠਾਕੁਰ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟ ਕਰਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਬਲਵਿੰਦਰ ਠਾਕੁਰ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਭਾਜਪਾ ਦੀਆਂ ਨੀਤੀਆਂ ਤੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਮੂਹ ਵਰਕਰਾਂ ਨੂੰ ਨਾਲ ਲੈ ਕੇ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਜਪਾ ਦੇ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਪੂਰਾ ਜ਼ੋਰ ਲਗਾਇਆ ਜਾਵੇਗਾ। ਉਨ੍ਹਾਂ ਭਰੋਸਾ ਜਤਾਇਆ ਕਿ ਪਾਰਟੀ ਵਰਕਰਾਂ ਦੀ ਮਿਹਨਤ ਤੇ ਸਹਿਯੋਗ ਨਾਲ ਭਾਜਪਾ ਦੇ ਸੰਗਠਨ ਨੂੰ ਫਗਵਾੜਾ ਵਿੱਚ ਹੋਰ ਮਜ਼ਬੂਤੀ ਮਿਲੇਗੀ।