ਸਕੂਲ 'ਚ ਬੰਦੀ ਛੋੜ ਦਿਵਸ ਤੇ ਦੀਵਾਲੀ ਮਨਾਈ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ 'ਚ ਬੰਦੀ ਛੋੜ ਦਿਵਸ ਅਤੇ ਦੀਵਾਲੀ ਮਨਾਈ
Publish Date: Sat, 07 Nov 2026 06:48 PM (IST)
Updated Date: Sat, 07 Nov 2026 06:50 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਸਪੈਸ਼ਲ ਅਸੈਂਬਲੀ ਦਾ ਆਯੋਜਨ ਕੀਤਾ ਗਿਆ। ਸਕੂਲ ਦੇ ਪ੍ਰਸ਼ਾਸਕ ਨਿਮਰਤਾ ਕੌਰ ਵਿਸ਼ੇਸ਼ ਤੌਰ ’ਤੇ ਅਸੈਂਬਲੀ ਵਿੱਚ ਹਾਜ਼ਰ ਹੋਏ। ਅਸੈਂਬਲੀ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਇਸ ਮੌਕੇ ਨੌਵੀਂ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ ਨੇ ਆਪਣੇ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਇਤਿਹਾਸਕ ਤੇ ਧਾਰਮਿਕ ਮਹੱਤਵ ਬਾਰੇ ਜਾਣੂ ਕਰਵਾਇਆ। ਛੇਵੀਂ ਜਮਾਤ ਦੀ ਵਿਦਿਆਰਥਣ ਗੁੰਜਨ ਨੇ ਆਪਣੀ ਕਵਿਤਾ ਰਾਹੀਂ ਤਿਉਹਾਰ ਦੀ ਖ਼ੁਸ਼ੀ ਨੂੰ ਬਿਆਨ ਕੀਤਾ। ਵਿਦਿਆਰਥੀਆਂ ਦੀ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ। ਪ੍ਰਾਇਮਰੀ ਵਿੰਗ ਦੇ ਬੱਚਿਆਂ ਵਿਚਕਾਰ ਦੀਵਾ ਤੇ ਮੋਮਬੱਤੀ ਡੈਕੋਰੇਸ਼ਨ ਮੁਕਾਬਲਾ ਕਰਵਾਇਆ ਗਿਆ। ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਰਮਿਆਨ ਥਾਲੀ ਡੈਕੋਰੇਸ਼ਨ ਤੇ ਜਵੈਲਰੀ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਅੰਤਰ-ਹਾਊਸ ਰੰਗੋਲੀ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਲਾਲਾ ਲਾਜਪਤ ਰਾਏ ਹਾਊਸ ਨੇ ਪਹਿਲਾ, ਸ਼ਹੀਦ ਊਧਮ ਸਿੰਘ ਹਾਊਸ ਨੇ ਦੂਜਾ ਅਤੇ ਭਗਤ ਸਿੰਘ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਹਰਨਿਆਮਤ ਕੌਰ ਤੇ ਪ੍ਰਸ਼ਾਸਕ ਨਿਮਰਤਾ ਕੌਰ ਨੇ ਵਿਦਿਆਰਥੀਆਂ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ। ਬੀਬੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਦੀਵਾਲੀ ਰੌਸ਼ਨੀਆਂ ਤੇ ਖੁਸ਼ੀਆਂ ਦਾ ਤਿਉਹਾਰ ਹੈ। ਸਾਨੂੰ ਸਾਰਿਆਂ ਨੂੰ ਪ੍ਰਦੂਸ਼ਣ ਰਹਿਤ ਤੇ ਸੁਰੱਖਿਅਤ ਦਿਵਾਲੀ ਮਨਾਉਣੀ ਚਾਹੀਦੀ ਹੈ।