ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ 'ਚ ਬਸੰਤ ਪੰਚਮੀ ਦਾ ਆਯੋਜਨ
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ 'ਚ ਬਸੰਤ ਪੰਚਮੀ ਦਾ ਆਯੋਜਨ
Publish Date: Fri, 23 Jan 2026 08:28 PM (IST)
Updated Date: Fri, 23 Jan 2026 08:30 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਵਿਚ ਬਸੰਤ ਪੰਚਮੀ ਦਾ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ‘ਨਾਨਕ ਤਿਨਾ ਬਸੰਤ ਹੈ’ ਦੇ ਸੁੰਦਰ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣ, ਪੋਸਟਰ ਮੇਕਿੰਗ ਰਾਹੀਂ ਬਸੰਤ ਪੰਚਮੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ। ਵਿਦਿਆਰਥੀਆਂ ਦੁਆਰਾ ਪੀਲੇ ਰੰਗ ਦੇ ਪਹਿਰਾਵੇ ਵਿਚ ਸ਼ਾਮਲ ਹੋਣਾ, ਕਾਈਟ ਮੇਕਿੰਗ ਤੇ ਕਾਈਟ ਫਲਾਇੰਗ ਸਮਾਗਮ ਦੀ ਖਿੱਚ ਦਾ ਕੇਂਦਰ ਬਣਿਆ ਰਿਹਾ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀ. ਸਰਵਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜੀ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜੀ. ਨਿਮਰਤਾ ਕੌਰ ਨੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੇ ਤਿਉਹਾਰ ਦੀ ਵਧਾਈ ਦਿੱਤੀ।