ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਦੀਵਾਨ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਵਿਖੇ ਸੁੰਦਰ ਦੀਵਾਨ ਸਜਾਏ ਗਏ
Publish Date: Tue, 24 Nov 2026 09:04 PM (IST)
Updated Date: Tue, 24 Nov 2026 09:07 PM (IST)
--ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜ਼ਰੀ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਵਿਖੇ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਪਵਿੱਤਰ ਪਾਵਨ ਸਰੋਵਰ ਵਿੱਚ ਇਸ਼ਨਾਨ ਕੀਤੇ। ਅੱਜ ਦਿਨ ਦੇ ਸਮਾਗਮ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਕਰਵਾਏ ਗਏ, ਜਿਸ ਵਿਚ ਸੰਤਾਂ ਮਹਾਂਪੁਰਸ਼ਾਂ ਤੇ ਹੋਰ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ, ਅਡੀਸ਼ਨਲ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ, ਕਥਾਵਾਚਕ ਕਰਨਜੀਤ ਸਿੰਘ ਆਹਲੀ ਵੱਲੋਂ ਸਮੂਹ ਦੇਸ਼-ਵਿਦੇਸ਼ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਆਪਣੇ ਜੀਵਨ ਵਿੱਚ ਗ੍ਰਹਿਣ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਪਾਵਨ ਧਰਤੀ ‘ਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੰਮਾ ਸਮਾਂ ਆਪਣੀ ਜ਼ਿੰਦਗੀ ਦਾ ਗੁਜ਼ਰ ਕੀਤਾ ਤੇ ‘ੴ’ ਮੂਲ ਮੰਤਰ ਦਾ ਉਚਾਰਨ ਵੀ ਇਸ ਅਸਥਾਨ ‘ਤੇ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਜਾਤ-ਪਾਤ ਵਿਚੋਂ ਬਾਹਰ ਕੱਢਿਆ ਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਹਜ਼ੂਰੀ ਰਾਗੀ ਜਥੇ, ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਕਥਾ ਕੀਰਤਨ ਰਾਹੀ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਸੰਤਾਂ ਮਹਾਂਪੁਰਸ਼ਾਂ, ਸਮੂਹ ਹਾਜ਼ਰ ਸਖਸ਼ੀਅਤਾਂ ਤੇ ਕਥਾ ਵਾਚਕਾਂ, ਕੀਰਤਨੀ ਜਥਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।