ਬੇਬੇ ਨਾਨਕੀ ਜੀ ਦਾ ਚਾਰ ਰੋਜ਼ਾ ਪ੍ਰਕਾਸ਼ ਉਤਸਵ ਜੋੜ ਮੇਲਾ ਅੱਜ ਤੋਂ
ਬੇਬੇ ਨਾਨਕੀ ਜੀ ਦਾ ਚਾਰ ਰੋਜ਼ਾ ਪ੍ਰਕਾਸ਼ ਉਤਸਵ ਜੋੜ ਮੇਲਾ ਅੱਜ ਤੋਂ ਅਰੰਭ
Publish Date: Tue, 31 Mar 2026 09:23 PM (IST)
Updated Date: Tue, 31 Mar 2026 09:25 PM (IST)

ਲੋੜਵੰਦ ਲੜਕੀਆਂ ਦੀਆਂ ਸ਼ਾਦੀਆਂ 2 ਨੂੰ : ਮੈਨੇਜਰ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਸੁਲਤਾਨਪੁਰ ਲੋਧੀ ਤੇ ਯੂਕੇ ਦੇ ਪ੍ਰਧਾਨ ਤਰਲੋਚਨ ਸਿੰਘ ਚਾਨਾ ਮੀਤ ਪ੍ਰਧਾਨ ਤੇ ਮੈਨੇਜਰ ਗੁਰਦਿਆਲ ਸਿੰਘ ਯੂਕੇ ਦੀ ਅਗਵਾਈ ਹੇਠ ਸਮੂਹ ਟਰੱਸਟੀ ਮੈਂਬਰਾਂ, ਇਲਾਕਾ ਨਿਵਾਸੀ ਸੰਗਤਾਂ ਤੇ ਸ਼ਹਿਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਬੇਬੇ ਨਾਨਕੀ ਜੀ ਸੁਲਤਾਨਪੁਰ ਲੋਧੀ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਭੈਣ ਜੀ ਧੰਨ ਧੰਨ ਬੇਬੇ ਨਾਨਕੀ ਜੀ ਦੇ ਮਨਾਏ ਜਾ ਰਹੇ 562ਵਾਂ ਜਨਮ ਉਤਸਵ ਚਾਰ ਰੋਜ਼ਾ ਸਲਾਨਾ ਜੋੜ ਮੇਲੇ ਅੱਜ ਤੋਂ ਆਰੰਭ ਹੋਣਗੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੇਬੇ ਨਾਨਕੀ ਇਸਤਰੀ ਚੈਰੀਟੇਬਲ ਟਰੱਸਟ ਦੇ ਮੀਤ ਪ੍ਰਧਾਨ ਤੇ ਮੈਨੇਜਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰਸਟ ਦੇ ਪ੍ਰਧਾਨ ਤਰਲੋਚਨ ਸਿੰਘ ਚਾਨਾ ਯੂਕੇ ਦੀ ਦੇਖ ਰੇਖ ਹੇਠ ਅੱਜ 1 ਅਪ੍ਰੈਲ ਤੋਂ 4 ਅਪ੍ਰੈਲ ਤੱਕ ਚਾਰ ਦਿਨ ਵਿਸ਼ਾਲ ਸਮਾਗਮ ਹੋਣਗੇ। ਅੱਜ ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਹੋਵੇਗੀ ਤੇ ਟਰੱਸਟ ਵੱਲੋਂ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਇਸੇ ਤਰ੍ਹਾਂ 2 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਤੇ 2 ਅਪ੍ਰੈਲ ਨੂੰ ਹੀ ਸੰਗਤਾਂ ਦੇ ਸਹਿਯੋਗ ਨਾਲ ਬੇਬੇ ਨਾਨਕੀ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਟਰੱਸਟ ਵੱਲੋਂ ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾਣਗੇ ਤੇ ਲੋੜੀਂਦਾ ਸਮਾਨ ਆਦਿ ਧੀਆਂ ਨੂੰ ਅਸ਼ੀਰਵਾਦ ਦੇ ਰੂਪ ਵਿਚ ਬੇਬੇ ਨਾਨਕੀ ਟਰੱਸਟ ਵੱਲੋਂ ਦਿੱਤਾ ਜਾਵੇਗਾ ਤੇ ਸ਼ਾਮ ਨੂੰ ਵਿਸ਼ਾਲ ਕੀਰਤਨ ਤੇ ਕਵੀ ਦਰਬਾਰ ਹੋਵੇਗਾ। ਉਨ੍ਹਾਂ ਦੱਸਿਆ ਕਿ 3 ਅਪ੍ਰੈਲ ਨੂੰ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ ਤੇ ਰਾਤ ਨੂੰ ਮਹਾਨ ਕੀਰਤਨ ਦਰਬਾਰ ਹੋਵੇਗਾ। ਜੋੜ ਮੇਲੇ ਮੌਕੇ 4 ਅਪ੍ਰੈਲ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਪੂਰਾ ਦਿਨ ਧਾਰਮਿਕ ਸਮਾਗਮ ਸੱਜਣਗੇ। ਉਨ੍ਹਾਂ ਸਮੂਹ ਨਾਨਕ ਨਾਮ ਲੇਵਾ ਇਲਾਕੇ ਤੇ ਸ਼ਹਿਰ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਚਾਰ ਰੋਜ਼ਾ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਿਰਕਤ ਕਰਦਿਆਂ ਗੁਰੂ ਘਰ ਦਾ ਸੇਵਾ ਦਾ ਲਾਹਾ ਪ੍ਰਾਪਤ ਕੀਤਾ ਜਾਵੇ। ਇਸ ਮੌਕੇ ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਦੇ ਪ੍ਰਧਾਨ ਤਰਲੋਚਨ ਸਿੰਘ ਚਾਨਾ, ਮੀਤ ਪ੍ਰਧਾਨ ਤੇ ਮੈਨੇਜਰ ਗੁਰਦਿਆਲ ਸਿੰਘ ਯੂਕੇ, ਭਾਈ ਹਰਜਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ, ਜਥੇਦਾਰ ਗੁਰਦਿਆਲ ਸਿੰਘ ਸੁਲਤਾਨਪੁਰ ਲੋਧੀ, ਜਥੇਦਾਰ ਪਰਮਿੰਦਰ ਸਿੰਘ ਖਾਲਸਾ, ਰਜਿੰਦਰ ਕੌਰ ਯੂਕੇ, ਪਿਆਰ ਕੌਰ ਸੀਹਰਾ ਯੂਕੇ, ਲਖਵਿੰਦਰ ਕੌਰ ਲਾਲੀ ਯੂਕੇ, ਪਰਮਜੀਤ ਸਿੰਘ ਸੰਗਰ ਯੂਕੇ, ਜਨਰਲ ਸਕੱਤਰ ਜੇਪੀ ਸਿੰਘ, ਅਮਰ ਸ਼ਹੀਦ ਬਾਬਾ ਸੰਗਤ ਸਿੰਘ ਜੀ ਵੈੱਲਫੇਅਰ ਕਮੇਟੀ ਦੇ ਪ੍ਰਧਾਨ ਜਥੇਦਾਰ ਮਹਾਂਸਿੰਘ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ, ਭੁਪਿੰਦਰ ਸਿੰਘ, ਡਾ. ਜਸਵੰਤ ਸਿੰਘ, ਸੁਖਵੰਤ ਸਿੰਘ, ਗਗਨਦੀਪ ਸਿੰਘ, ਅਮਰੀਕ ਸਿੰਘ, ਸਵਰਨ ਸਿੰਘ, ਗੁਰਜਿੰਦਰ ਸਿੰਘ, ਜਸਵੰਤ ਸਿੰਘ ਨੰਢਾ, ਭਾਈ ਸਰਬਜੀਤ ਸਿੰਘ ਬੱਬੂ, ਡਾ. ਗੁਰਦੀਪ ਸਿੰਘ, ਦਿਲਦਾਰ ਸਿੰਘ ਭਾਗੋਆਰਾਈਆਂ, ਸਰਵਣ ਸਿੰਘ, ਖਜ਼ਾਨਚੀ ਮਹਿੰਦਰ ਸਿੰਘ, ਗ੍ਰੰਥੀ ਕੁਲਵਿੰਦਰ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ।