ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਰਕਸ਼ਾਪ ਲਗਵਾਈ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵੱਲੋਂ “ਵਾਲਾਂ ਦੀ ਦੇਖਭਾਲ ਅਤੇ ਨਿਊਟ੍ਰੀਸ਼ਨ” ਵਿਸ਼ੇ ’ਤੇ ਵਰਕਸ਼ਾਪ ਆਯੋਜਿਤ
Publish Date: Tue, 21 Apr 2026 09:40 PM (IST)
Updated Date: Tue, 21 Apr 2026 09:43 PM (IST)

ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਗਾ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ ਮਾਨਯੋਗ ਉਪ ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਜੀ ਦੀ ਰਹਿਨੁਮਾਈ ਤੇ ਡੀਨ ਕਾਲਜਿਜ਼ ਡਿਵੈਲਪਮੈਂਟ ਕੌਂਸਲ ਪ੍ਰੋ. ਡਾ. ਸਰੋਜ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਕੋਸਮੈਟੋਲੋਜੀ ਵਿਭਾਗ ਵੱਲੋਂ “ਵਾਲਾਂ ਦੀ ਦੇਖਭਾਲ ਅਤੇ ਨਿਊਟ੍ਰੀਸ਼ਨ” ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਮੌਕੇ ਰਿਸੋਰਸ ਪਰਸਨ ਵਜੋਂ ਮੈਡਮ ਸੁਰਜੀਤ ਕੌਰ ਨੇ ਵਿਦਿਆਰਥੀਆਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ। ਵਰਕਸ਼ਾਪ ਦੌਰਾਨ ਮੈਡਮ ਸੁਰਜੀਤ ਕੌਰ ਨੇ ਵਾਲਾਂ ਦੀ ਸਹੀ ਦੇਖਭਾਲ ਤੇ ਪੋਸ਼ਣ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਿਹਤਮੰਦ ਵਾਲਾਂ ਲਈ ਸੰਤੁਲਿਤ ਆਹਾਰ ਤੇ ਉਚਿਤ ਪ੍ਰੋਡਕਟ ਦੀ ਵਰਤੋਂ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਾਲਾਂ ਨਾਲ ਸਬੰਧਤ ਆਮ ਸਮੱਸਿਆਵਾਂ ਤੇ ਉਨ੍ਹਾਂ ਦੇ ਹੱਲ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਕੋਸਮੈਟੋਲੋਜੀ ਵਿਭਾਗ ਦੇ ਇੰਚਾਰਜ ਮੈਡਮ ਪਲਕ ਨੇ ਇਸ ਵਰਕਸ਼ਾਪ ਨੂੰ ਸਫਲ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਕੋਸਮੈਟੋਲੋਜੀ ਵਿਭਾਗ ਦੇ ਮੁਖੀ ਡਾ. ਪਰਮਜੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਵਿਦਿਆਰਥੀਆਂ ਨੂੰ ਪ੍ਰਯੋਗਿਕ ਤੇ ਜੀਵਨ-ਉਪਯੋਗੀ ਗਿਆਨ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਲਈ ਸਿਹਤ ਤੇ ਸੁੰਦਰਤਾ ਨਾਲ ਜੁੜੇ ਵਿਸ਼ਿਆਂ ਦੀ ਸਮਝ ਬਹੁਤ ਜ਼ਰੂਰੀ ਹੈ। ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਹੁਨਰ-ਅਧਾਰਿਤ ਸਿੱਖਿਆ ਤੇ ਪ੍ਰਯੋਗਿਕ ਜਾਣਕਾਰੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਤਿ ਮਹੱਤਵਪੂਰਨ ਹੈ।