ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਨੇ ਡੀਈਸੀ ਚੰਡੀਗੜ੍ਹ ਨਾਲ ਕੀਤਾ ਸਮਝੌਤਾ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵੱਲੋਂ ਡੀ.ਈ.ਸੀ. ਚੰਡੀਗੜ੍ਹ ਨਾਲ ਐਮ.ਓ.ਯੂ. ਸਾਇਨ
Publish Date: Tue, 31 Mar 2026 10:20 PM (IST)
Updated Date: Tue, 31 Mar 2026 10:22 PM (IST)

ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਹੇਠ ਤੇ ਮਾਣਯੋਗ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਰਹਿਨੁਮਾਈ ਵਿਚ ਡੀਨ ਕਾਲਜ ਡਿਵੈਲਪਮੈਂਟ ਕੌਂਸਲ ਪ੍ਰੋ. (ਡਾ.) ਸਰੋਜ ਅਰੋੜਾ ਦੀ ਅਗਵਾਈ ਹੇਠ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਵੱਲੋਂ ਦਸਵੰਧਾ ਸਿੰਘ ਐਜੂਕੇਸ਼ਨਲ ਐਂਡ ਕਲਚਰਲ ਫਾਊਂਡੇਸ਼ਨ ਨਾਲ ਇਕ ਐੱਮਓਯੂ ਸਾਇਨ ਕੀਤਾ ਗਿਆ। ਇਸ ਐੱਮਓਯੂ ਅਨੁਸਾਰ ਇਹ ਫਾਊਂਡੇਸ਼ਨ ਮਿੱਠੜਾ ਕਾਲਜ ਅਧੀਨ ਆਉਂਦੇ ਮੰਡ ਖੇਤਰ ਦੇ ਲੋੜਵੰਦ ਤੇ ਮੈਰੀਟੋਰੀਅਸ ਵਿਦਿਆਰਥੀਆਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰੇਗੀ। ਇਹ ਐੱਮਓਯੂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਰਜਿਸਟਰਾਰ ਪ੍ਰੋ. (ਡਾ.) ਕੇਐੱਸ ਚਾਹਲ ਵੱਲੋਂ ਸਾਇਨ ਕੀਤਾ ਗਿਆ। ਇਸ ਮੌਕੇ ਡੀਨ ਅਕੈਡਮਿਕ ਅਫੇਅਰਜ਼ ਡਾ. ਹਰਵਿੰਦਰ ਸਿੰਘ ਸੈਣੀ, ਡੀਨ ਕਾਲਜ ਡਿਵੈਲਪਮੈਂਟ ਕੌਂਸਲ ਪ੍ਰੋ. (ਡਾ.) ਸਰੋਜ ਅਰੋੜਾ ਤੇ ਕੋਆਰਡੀਨੇਟਰ ਪ੍ਰੋ. (ਡਾ.) ਨਵਦੀਪ ਸਿੰਘ ਸੋਢੀ ਵੀ ਮੌਜੂਦ ਸਨ। ਇਸ ਮੌਕੇ ਫਾਊਂਡੇਸ਼ਨ ਦੇ ਮੌਜੂਦਾ ਮੁਖੀ ਕਨਵਰਜੀਤ ਸਿੰਘ ਘੁੰਮਣ ਤੇ ਸਿਮਰਜੀਤ ਸਿੰਘ ਘੁੰਮਣ ਸ਼ਾਮਲ ਸਨ। ਇਹ ਫਾਊਂਡੇਸ਼ਨ ਸਿੱਖਿਆ ਦੇ ਪ੍ਰਚਾਰ ਤੇ ਸਮਾਜਿਕ ਭਲਾਈ ਲਈ ਨਿਰੰਤਰ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ। ਇਸ ਮੌਕੇ ਯੂਨੀਵਰਸਿਟੀ ਪਲਾਨਿੰਗ ਵਿਭਾਗ ਦੇ ਸਾਬਕਾ ਪ੍ਰੋਫੈਸਰ (ਡਾ.) ਬਲਵਿੰਦਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਆਰਥਿਕ ਸਹਾਇਤਾ ਦੇ ਸਹੀ ਉਪਯੋਗ ਨੂੰ ਯਕੀਨੀ ਬਣਾਉਣ ਲਈ ਕਾਲਜ ਵੱਲੋਂ ਇਕ ਵਿਸ਼ੇਸ਼ ਕਮੇਟੀ ਗਠਿਤ ਕੀਤੀ ਗਈ ਹੈ, ਜੋ ਫੰਡਾਂ ਦੀ ਸੁਚੱਜੀ ਵਰਤੋਂ ਤੇ ਲਾਭਪਾਤਰੀਆਂ ਦੀ ਚੋਣ ਦੀ ਨਿਗਰਾਨੀ ਕਰੇਗੀ। ਇਸ ਪਹਿਲ ਦਾ ਮੁੱਖ ਉਦੇਸ਼ ਪਿੰਡਾਂ ਦੇ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਮੈਰੀਟੋਰੀਅਸ ਵਿਦਿਆਰਥੀਆਂ ਨੂੰ ਸਹਾਇਤਾ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪਣੀ ਪੜ੍ਹਾਈ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖ ਸਕਣ। ਇਸ ਮੌਕੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਐੱਮਓਯੂ ਕਾਲਜ ਲਈ ਇਕ ਮਹੱਤਵਪੂਰਨ ਕਦਮ ਹੈ, ਜੋ ਲੋੜਵੰਦ ਤੇ ਯੋਗ ਵਿਦਿਆਰਥੀਆਂ ਲਈ ਬਹੁਤ ਲਾਭਕਾਰੀ ਸਾਬਿਤ ਹੋਵੇਗਾ। ਉਨ੍ਹਾਂ ਨੇ ਦਸਵੰਧਾ ਸਿੰਘ ਐਜੂਕੇਸ਼ਨਲ ਐਂਡ ਕਲਚਰਲ ਫਾਊਂਡੇਸ਼ਨ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਸਿੱਖਿਆ ਦੇ ਖੇਤਰ ਵਿਚ ਸਮਾਜਿਕ ਜ਼ਿੰਮੇਵਾਰੀ ਨੂੰ ਮਜ਼ਬੂਤ ਕਰਦੇ ਹਨ ਤੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਵੱਲ ਪ੍ਰੇਰਿਤ ਕਰਦੇ ਹਨ।