2027 ਚੋਣਾਂ ਤੋਂ ਪਹਿਲਾਂ ਵਿਧਾਇਕ ਧਾਲੀਵਾਲ ਨੇ ਫਗਵਾੜਾ ਯੂਥ ਟੀਮ ਐਲਾਨੀ
2027 ਚੋਣਾਂ ਤੋਂ ਪਹਿਲਾਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਫਗਵਾੜਾ ਯੂਥ ਟੀਮ ਦਾ ਕੀਤਾ ਐਲਾਨ,
Publish Date: Sat, 27 Jun 2026 07:02 PM (IST)
Updated Date: Sun, 28 Jun 2026 04:05 AM (IST)

ਕੈਪਸ਼ਨ-27ਪੀਐਚਜੀ1 ਫਗਵਾੜਾ ਯੂਥ ਅਸੈਬੰਲੀ ਇੰਚਾਰਜ ਕੁੰਦਰ ਰਾਏ ਦਾ ਮੱੁਹ ਮਿੱਠਾ ਕਰਵਾਉਂਦੇ ਹੋਏ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਤੇ ਹੋਰ। ਕੈਪਸ਼ਨ-27ਪੀਐਚਜੀ2 ਸ਼ਹਿਰੀ ਯੂਥ ਪ੍ਰਧਾਨ ਸਾਹਿਲ ਵੋਹਰਾ ਦਾ ਮੱੁਹ ਮਿੱਠਾ ਕਰਵਾਉਂਦੇ ਹੋਏ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਤੇ ਹੋਰ। ਕੈਪਸ਼ਨ-27ਪੀਐਚਜੀ3 ਦਿਹਾਤੀ ਯੂਥ ਪ੍ਰਧਾਨ ਲਖਵੀਰ ਸਿੰਘ ਦਾ ਮੱੁਹ ਮਿੱਠਾ ਕਰਵਾਉਂਦੇ ਹੋਏ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਤੇ ਹੋਰ। ਵਿਜੇ ਸੋਨੀ, ਪੰਜਾਬੀ ਜਾਗਰਣ ਫਗਵਾੜਾ : 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਕੜੀ ਤਹਿਤ ਜਿਲਾ ਕਪੂਰਥਲਾ ਕਾਂਗਰਸ ਪ੍ਰਧਾਨ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਫਗਵਾੜਾ ਵਿਧਾਨ ਸਭਾ ਹਲਕੇ ਦੀ ਯੂਥ ਕਾਰਜਕਾਰਨੀ ਦਾ ਐਲਾਨ ਕਰਦਿਆਂ ਪਾਰਟੀ ਦੇ ਨੌਜਵਾਨ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ। ਵਿਧਾਇਕ ਧਾਲੀਵਾਲ ਨੇ ਕੁੰਦਨ ਰਾਏ ਨੂੰ ਵਿਧਾਨ ਸਭਾ ਹਲਕਾ ਫਗਵਾੜਾ ਅਸੈਬੰਲ਼ੀ ਦਾ ਯੂਥ ਪ੍ਰਧਾਨ, ਸਾਹਿਲ ਵੋਹਰਾ ਨੂੰ ਸ਼ਹਿਰੀ ਯੂਥ ਪ੍ਰਧਾਨ ਅਤੇ ਲਖਵੀਰ ਸਿੰਘ ਨੂੰ ਬਲਾਕ ਦਿਹਾਤੀ ਯੂਥ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਭੇਟ ਕਰ ਕੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪਾਰਟੀ ਨੌਜਵਾਨਾਂ ਦੀ ਤਾਕਤ ਤੇ ਪੂਰਾ ਭਰੋਸਾ ਕਰਦੀ ਹੈ। ਉਨ੍ਹਾਂ ਕਿਹਾ ਕਿ ਨਵੇਂ ਨਿਯੁਕਤ ਅਹੁਦੇਦਾਰ ਲੰਬੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਦੀ ਨਿਸ਼ਠਾ, ਸਰਗਰਮ ਭੂਮਿਕਾ ਅਤੇ ਲੋਕਾਂ ਨਾਲ ਜੁੜੇ ਰਹਿਣ ਦੇ ਜਜ਼ਬੇ ਨੂੰ ਧਿਆਨ ਵਿੱਚ ਰੱਖਦਿਆਂ ਇਹ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਧਾਲੀਵਾਲ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਰਟੀ ਵੱਲੋਂ ਬੂਥ ਪੱਧਰ ਤੱਕ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਅੱਗੇ ਲਿਆ ਕੇ ਚੋਣੀ ਮੁਹਿੰਮ ਨੂੰ ਨਵੀਂ ਰਫ਼ਤਾਰ ਦਿੱਤੀ ਜਾਵੇਗੀ। ਉਨ੍ਹਾਂ ਨਵੇਂ ਅਹੁਦੇਦਾਰਾਂ ਨੂੰ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਨਵੇਂ ਨਿਯੁਕਤ ਯੂਥ ਆਗੂਆਂ ਨੇ ਵਿਧਾਇਕ ਧਾਲੀਵਾਲ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ 2027 ਦੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਲਈ ਦਿਨ-ਰਾਤ ਮਿਹਨਤ ਕਰਨਗੇ।