ਬੇਗਮਪੁਰਾ ਕਾਨਫਰੰਸ 2027 ਦੀਆਂ ਚੋਣ ਤਿਆਰੀਆਂ ਦਾ ਅਹਿਮ ਪੜਾਅ ਸਾਬਤ ਹੋਵੇਗੀ : ਮਾਨ
ਬੇਗਮਪੁਰਾ ਕਾਨਫਰੰਸ 2027 ਦੀ ਚੋਣੀ ਤਿਆਰੀਆਂ ਦਾ ਅਹਿਮ ਪੜਾਅ ਸਾਬਤ ਹੋਵੇਗੀ : ਇਮਾਨ ਸਿੰਘ ਮਾਨ
Publish Date: Sun, 07 Jun 2026 08:43 PM (IST)
Updated Date: Sun, 07 Jun 2026 08:44 PM (IST)
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਸੁਲਤਾਨਪੁਰ ਲੋਧੀ ਤੋਂ ਵਰਕਰਾਂ ਨੂੰ ਲਾਮਬੰਦ ਕਰਨ ਦੀ ਮੁਹਿੰਮ ਕੀਤੀ ਤੇਜ਼
ਪਰਮਜੀਤ ਸਿੰਘ, ਪੰਜਾਬੀ ਜਾਗਰਣ
ਡਡਵਿੰਡੀ : ਸ਼੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ (ਰਜਿ.) ਸੁਲਤਾਨਪੁਰ ਲੋਧੀ ਵਿਖੇ ਜਥੇਦਾਰ ਮੁਖਤਿਆਰ ਸਿੰਘ ਸੋਢੀ ਡਡਵਿੰਡੀ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਭਰਵਾਂ ਇਕੱਠ ਤੇ ਪ੍ਰੈੱਸ ਕਾਨਫਰੰਸ ਕਰਵਾਈ ਗਈ। ਇਸ ਮੌਕੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੇ ਪਾਰਟੀ ਦੀਆਂ ਭਵਿੱਖੀ ਰਾਜਨੀਤਿਕ ਸਰਗਰਮੀਆਂ ਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ਸਾਂਝੀ ਕੀਤੀ। ਇਮਾਨ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਤੇ ਹੱਕਾਂ ਦੀ ਆਵਾਜ਼ ਬਣ ਕੇ ਉਭਰ ਰਹੀ ਹੈ। ਉਨ੍ਹਾਂ ਕਿਹਾ ਕਿ 13 ਜੂਨ ਨੂੰ ਫਗਵਾੜਾ ਵਿਖੇ ਹੋਣ ਵਾਲੀ ਬੇਗਮਪੁਰਾ ਪੰਥਕ ਕਾਨਫਰੰਸ ਪਾਰਟੀ ਲਈ ਇਤਿਹਾਸਕ ਸਾਬਤ ਹੋਵੇਗੀ, ਜਿਸ ਵਿਚ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਪੰਜਾਬ ਦੇ ਮੌਜੂਦਾ ਸਿਆਸੀ, ਸਮਾਜਿਕ ਤੇ ਧਾਰਮਿਕ ਮੁੱਦਿਆਂ ਬਾਰੇ ਆਪਣਾ ਵਿਜ਼ਨ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ, ਕਿਸਾਨਾਂ ਤੇ ਆਮ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਪਾਰਟੀ ਵੱਲੋਂ ਵੱਡੇ ਪੱਧਰ 'ਤੇ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਜਥੇਦਾਰ ਮੁਖਤਿਆਰ ਸਿੰਘ ਸੋਢੀ ਡਡਵਿੰਡੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) 2027 ਦੀਆਂ ਚੋਣਾਂ ਨੂੰ ਲੈ ਕੇ ਪਿੰਡ ਪੱਧਰ ਤੱਕ ਆਪਣਾ ਸੰਗਠਨ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੇਗਮਪੁਰਾ ਕਾਨਫਰੰਸ ਰਾਹੀਂ ਵਰਕਰਾਂ ਵਿਚ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਹੋਵੇਗਾ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਫਗਵਾੜਾ ਪਹੁੰਚ ਕੇ ਕਾਨਫਰੰਸ ਨੂੰ ਕਾਮਯਾਬ ਬਣਾਉਣ। ਇਸ ਮੌਕੇ ਡਾ. ਹਰਜਿੰਦਰ ਸਿੰਘ ਜਖੂ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਬੀਬੀ ਸੁਖਜੀਤ ਕੌਰ, ਸੰਤੋਖ ਸਿੰਘ, ਸੁਖਵਿੰਦਰ ਸਿੰਘ ਭਗਵਾਨਪੁਰ, ਕੁਲਵਿੰਦਰ ਸਿੰਘ, ਹਰਦੀਪ ਸਿੰਘ, ਪਰਮਜੀਤ ਸਿੰਘ, ਕੁਲਦੀਪ ਸਿੰਘ, ਦਰਬਾਰਾ ਸਿੰਘ, ਬਲਦੇਵ ਸਿੰਘ, ਸਤਬੀਰ ਸਿੰਘ ਮਨੀ, ਗੁਰਨਾਮ ਸਿੰਘ, ਦਲਜੀਤ ਸਿੰਘ, ਹਰਜਿੰਦਰ ਸਿੰਘ ਗਾਜ਼ੀਪੁਰ, ਹਰਪ੍ਰੀਤ ਸਿੰਘ, ਚਰਨਜੀਤ ਸਿੰਘ, ਸੁਖਮਿੰਦਰ ਸਿੰਘ ਸ਼ਮੀ, ਸਤਨਾਮ ਸਿੰਘ, ਅਮਨਦੀਪ ਸਿੰਘ ਰੋਮੀ, ਰਾਜਪਾਲ ਸਿੰਘ, ਸੰਤ ਪ੍ਰਕਾਸ਼ ਸਿੰਘ, ਬਲਵੰਤ ਸਿੰਘ ਸੋਨੂ ਖਸਣ, ਨਰਿੰਦਰ ਸਿੰਘ, ਅਮਨ, ਸੁਖਦੇਵ ਤੇ ਸੰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ, ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।