ਹਰ ਲੋੜਵੰਦ ਤੱਕ ਪਹੁੰਚ ਰਿਹਾ ਹੈ ਸਕੀਮਾਂ ਦਾ ਲਾਭ : ਸਮਰ ਹਰ ਲੋੜਵੰਦ ਤੱਕ ਪਹੁੰਚ ਰਿਹਾ ਹੈ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਲਾਭ : ਸਮਰ ਗੁਪਤਾ
Publish Date: Sun, 13 Sep 2026 07:25 PM (IST)
Updated Date: Sun, 13 Sep 2026 07:26 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਸੀਨੀਅਰ ਆਮ ਆਦਮੀ ਪਾਰਟੀ ਆਗੂ ਸਮਰ ਗੁਪਤਾ ਨੇ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਮਰ ਗੁਪਤਾ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਸਮਾਜ ਦੇ ਹਰ ਵਰਗ ਤੇ ਹਰ ਲੋੜਵੰਦ ਵਿਅਕਤੀ ਤੱਕ ਪਹੁੰਚਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਹੂਲਤਾਂ ਦਾ ਲਾਭ ਲੋਕਾਂ ਤੱਕ ਬਿਨਾਂ ਕਿਸੇ ਪੱਖਪਾਤ, ਸਿਫ਼ਾਰਸ਼ ਜਾਂ ਭੇਦਭਾਵ ਦੇ ਪਹੁੰਚਾਉਣਾ ਹੀ ਸਰਕਾਰ ਦੀ ਕਾਰਗੁਜ਼ਾਰੀ ਦੀ ਵੱਡੀ ਵਿਸ਼ੇਸ਼ਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇਣ ਦੀ ਦਿਸ਼ਾ ਵਿੱਚ ਕਈ ਅਹਿਮ ਕਦਮ ਚੁੱਕੇ ਹਨ। ਸਰਕਾਰ ਦੀਆਂ ਨੀਤੀਆਂ ਦਾ ਕੇਂਦਰ ਆਮ ਲੋਕ ਹਨ ਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸੇ ਵੀ ਯੋਗ ਤੇ ਲੋੜਵੰਦ ਵਿਅਕਤੀ ਨੂੰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹਿਣਾ ਪਵੇ। ਸਮਰ ਗੁਪਤਾ ਨੇ ਕਿਹਾ ਕਿ ਇਮਾਨਦਾਰੀ, ਪਾਰਦਰਸ਼ਤਾ ਤੇ ਲੋਕ ਸੇਵਾ ਦੀ ਇਹੀ ਸੋਚ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸਰਕਾਰ ਦੇ ਕੰਮਕਾਜ ਨੂੰ ਦੇਖ ਰਹੇ ਹਨ ਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਵੱਲ ਲਿਜਾਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।