ਸਾਬਕਾ ਸਰਪੰਚ ਨਸੀਬ ਨੂੰ ਸਦਮਾ, ਮਾਤਾ ਦਾ ਦੇਹਾਂਤ ਪਿੰਡ ਖੱਸਣ ਦੇ ਸਾਬਕਾ ਸਰਪੰਚ ਸਤਵਿੰਦਰ ਸਿੰਘ ਨਸੀਬ ਨੂੰ ਸਦਮਾ, ਮਾਤਾ ਦਾ ਦੇਹਾਂਤ ਦਾ
Publish Date: Sun, 13 Sep 2026 08:45 PM (IST)
Updated Date: Sun, 13 Sep 2026 08:47 PM (IST)
94 ਸਾਲ ਦੀ ਉਮਰ ’ਚ ਮਾਤਾ ਸੁਰਜੀਤ ਕੌਰ ਨੇ ਲਿਆ ਆਖਰੀ ਸਾਹ ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਭੁਲੱਥ : ਪਿੰਡ ਖੱਸਣ ਦੇ ਸਾਬਕਾ ਸਰਪੰਚ ਸਤਵਿੰਦਰ ਸਿੰਘ ਨਸੀਬ ਸ਼ੇਰਗਿੱਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਸੁਰਜੀਤ ਕੌਰ ਪਤਨੀ ਸ਼ਿੰਗਾਰਾ ਸਿੰਘ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਸੁਰਜੀਤ ਕੌਰ ਆਪਣੇ ਪਿੱਛੇ ਛੇ ਧੀਆਂ ਤੇ ਦੋ ਪੁੱਤਰ ਛੱਡ ਗਏ ਹਨ। ਪਰਿਵਾਰਕ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਇੱਕ ਪੁੱਤਰ ਦਾ ਵੀ ਕੁਝ ਸਮਾਂ ਪਹਿਲਾਂ ਦੇਹਾਂਤ ਹੋ ਗਿਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਾਤਾ ਸੁਰਜੀਤ ਕੌਰ ਨੇ ਆਪਣਾ ਜੀਵਨ ਪਰਿਵਾਰ ਦੀ ਸੇਵਾ ਤੇ ਸਾਂਭ-ਸੰਭਾਲ ਵਿੱਚ ਬਤੀਤ ਕੀਤਾ ਤੇ ਉਹ ਮਿਲਣਸਾਰ ਸੁਭਾਅ ਦੀ ਮਾਲਕ ਸਨ। ਮਾਤਾ ਸੁਰਜੀਤ ਕੌਰ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਪਿੰਡ ਖੱਸਣ ਦੇ ਸ਼ਮਸ਼ਾਨ ਘਾਟ ਵਿਖੇ ਪੂਰੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਕਰ ਦਿੱਤਾ ਗਿਆ। ਅੰਤਿਮ ਸੰਸਕਾਰ ਮੌਕੇ ਪਿੰਡ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ, ਰਿਸ਼ਤੇਦਾਰਾਂ, ਸਾਕ-ਸਬੰਧੀਆਂ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਯੁਵਰਾਜ ਭੁਪਿੰਦਰ ਸਿੰਘ ਸਾਬਕਾ ਚੇਅਰਮੈਨ ਜ਼ਿਲਾ ਪ੍ਰੀਸ਼ਦ ਵੱਲੋਂ ਇਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਗੁਰਮੀਤ ਸਿੰਘ ਥਾਪਰ ਜ਼ਿਲ੍ਹਾ ਪਰਿਸ਼ਦ ਮੈਂਬਰ, ਰਵੀਪਾਲ ਸਿੰਘ ਬਲਾਕ ਸੰਮਤੀ ਮੈਂਬਰ, ਪਰਮਿੰਦਰ ਸਿੰਘ ਮੈਂਬਰ, ਗੁਰਜੀਵਨ ਸਿੰਘ ਮੈਂਬਰ, ਨੰਬਰਦਾਰ ਗੁਰਵਿੰਦਰ ਸਿੰਘ ਸੋਹੀ, ਡਾ. ਸਤਨਾਮ ਸਿੰਘ ਚੀਮਾ, ਮੈਂਬਰ ਗੁਰਦੀਪ ਸਿੰਘ, ਗੁਰਮੀਤ ਸਿੰਘ ਨੰਬਰਦਾਰ, ਸੂਬੇਦਾਰ ਮਹਿੰਦਰ ਸਿੰਘ, ਜਗਿੰਦਰ ਸਿੰਘ ਜੰਮੂ ਤੇ ਹੋਰ ਹਾਜ਼ਰ ਲੋਕਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।