ਸੰਪੂਰਨਤਾ ਅਭਿਆਨ ਦੌਰਾਨ ਬੇਟੀ ਬਚਾਓ ਪ੍ਰਦਰਸ਼ਨੀ ਲਗਾਈ
ਸੰਪੂਰਨਤਾ ਅਭਿਆਨ ਦੌਰਾਨ ਬੇਟੀ ਬਚਾਓ ਪ੍ਰਦਰਸ਼ਨੀ ਲਗਾਈ
Publish Date: Thu, 05 Feb 2026 06:59 PM (IST)
Updated Date: Thu, 05 Feb 2026 07:02 PM (IST)

ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਸੰਪੂਰਨਤਾ ਅਭਿਆਨ ਸਮਾਗਮ ਦੌਰਾਨ ਸਿਹਤ ਵਿਭਾਗ ਕਪੂਰਥਲਾ ਵੱਲੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਵਿਸ਼ੇ ’ਤੇ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਦੇ ਹੁਕਮਾਂ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਵਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾਸ ਮੀਡੀਆ ਵਿੰਗ ਵੱਲੋਂ ਲਗਾਈ ਉਕਤ ਪ੍ਰਦਰਸ਼ਨੀ ਦੌਰਾਨ ਲੋਕਾਂ ਨੂੰ ਬੇਟੀਆਂ ਦੀ ਅਹਿਮੀਅਤ ਪ੍ਰਤੀ ਜਾਗਰੂਕ ਕੀਤਾ ਗਿਆ। ਸਿਵਲ ਸਰਜਨ ਡਾ. ਸੰਜੀਵ ਭਗਤ ਨੇ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਧੀਆਂ ਸਮਾਜ ਦੀ ਨੀਂਹ ਹੁੰਦੀਆਂ ਹਨ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਵਜੀਤ ਸਿੰਘ ਨੇ ਕਿਹਾ ਕਿ ਭਵਿੱਖ ਵਿਚ ਵੀ ਬੇਟੀ ਬਚਾਓ ਜਾਗਰੂਕਤਾ ਨਾਲ ਸਬੰਧਤ ਅਜਿਹੇ ਆਯੋਜਨ ਕੀਤੇ ਜਾਂਦੇ ਰਹਿਣਗੇ। ਇਸ ਤੋਂ ਇਲਾਵਾ ਵਿਭਾਗ ਵੱਲੋਂ ਇਸ ਮੌਕੇ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਹੋਰ ਮੁਫ਼ਤ ਸਿਹਤ ਸਹੂਲਤਾਂ ਪ੍ਰਤੀ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਏਡੀਸੀ (ਵਿਕਾਸ) ਵਰਿੰਦਰ ਪਾਲ ਸਿੰਘ ਬਾਜਵਾ, ਆਮ ਆਦਮੀ ਪਾਰਟੀ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਆਮ ਆਦਮੀ ਪਾਰਟੀ ਕਪੂਰਥਲਾ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਵੀ ਉਚੇਚੇ ਤੌਰ ਉੱਤੇ ਸ਼ਾਮਲ ਹੋਏ। ਇਸ ਮੌਕੇ ਮੈਡੀਕਲ ਅਫ਼ਸਰ ਡਾ. ਰਾਜ ਸੋਢੀ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸੁਖਦਿਆਲ ਸਿੰਘ, ਬੀਸੀਸੀ ਕੋਅਰਡੀਨੇਟਰ ਜਯੋਤੀ ਆਨੰਦ, ਬੀਈਈ ਮੋਨਿਕਾ, ਬੀਈਈ ਨੀਤੂ ਵੀ ਹਾਜ਼ਰ ਸਨ।