ਭਗਵਾਨ ਵਾਲਮੀਕਿ ਚੌਕ ਦਾ ਹੋਵੇਗਾ ਨਵੀਨੀਕਰਨ ਭਗਵਾਨ ਵਾਲਮੀਕਿ ਚੌਕ ਦਾ ਹੋਵੇਗਾ ਨਵੀਨੀਕਰਨ
Publish Date: Thu, 08 Oct 2026 09:43 PM (IST)
Updated Date: Thu, 08 Oct 2026 09:44 PM (IST)
ਨਗਰ ਕੌਂਸਲ ਪ੍ਰਧਾਨ ਸੰਦੀਪ ਕੌਰ ਚੀਮਾ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਦੇ ਭਗਵਾਨ ਵਾਲਮੀਕਿ ਚੌਕ ਦੀ ਦਿੱਖ ਬਦਲਣ ਜਾ ਰਹੀ ਹੈ। ਨਗਰ ਕੌਂਸਲ ਵੱਲੋਂ ਲਗਭਗ 2.5 ਲੱਖ ਰੁਪਏ ਦੀ ਲਾਗਤ ਨਾਲ ਇਸ ਚੌਕ ਦਾ ਵਿਆਪਕ ਸੁੰਦਰੀਕਰਨ ਕੀਤਾ ਜਾ ਰਿਹਾ ਹੈ। ਨਗਰ ਕੌਂਸਲ ਪ੍ਰਧਾਨ ਸੰਦੀਪ ਕੌਰ ਚੀਮਾ ਨੇ ਰਿਬਨ ਕੱਟ ਕੇ ਇਨ੍ਹਾਂ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਸੁੰਦਰੀਕਰਨ ਪ੍ਰੋਜੈਕਟ ਤਹਿਤ ਚੌਕ ਵਿੱਚ ਇੰਟਰਲਾਕਿੰਗ ਟਾਈਲਾਂ, ਆਕਰਸ਼ਕ ਪੌਦੇ ਤੇ ਰੰਗ-ਬਿਰੰਗੀਆਂ ਲਾਈਟਾਂ ਲਗਾਈਆਂ ਜਾਣਗੀਆਂ। ਨਵੀਨੀਕਰਨ ਤੋਂ ਬਾਅਦ, ਭਗਵਾਨ ਵਾਲਮੀਕਿ ਚੌਕ ਨੂੰ ਸ਼ਹਿਰ ਦੇ ਮੁੱਖ ਆਕਰਸ਼ਣਾਂ ਵਿੱਚ ਸ਼ਾਮਲ ਕਰਨ ਦੀ ਯੋਜਨਾ ਹੈ। ਖਾਸ ਗੱਲ ਇਹ ਹੈ ਕਿ ਇਸ ਪ੍ਰੋਜੈਕਟ ਨੂੰ ਪ੍ਰਕਾਸ਼ ਉਤਸਵ ਤੋਂ ਪਹਿਲਾਂ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ ਤਾਂ ਜੋ ਇੱਥੇ ਆਉਣ ਵਾਲੇ ਸ਼ਰਧਾਲੂ ਚੌਕ ਦੀ ਨਵੀਂ ਦਿੱਖ ਦੇਖ ਸਕਣ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸੰਦੀਪ ਕੌਰ ਚੀਮਾ ਨੇ ਕਿਹਾ ਕਿ ਸ਼ਹਿਰ ਦੇ ਆਮ ਸੁੰਦਰੀਕਰਨ ਦੇ ਨਾਲ-ਨਾਲ ਧਾਰਮਿਕ ਮਹੱਤਤਾ ਵਾਲੇ ਸਥਾਨਾਂ ਦੇ ਵਿਕਾਸ ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਕਾਸ਼ ਉਤਸਵ ਤੋਂ ਪਹਿਲਾਂ ਭਗਵਾਨ ਵਾਲਮੀਕਿ ਚੌਕ ਦਾ ਸੁੰਦਰੀਕਰਨ ਦਾ ਕੰਮ ਹਰ ਹਾਲਤ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਨਗਰ ਕੌਂਸਲ ਪ੍ਰਧਾਨ ਸੰਦੀਪ ਕੌਰ ਚੀਮਾ ਦਾ ਧੰਨਵਾਦ ਕਰਦਿਆਂ ਸ਼ਰਧਾਲੂਆਂ ਨੇ ਕਿਹਾ ਕਿ ਪ੍ਰਕਾਸ਼ ਉਤਸਵ ਤੋਂ ਪਹਿਲਾਂ ਚੌਕ ਦਾ ਇੱਕ ਨਵੇਂ ਤੇ ਆਕਰਸ਼ਕ ਸਥਾਨ ਵਜੋਂ ਵਿਕਸਤ ਹੋਣਾ ਉਨ੍ਹਾਂ ਲਈ ਬਹੁਤ ਖੁਸ਼ੀ ਦੀ ਗੱਲ ਹੈ। ਇਸ ਮੌਕੇ ਸਾਬਕਾ ਪ੍ਰਧਾਨ ਦੀਪਕ ਧੀਰ ਰਾਜੂ, ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਕੌਂਸਲਰ ਪਵਨ ਕਨੌਜੀਆ, ਕੌਂਸਲਰ ਕਸ਼ਮੀਰ ਸਿੰਘ, ਸਮੁੰਦਰ ਸਿੰਘ ਢਿੱਲੋਂ, ਕਰਨ ਚੌਹਾਨ, ਗੁਰਪ੍ਰੀਤ ਸਿੰਘ, ਵਿਪੁਲ ਚੌਹਾਨ, ਸਾਨਪ੍ਰੀਤ ਸਿੰਘ, ਰਾਜਿੰਦਰ ਸੁਲਤਵੀ, ਬਿੱਟੂ ਲਹੌਰਾ, ਅਜੈ ਅਸਲਾ, ਵਿਨੈ ਆਦਿ ਹਾਜ਼ਰ ਸਨ।