ਆਰਸੀਐੱਫ ’ਚ ਪ੍ਰਗਟ ਦਿਵਸ 26 ਅਕਤੂਬਰ ਨੂੰ ਮਨਾਇਆ ਜਾਵੇਗਾ
ਰੇਲ ਕੋਚ ਫੈਕਟਰੀ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ 26 ਅਕਤੂਬਰ ਨੂੰ ਮਨਾਇਆ ਜਾਵੇਗਾ: ਚਾਵਲਾ\ਨਾਹਰ\ਬਿੱਲਾ
Publish Date: Sat, 26 Sep 2026 07:30 PM (IST)
Updated Date: Sat, 26 Sep 2026 07:33 PM (IST)
ਸੁੱਖੀ ਟਿੱਬਾ, ਪੰਜਾਬੀ ਜਾਗਰਣ ਹੁਸੈਨਪੁਰ : ਭਗਵਾਨ ਵਾਲਮੀਕਿ ਨੌਜਵਾਨ ਸਭਾ ਰੇਲ ਕੋਚ ਫੈਕਟਰੀ (ਆਰਸੀਐੱਫ) ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਭਗਵਾਨ ਵਾਲਮੀਕਿ ਜੀ ਦੇ ਪਵਿੱਤਰ ਪ੍ਰਗਟ ਦਿਵਸ ਨੂੰ ਲੈ ਕੇ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਆਗੂਆਂ ਵਿਜੇ ਕੁਮਾਰ ਚਾਵਲਾ, ਸੰਜੀਵ ਨਾਹਰ, ਪ੍ਰਵੀਨ ਨਾਹਰ, ਸੁਰਿੰਦਰ ਬਿੱਲਾ ਨੇ ਸਾਂਝੇ ਤੌਰ ਤੇ ਕੀਤੀ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਇਸ ਵਾਰ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ 26 ਅਕਤੂਬਰ 2026 ਨੂੰ ਆਰਸੀਐੱਫ ਕੰਪਲੈਕਸ ਵਿਖੇ ਬਹੁਤ ਹੀ ਸ਼ਰਧਾ, ਭਾਵਨਾ ਤੇ ਚਾਅ ਨਾਲ ਮਨਾਇਆ ਜਾਵੇਗਾ। ਸਮਾਗਮ ਨੂੰ ਯਾਦਗਾਰੀ ਤੇ ਸਫ਼ਲ ਬਣਾਉਣ ਲਈ ਸਭਾ ਵੱਲੋਂ ਹੁਣੇ ਤੋਂ ਹੀ ਰੂਪ-ਰੇਖਾ ਤਿਆਰ ਕਰਕੇ ਵੱਖ-ਵੱਖ ਮੈਂਬਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਮੌਕੇ ਪ੍ਰਧਾਨਗੀ ਮੰਡਲ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਦਿਹਾੜੇ ਤੇ ਪਰਿਵਾਰਾਂ ਸਮੇਤ ਪਹੁੰਚ ਕੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ। ਮੀਟਿੰਗ ਵਿੱਚ ਸਭਾ ਦੇ ਹੋਰਨਾਂ ਅਹੁਦੇਦਾਰਾਂ ਤੇ ਨੌਜਵਾਨਾਂ ਨੇ ਵੀ ਸਮਾਗਮ ਨੂੰ ਸਫ਼ਲ ਬਣਾਉਣ ਲਈ ਆਪਣੇ ਅਹਿਮ ਸੁਝਾਅ ਦਿੱਤੇ ਤੇ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ।