ਮਾਨ ਸਰਕਾਰ ਨੇ ਵਾਅਦਿਆਂ ਤੋਂ ਵੱਧ ਕੇ ਕੰਮ ਕੀਤੇ : ਹੇਨੰਤ
ਭਗਵੰਤ ਮਾਨ ਸਰਕਾਰ ਨੇ ਵਾਅਦੇ ਹੀ ਪੂਰੇ ਨਹੀਂ ਕੀਤੇ ਬਲਕਿ ਵਾਅਦਿਆਂ ਤੋਂ ਅੱਗੇ ਜਾ ਕੇ ਕੰਮ ਕੀਤੇ ਹਨ : ਹੇਨੰਤ ਕੁਮਾਰ
Publish Date: Tue, 18 Aug 2026 07:47 PM (IST)
Updated Date: Tue, 18 Aug 2026 07:48 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ 2022 ਵਿੱਚ ਕੀਤੇ ਵਾਅਦੇ ਹੀ ਪੂਰੇ ਨਹੀਂ ਕੀਤੇ ਬਲਕਿ ਉਨ੍ਹਾਂ ਤੋਂ ਅੱਗੇ ਜਾ ਕੇ ਕੰਮ ਕੀਤੇ ਹਨ। ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਸੰਗਠਨ ਇੰਚਾਰਜ ਹੇਨੰਤ ਕੁਮਾਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਨੂੰ ਸਮਰਪਿਤ ਹੋ ਕੇ ਅਨੇਕਾਂ ਕਾਰਜ ਕੀਤੇ ਜਾ ਰਹੇ ਹਨ। ਪੰਜਾਬ ਦੇ ਹਰ ਵਰਗ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰ ਕੇ ਪੂਰਾ ਕੀਤਾ ਗਿਆ ਹੈ। ਵਿਕਾਸ, ਸਿੱਖਿਆ, ਸਿਹਤ, ਬਿਜਲੀ, ਸੜਕਾਂ ਤੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਇਸ ਗੱਲ ਦਾ ਸਬੂਤ ਹਨ ਕਿ ਸਰਕਾਰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਅ ਰਹੀ ਹੈ। ਪੰਜਾਬ ਦਾ ਹਰ ਵਰਗ ਭਗਵੰਤ ਮਾਨ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ। ਹੁਣ ਪੰਜਾਬ ਦਾ ਇੱਕੋ ਨਾਅਰਾ ਹੈ ਭਗਵੰਤ ਮਾਨ ਦੁਬਾਰਾ ਲਿਆਉਣਾ ਹੈ। ਹੇਨੰਤ ਕੁਮਾਰ ਨੇ ਕਿਹਾ ਕਿ ਸਾਢੇ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਚ ਹੋਏ ਵਿਕਾਸ ਕਾਰਜਾਂ ਤੇ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਹੀ ਸਰਕਾਰ ਦੀ ਅਸਲ ਪ੍ਰਾਪਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ ਰਵਾਇਤੀ ਸਿਆਸਤ ਤੋਂ ਹਟ ਕੇ ਕੰਮ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ।