ਮਾਨ ਤੋਹਫ਼ੇ ਦੇਣ ਵਾਲੇ ਪਹਿਲੇ ਮੁੱਖ ਮੰਤਰੀ ਬਣੇ : ਡਾ. ਵਸੀਮ
ਭਗਵੰਤ ਮਾਨ ਪੰਜਾਬੀਆਂ ਨੂੰ ਅਣਗਿਣਤ ਤੋਹਫ਼ੇ ਦੇਣ ਵਾਲੇ ਪਹਿਲੇ ਮੁੱਖ ਮੰਤਰੀ ਬਣੇ-ਡਾ.ਵਸੀਮ ਅਹਿਮਦ ਖਾਨ
Publish Date: Mon, 16 Nov 2026 08:30 PM (IST)
Updated Date: Mon, 16 Nov 2026 08:33 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਜਿਹੇ ਪਹਿਲੇ ਮੁੱਖ ਮੰਤਰੀ ਬਣ ਗਏ ਹਨ ਜੋ ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਹਰ ਰੋਜ਼ ਪੰਜਾਬੀਆਂ ਨੂੰ ਇੱਕ ਤੋਂ ਇੱਕ ਤੋਹਫ਼ਾ ਦੇ ਰਹੇ ਹਨ। ਹੁਣ ਇਸ ਲੜੀ ਵਿੱਚ ਵਾਧਾ ਕਰਦੇ ਹੋਏ, ਉਨ੍ਹਾਂ ਨੇ ਇੱਕ ਹੋਰ ਨਵਾਂ ਤੋਹਫ਼ਾ ਦਿੱਤਾ ਹੈ ਜਿਸ ਵਿੱਚ 31 ਮਾਰਚ,2026 ਤੱਕ ਦੇ ਬਕਾਇਆ ਬਿਜਲੀ ਬਿੱਲਾਂ ਤੇ ਵਿਆਜ ਤੇ ਜੁਰਮਾਨਾ ਮੁਆਫ਼ ਕਰਨਾ ਸ਼ਾਮਲ ਹੈ। ਬਕਾਇਆ ਬਿਜਲੀ ਬਿੱਲਾਂ ਤੇ ਵਿਆਜ ਤੇ ਜੁਰਮਾਨਾ (ਲਗਭਗ 518 ਕਰੋੜ ਰੁਪਏ) ਮੁਆਫ਼ ਕਰ ਦਿੱਤਾ ਗਿਆ ਹੈ। ਇਹ ਗੱਲ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਡਾ. ਵਸੀਮ ਅਹਿਮਦ ਖਾਨ ਨੇ ਸੋਮਵਾਰ ਨੂੰ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕਹੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਲਾਗੂ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਆਪ ਸਰਕਾਰ ਸੱਚਮੁੱਚ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਹ ਨੋਟਿਸ ਪੰਜਾਬ ਰਾਜ ਬਿਜਲੀ ਨਿਗਮ ਦੇ ਖਪਤਕਾਰਾਂ ਨੂੰ ਸੱਤ ਦਿਨਾਂ ਦੇ ਅੰਦਰ ਜਾਰੀ ਕਰੇਗੀ, ਜਿਨ੍ਹਾਂ ਨੇ ਬਕਾਇਆ ਬਿੱਲ ਦਾ 25% ਭੁਗਤਾਨ ਕਰਨਾ ਹੈ, ਉਹ 45 ਦਿਨਾਂ ਦੇ ਅੰਦਰ ਇਸਦਾ ਭੁਗਤਾਨ ਕਰ ਸਕਣਗੇ। ਜੇਕਰ ਕਿਸੇ ਖਪਤਕਾਰ ਨੂੰ ਕੋਈ ਮਜਬੂਰੀ ਹੈ, ਤਾਂ ਉਸਨੂੰ ਹੋਰ ਸਮਾਂ ਦਿੱਤਾ ਜਾਵੇਗਾ।