ਮਾਨ ਨੇ ਫਗਵਾੜਾ ਦੇ ਲੋਕਾਂ ਨਾਲ ਕੀਤਾ ਧੋਖਾ : ਖੁਰਾਣਾ
ਭਗਵੰਤ ਮਾਨ ਨੇ ਫਗਵਾੜਾ ਹਲਕੇ ਦੇ ਲੋਕਾਂ ਨਾਲ ਕੀਤਾ ਧੋਖਾ - ਰਣਜੀਤ ਸਿੰਘ ਖੁਰਾਣਾ
Publish Date: Sat, 20 Jun 2026 10:05 PM (IST)
Updated Date: Sat, 20 Jun 2026 10:06 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਸ਼ਹਿਰੀ ਤੇ ਇੰਡਸਟਰੀਅਲ ਤੇ ਵਪਾਰ ਵਿੰਗ ਦੇ ਕੋਰ ਕਮੇਟੀ ਮੈਂਬਰ ਪੰਜਾਬ ਰਣਜੀਤ ਸਿੰਘ ਖੁਰਾਣਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਚੋਣਾਂ ਤੋਂ ਪਹਿਲਾਂ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੇ ਵੱਡੇ-ਵੱਡੇ ਵਾਅਦੇ ਕਰਨ ਵਾਲੇ ਭਗਵੰਤ ਮਾਨ ਹੁਣ ਆਪਣੇ ਹੀ ਬਿਆਨਾਂ ਤੋਂ ਸਾਫ ਮੁੱਕਰ ਗਏ ਹਨ। ਉਨ੍ਹਾਂ ਕਿਹਾ ਕਿ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਲੰਬੇ ਸਮੇਂ ਤੋਂ ਚੱਲ ਰਹੀ ਹੈ ਪਰ ਸਾਢੇ ਚਾਰ ਸਾਲ ਸੱਤਾ ਸੁੱਖ ਭੋਗਣ ਤੋਂ ਬਾਅਦ ਮੁੱਖ ਮੰਤਰੀ ਨੇ ਫਗਵਾੜਾ ‘ਚ ਲੋਕ ਮਿਲਨੀ ਦੌਰਾਨ ਇਸ ਮੰਗ ਨੂੰ ਪੂਰੀ ਤਰ੍ਹਾਂ ਅਣਡਿੱਠਾ ਕਰਕੇ ਹਲਕੇ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਰਣਜੀਤ ਸਿੰਘ ਖੁਰਾਣਾ ਨੇ ਕਿਹਾ ਕਿ ਭਗਵੰਤ ਮਾਨ ਤੇ ਉਨ੍ਹਾਂ ਦੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਝੂਠੇ ਸੁਪਨੇ ਦਿਖਾ ਕੇ ਸੱਤਾ ਹਾਸਲ ਕੀਤੀ ਪਰ ਅੱਜ ਹਰ ਵਰਗ ਆਪਣੇ-ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ। ਫਗਵਾੜਾ ਦੇ ਵਿਕਾਸ, ਉਦਯੋਗ, ਵਪਾਰ ਤੇ ਪ੍ਰਸ਼ਾਸਨਿਕ ਸਹੂਲਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਨੂੰ ਜ਼ਿਲ੍ਹੇ ਦਾ ਦਰਜਾ ਮਿਲਣਾ ਚਾਹੀਦਾ ਹੈ, ਪਰ ਮੌਜੂਦਾ ਸਰਕਾਰ ਦੀ ਨੀਅਤ ਹੀ ਫਗਵਾੜਾ ਪ੍ਰਤੀ ਸਾਫ਼ ਨਹੀਂ ਹੈ। ਖੁਰਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਹਮੇਸ਼ਾ ਪੰਜਾਬ ਤੇ ਪੰਜਾਬੀਆਂ ਦੇ ਹੱਕਾਂ ਲਈ ਸੰਘਰਸ਼ ਕਰਦਾ ਆਇਆ ਹੈ ਤੇ ਅਗਲੀਆਂ ਵਿਧਾਨਸਭਾ ਚੋਣਾਂ ਤੋਂ ਬਾਅਦ ਜਦੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਸਰਕਾਰ ਬਣੇਗੀ ਤਾਂ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਇਕੋ-ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੀ ਅਸਲ ਪਛਾਣ, ਧਾਰਮਿਕ ਕਦਰਾਂ-ਕੀਮਤਾਂ ਤੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ। ਖੁਰਾਣਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ‘ਆਪ’ ਸਰਕਾਰ ਦੀਆਂ ਨਾਕਾਮੀਆਂ ਤੇ ਝੂਠੇ ਦਾਅਵਿਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਤੇ ਆਉਣ ਵਾਲੇ ਸਮੇਂ ਵਿਚ ਇਸ ਦਾ ਜਵਾਬ ਲੋਕਤੰਤਰੀ ਢੰਗ ਨਾਲ ਦੇਣਗੇ। ਇਸ ਮੌਕੇ ਇੰਡਸਟਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਵਾਲੀਆ, ਸਰੂਪ ਸਿੰਘ ਖਲਵਾੜਾ, ਬਲਜਿੰਦਰ ਸਿੰਘ ਠੇਕੇਦਾਰ, ਸੁਖਬੀਰ ਸਿੰਘ ਕਿੰਨੜਾ, ਪਰਮਿੰਦਰ ਸਿੰਘ ਜੰਡੂ, ਪ੍ਰਿਤਪਾਲ ਸਿੰਘ ਮੰਗਾ, ਅਵਤਾਰ ਸਿੰਘ ਮੰਗੀ, ਗੁਰਮੁਖ ਸਿੰਘ ਚਾਨਾ, ਮੁਸਲਿਮ ਵਿੰਗ ਪ੍ਰਧਾਨ ਡਾ. ਵਸੀਮ ਅਹਮਦ ਤੋਂ ਇਲਾਵਾ ਇਸਤਰੀ ਵਿੰਗ ਦੇ ਸ਼ਹਿਰੀ ਪ੍ਰਧਾਨ ਬੀਬੀ ਸਰਬਜੀਤ ਕੌਰ ਸਾਬਕਾ ਕੌਂਸਲਰ, ਬਲਜੀਤ ਸਿੰਘ ਵਾਲੀਆ, ਪਰਮਜੀਤ ਸਿੰਘ ਆਜ਼ਾਦ, ਬਹਾਦੁਰ ਸਿੰਘ ਸੰਗਤਪੁਰ, ਕੁਲਵਿੰਦਰ ਸਿੰਘ ਕਿੰਦਾ, ਸਰਬਜੀਤ ਸਿੰਘ ਕਾਕਾ, ਝਿਰਮਲ ਸਿੰਘ ਭਿੰਡਰ, ਦਵਿੰਦਰ ਸਿੰਘ, ਗੁਰਮੀਤ ਸਿੰਘ ਰਾਵਲਪਿੰਡੀ, ਜਸਵਿੰਦਰ ਸਿੰਘ ਬਸਰਾ, ਦਵਿੰਦਰ ਸਿੰਘ, ਜਸਵਿੰਦਰ ਸਿੰਘ ਭਗਤਪੁਰਾ, ਗੁਰਸਿਮਰ ਸਿੰਘ, ਸੁਖਦੀਪ ਸਿੰਘ ਵਾਲੀਆ, ਪ੍ਰਦੀਪ ਸਿੰਘ, ਵਿਸੂ ਘਈ ਤੇ ਹੋਰ ਹਾਜ਼ਰ ਸਨ।