ਭਾਈ ਸਰਬਜੀਤ ਸਿੰਘ ਦੇ ਹਜੂਰੀ ਰਾਗੀ ਜਥੇ ਨੂੰ ਮਿਲੀ ਤਰੱਕੀ
ਭਾਈ ਸਰਬਜੀਤ ਸਿੰਘ ਦੇ ਹਜੂਰੀ ਰਾਗੀ ਜੱਥੇ ਨੂੰ ਤਰੱਕੀ ਦੇ ਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਕੀਤਾ ਨਿਯੁਕਤ
Publish Date: Tue, 19 May 2026 09:51 PM (IST)
Updated Date: Tue, 19 May 2026 09:55 PM (IST)

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਕੀਤਾ ਨਿਯੁਕਤ ਜਥੇ ਕਲਿਆਣ, ਮੈਨੇਜਰ ਅਵਤਾਰ ਸਿੰਘ ਤੇ ਹੋਰ ਸਟਾਫ ਵੱਲੋਂ ਵਿਸ਼ੇਸ਼ ਸਨਮਾਨ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਲੰਮੇ ਅਰਸੇ ਤੋਂ ਹਜ਼ੂਰੀ ਰਾਗੀ ਜਥੇ ਵਜੋਂ ਗੁਰਬਾਣੀ ਕੀਰਤਨ ਦੀਆਂ ਸੇਵਾਵਾਂ ਨਿਭਾ ਰਹੇ ਭਾਈ ਸਰਬਜੀਤ ਸਿੰਘ ਦੇ ਰਾਗੀ ਜਥੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਰੱਕੀ ਦੇ ਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਿਯੁਕਤ ਕੀਤਾ ਗਿਆ ਹੈ। ਅੱਜ ਉਨ੍ਹਾਂ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਰਿਲੀਵ ਕਰਨ ਸਮੇ ਵਿਸ਼ਾਲ ਵਿਦਾਇਗੀ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ, ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ ਤੇ ਗੁ. ਬੇਰ ਸਾਹਿਬ ਦੇ ਦੋਵੇਂ ਮੁੱਖ ਰਾਗੀ ਭਾਈ ਦਿਆਲ ਸਿੰਘ ਤੇ ਭਾਈ ਦਿਲਬਾਗ ਸਿੰਘ ਬੂਲਪੁਰ ਆਦਿ ਨੇ ਤਰੱਕੀ ਪ੍ਰਾਪਤ ਕਰਨ ਵਾਲੇ ਰਾਗੀ ਭਾਈ ਸਰਬਜੀਤ ਸਿੰਘ ਸੁਲਤਾਨਪੁਰ ਲੋਧੀ, ਭਾਈ ਹਰਵਿੰਦਰ ਸਿੰਘ ਤਬਲੇ ਵਾਲੇ ਤੇ ਸਹਾਇਕ ਰਾਗੀ ਭਾਈ ਦਲਜੀਤ ਸਿੰਘ ਦਾ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਕੀਤਾ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਨਵ-ਨਿਯੁਕਤ ਹਜ਼ੂਰੀ ਰਾਗੀ ਜਥੇ ਭਾਈ ਸਰਬਜੀਤ ਸਿੰਘ, ਭਾਈ ਹਰਵਿੰਦਰ ਸਿੰਘ ਤੇ ਰਾਗੀ ਭਾਈ ਦਲਜੀਤ ਸਿੰਘ ਨੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ। ਇਸ ਸਮੇਂ ਉਨ੍ਹਾਂ ਨਾਲ ਲਾਇਨਜ਼ ਕਲੱਬ ਦੇ ਸਾਬਕਾ ਪ੍ਰਧਾਨ ਨਰਿੰਦਰ ਸਿੰਘ ਢਿੱਲੋਂ, ਭਾਈ ਸਤਬੀਰ ਸਿੰਘ ਰਾਗੀ, ਜਥੇ ਜਸਕਰਨਬੀਰ ਸਿੰਘ ਗੋਲਡੀ ਪ੍ਰਧਾਨ ਗੁਰੂ ਤੇਗ ਬਹਾਦਰ ਨੌਜਵਾਨ ਸਭਾ, ਮਨਮੋਹਨ ਸਿੰਘ, ਵਰਿੰਦਰਪਾਲ ਸਿੰਘ ਭਵਾਨੀਪੁਰ, ਮੋਹਨ ਸਿੰਘ ਪ੍ਰਿੰਸੀਪਲ, ਭਾਈ ਦਿਆਲ ਸਿੰਘ, ਭਾਈ ਦਿਲਬਾਗ ਸਿੰਘ, ਪਰਗਟ ਸਿੰਘ, ਭਾਈ ਜਸਵਿੰਦਰ ਸਿੰਘ ਰਿਕਾਰਡ ਕੀਪਰ, ਜਥੇ ਸਤਨਾਮ ਸਿੰਘ ਗਿੱਲ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਯੂਨੀਅਨ ਸੁਲਤਾਨਪੁਰ, ਸੁਰਜੀਤ ਸਿੰਘ, ਨੰਬਰਦਾਰ ਸੁਰਿੰਦਰਪਾਲ ਸਿੰਘ ਹੈਬਤਪੁਰ, ਜਸਵਿੰਦਰ ਸਿੰਘ ਰਿਕਾਰਡ ਕੀਪਰ, ਖਜ਼ਾਨਚੀ ਸੁਖਵਿੰਦਰ ਸਿੰਘ ਥਿੰਦ ਤੇ ਪਵਨਦੀਪ ਸਿੰਘ ਤੇ ਦਲਜੀਤ ਸਿੰਘ ਮੋਮੀ, ਸਤਬੀਰ ਸਿੰਘ ਮਖੂ ਵਾਲੇ ਆਦਿ ਹਾਜ਼ਰ ਸਨ।