ਭਰਤ ਬਣੇ ਪੰਜਾਬ ਭਾਜਪਾ ਸੂਬਾ ਮੋਰਚਾ ਦੇ ਜਨਰਲ ਸਕੱਤਰ ਭਰਤ ਮਹਾਜਨ ਬਣੇ ਪੰਜਾਬ ਭਾਜਪਾ ਸੂਬਾ ਮੋਰਚਾ ਦੇ ਸੂਬਾਈ ਮਹਾਂਮੰਤਰੀ
Publish Date: Fri, 30 Oct 2026 07:20 PM (IST)
Updated Date: Fri, 30 Oct 2026 07:22 PM (IST)
ਕਿਹਾ : ਪਾਰਟੀ ਹਾਈਕਮਾਨ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਭਾਜਪਾ ਦੇ ਵੱਲੋਂ ਪਾਰਟੀ ਪ੍ਰਤੀ ਸੇਵਾਵਾਂ ਤੇ ਸੰਗਠਨਾਤਮਕ ਤਜਰਬੇ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਜਪਾ ਯੁਵਾ ਮੋਰਚਾ ਦੇ ਸੂਬਾ ਸਕੱਤਰ ਭਰਤ ਮਹਾਜਨ ਨੂੰ ਭਾਜਪਾ ਯੁਵਾ ਮੋਰਚਾ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਭਰਤ ਮਹਾਜਨ ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਸੀਨੀਅਰ ਆਗੂਆਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਤੇ ਇਮਾਨਦਾਰੀ ਨਾਲ ਨਿਭਾਉਣਗੇ। ਭਰਤ ਮਹਾਜਨ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਭਾਰਤੀ ਜਨਤਾ ਪਾਰਟੀ ਨਾਲ ਸਰਗਰਮੀ ਨਾਲ ਜੁੜੇ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਸੂਬਾ ਸਕੱਤਰ ਸਮੇਤ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਸੰਗਠਨ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ ਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ। ਭਰਤ ਮਹਾਜਨ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਾ ਹੈ। ਇਸ ਲਈ ਉਹ ਪਾਰਟੀ ਦੀਆਂ ਨੀਤੀਆਂ ਨੂੰ ਤਨਦੇਹੀ ਨਾਲ ਅੱਗੇ ਵਧਾਉਣਗੇ ਤੇ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਅਣਥੱਕ ਮਿਹਨਤ ਕਰਨਗੇ।