ਭਾਰਤੀ ਕਿਸਾਨ ਯੂਨੀਅਨ ਨੇ ਮੋਟਰਾਂ ਚੋਰਾਂ ਨੂੰ ਫੜਨ ਵਾਸਤੇ ਦਿੱਤਾ ਮੰਗ ਪੱਤਰ
ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਐਸ.ਐਸ.ਪੀ. ਸੌਂਪਿਆ ਮੰਗ ਪੱਤਰ
Publish Date: Fri, 27 Nov 2026 07:16 PM (IST)
Updated Date: Fri, 27 Nov 2026 07:16 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਅਤੇ ਦਲਬੀਰ ਸਿੰਘ ਨਾਨਕਪੁਰ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਵਿਚ ਵਫ਼ਦ ਐੱਸਐੱਸਪੀ ਗੌਰਵ ਤੂਰਾ ਨੂੰ ਮਿਲਿਆ। ਇਸ ਮੌਕੇ ਆਗੂਆਂ ਵੱਲੋਂ ਇਕ ਮੰਗ ਪੱਤਰ ਕਿਸਾਨਾਂ ਦੇ ਟਰਾਂਸਫਾਰਮਰ ਤੇ ਮੋਟਰਾਂ ਚੋਰੀ ਕਰਨ ਵਾਲਿਆਂ ਨੂੰ ਫੜਨ ਵਾਸਤੇ ਦਿੱਤਾ ਗਿਆ ਤੇ ਪੁਲਿਸ ਦੀ ਗਸ਼ਤ ਵਧਾਉਂਣ ਦੀ ਮੰਗ ਕੀਤੀ ਗਈ। ਇਸ ਮੌਕੇ ਆਗੂਆਂ ਨੇ ਮੰਗ ਪੱਤਰ ਰਾਹੀਂ ਕਿਹਾ ਕਿ ਕਿਸਾਨਾਂ ਦੇ ਟਰਾਂਸਫਾਰਮਰ, ਸਟਾਫ਼, ਤਾਰਾਂ ਕੇਵਲ, ਮੋਟਰਾਂ ਵੱਡੀ ਪੱਧਰ ’ਤੇ ਚੋਰੀ ਹੋ ਰਹੀਆਂ ਹਨ। ਚੋਰ ਸਮਾਨ ਚੋਰੀ ਕਰਕੇ ਕਬਾੜੀਆਂ ਨੂੰ ਵੇਚਦੇ ਹਨ, ਇਸ ਲਈ ਜ਼ਿਲ੍ਹੇ ਦੇ ਕਬਾੜੀਆਂ ਤੋਂ ਪੁੱਛ ਪੜਤਾਲ ਕੀਤੀ ਜਾਵੇ। ਇਸਦੇ ਨਾਲ ਹੀ ਕਿਸਾਨਾਂ ਨੇ ਕਿਹਾ ਕਿ ਨਸ਼ਾ ਜ਼ਿਲ੍ਹੇ ਵਿਚ ਵੱਡੀ ਪੱਧਰ ’ਤੇ ਵਿੱਕ ਰਿਹਾ ਹੈ ਤੇ ਨਸ਼ਾ ਖਾ ਕੇ ਨੌਜਵਾਨ ਹੀ ਚੋਰੀਆਂ ਕਰਦੇ ਹਨ। ਦੂਜੇ ਪਾਸੇ ਪੁਲਿਸ ਚੋਰਾਂ ਨੂੰ ਫੜ ਕੇ ਕਥਿਤ ਤੌਰ ’ਤੇ ਪੈਸੇ ਲੈ ਕੇ ਛੱਡ ਦਿੰਦੀ ਹੈ ਤੇ ਉਹ ਫਿਰ ਚੋਰੀਆਂ ਕਰਦੇ ਹਨ। ਉਨ੍ਹਾਂ ਕੋਲ ਨਜਾਇਜ਼ ਅਸਲ੍ਹਾ ਵੀ ਹੁੰਦਾ ਹੈ।