ਭੁਲੱਥ ਰਿਹਾ ਮੁਕੰਮਲ ਬੰਦ ਭਾਰਤੀ ਕਿਸਾਨ ਯੂਨੀਅਨ (ਡੱਲੇਵਾਲ) ਵੱਲੋਂ ਪੰਜਾਬ ਬੰਦ ਦੇ ਸਮਰਥਨ ਦੀ ਅਪੀਲ ; ਭੁਲੱਥ ਰਿਹਾ ਮੁਕੰਮਲ ਬੰਦ
Publish Date: Fri, 21 Aug 2026 09:25 PM (IST)
Updated Date: Fri, 21 Aug 2026 09:27 PM (IST)
ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਭੁਲੱਥ : ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (ਡੱਲੇਵਾਲ) ਗਰੁੱਪ ਭੁਲੱਥ ਵੱਲੋਂ ਸਮਰਥਨ ਕੀਤਾ ਗਿਆ। ਇਸ ਸਬੰਧੀ ਕਿਸਾਨ ਆਗੂਆਂ ਵੱਲੋਂ ਸ਼ਹਿਰ ਭੁਲੱਥ, ਨਡਾਲਾ ਤੇ ਬੇਗੋਵਾਲ ਦੇ ਬਜ਼ਾਰਾਂ ਦਾ ਦੌਰਾ ਕਰਕੇ ਦੁਕਾਨਦਾਰਾਂ ਤੇ ਇਲਾਕਾ ਵਾਸੀਆਂ ਨੂੰ ਪੰਜਾਬ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਤੇ ਦੁਕਾਨਦਾਰ ਭਾਈਚਾਰੇ ਦਾ ਧੰਨਵਾਦ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਸੰਘਰਸ਼ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਿੱਖ ਬੰਦੀਆਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਦੀ ਰਿਹਾਈ ਨੂੰ ਲੈ ਕੇ ਸਰਕਾਰ ਨੂੰ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲੰਮੇ ਸਮੇਂ ਤੋਂ ਉਠਾਈ ਜਾ ਰਹੀ ਹੈ, ਇਸ ਲਈ ਸਰਕਾਰ ਨੂੰ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਸ ਮਾਮਲੇ ਦਾ ਜਲਦ ਹੱਲ ਕਰਨਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮੁਖਤਿਆਰ ਸਿੰਘ ਸੋਨੀ, ਮੀਤ ਪ੍ਰਧਾਨ ਗੁਰਸੇਵਕ ਸਿੰਘ ਰੰਧਾਵਾ, ਜਨਰਲ ਸਕੱਤਰ ਅਮਨਦੀਪ ਸਿੰਘ ਬਾਜਵਾ, ਕੈਸ਼ੀਅਰ ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ ਰਾਮਗੜ੍ਹ, ਸੁਖਵਿੰਦਰ ਸਿੰਘ ਬਾਗੜੀਆਂ, ਸੁਖਵਿੰਦਰ ਸਿੰਘ ਪੰਡੋਰੀ, ਬਲਦੇਵ ਸਿੰਘ ਪੰਡੋਰੀ, ਲਵ ਸਿੱਧੂ ਤੇ ਹੋਰ ਕਿਸਾਨ ਹਾਜ਼ਰ ਸਨ।