ਜਥੇ. ਫੌਜੀ ਨਮਿੱਤ ਅੰਤਿਮ ਅਰਦਾਸ ਅੱਜ
ਜੱਥੇਦਾਰ ਰਜਿੰਦਰ ਸਿੰਘ ਫੌਜੀ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ
Publish Date: Fri, 27 Feb 2026 08:17 PM (IST)
Updated Date: Fri, 27 Feb 2026 08:19 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਤੇ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ ਪੰਜਾਬ ਜਥੇਦਾਰ ਰਜਿੰਦਰ ਸਿੰਘ ਫੌਜੀ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਆਤਮਾ ਦੀ ਸ਼ਾਂਤੀ ਲਈ ਰੱਖੇ ਗਏ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਸਾਹਿਬ ਪਿੰਡ ਨੌਰੰਗਸ਼ਾਹਪੁਰ ਨਜ਼ਦੀਕ ਫਗਵਾੜਾ ਵਿਖੇ 28 ਫਰਵਰੀ ਦਿਨ ਸ਼ਨੀਵਾਰ ਸਮਾਂ ਦੁਪਹਿਰ 12 ਤੋਂ 1 ਵਜੇ ਤੱਕ ਕੀਤੀ ਜਾਵੇਗੀ। ਇਸ ਮੌਕੇ ਜਥੇਦਾਰ ਰੇਸ਼ਮ ਸਿੰਘ ਪੱਪੀ ਨੇ ਦੱਸਿਆ ਕਿ ਜਥੇਦਾਰ ਰਜਿੰਦਰ ਸਿੰਘ ਫੌਜੀ ਦਾ 21 ਫਰਵਰੀ ਨੂੰ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ 28 ਫਰਵਰੀ ਦਿਨ ਸ਼ਨੀਵਾਰ ਨੂੰ ਸਵੇਰੇ ਉਨ੍ਹਾਂ ਦੇ ਗ੍ਰਹਿ ਵਿਖੇ ਰੱਖੇ ਪਾਠ ਦੇ ਭੋਗ ਪਾਉਣ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਪੰਥ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਕੀਰਤਨ ਕਰ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ। ਜਥੇ. ਰੇਸ਼ਮ ਸਿੰਘ ਪੱਪੀ ਨੇ ਸਮੂਹ ਸੰਗਤਾਂ ਤੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਜਥੇਦਾਰ ਰਜਿੰਦਰ ਸਿੰਘ ਫੌਜੀ ਦੀ ਅੰਤਿਮ ਅਰਦਾਸ ਵਿਚ ਪਹੁੰਚਣ ਦੀ ਅਪੀਲ ਕੀਤੀ।