ਬੀਬੀ ਹਰਭਜਨ ਕੌਰ ਨਮਿੱਤ ਅੰਤਿਮ ਅਰਦਾਸ ਅੱਜ
ਬੀਬੀ ਹਰਭਜਨ ਕੌਰ ਨਮਿੱਤ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 27 ਫਰਵਰੀ ਨੂੰ
Publish Date: Thu, 26 Feb 2026 09:18 PM (IST)
Updated Date: Thu, 26 Feb 2026 09:19 PM (IST)
ਡਡਵਿੰਡੀ : ਇਲਾਕੇ ਦੀ ਸਤਿਕਾਰਯੋਗ ਸ਼ਖਸੀਅਤ ਸਵ. ਬੀਬੀ ਹਰਭਜਨ ਕੌਰ ਪਤਨੀ ਸ. ਹਰਬੰਸ ਸਿੰਘ ਤੇ ਪੱਤਰਕਾਰ ਰਣਜੀਤ ਸਿੰਘ ਚੰਦੀ ਦੀ ਮਾਤਾ ਜੀ ਦਾ ਮਿਤੀ 18 ਫਰਵਰੀ ਬੁੱਧਵਾਰ ਨੂੰ ਅਕਾਲ ਚਲਾਣਾ ਹੋ ਗਿਆ ਸੀ ਤੇ ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਪਰਿਵਾਰ ਤੇ ਇਲਾਕੇ ਵਿਚ ਗਹਿਰਾ ਦੁੱਖ ਪਾਇਆ ਜਾ ਰਿਹਾ ਹੈ। ਉਨ੍ਹਾਂ ਦੇ ਸਪੁੱਤਰ ਰਣਜੀਤ ਸਿੰਘ ਚੰਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਮਿਤੀ 27 ਫਰਵਰੀ ਸ਼ੁੱਕਰਵਾਰ ਨੂੰ ਦੁਪਹਿਰ 12:00 ਤੋਂ 1:00 ਵਜੇ ਤੱਕ ਗੁਰਦੁਆਰਾ ਸਾਹਿਬ, ਪਿੰਡ ਰਣਧੀਰ ਪੁਰ, ਸਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਵਿਖੇ ਹੋਣਗੇ। ਸਮੂਹ ਪਰਿਵਾਰ ਨੇ ਸਾਰੇ ਸਨੇਹੀਆਂ, ਰਿਸ਼ਤੇਦਾਰਾਂ ਤੇ ਇਲਾਕਾ ਵਾਸੀਆਂ ਨੂੰ ਬੇਨਤੀ ਕੀਤੀ ਹੈ ਕਿ ਸਮੇਂ ਸਿਰ ਪਹੁੰਚ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨ।