ਭੁੰਗਰਨੀ ਤੇ ਠੇਕੇਦਾਰ ਨੇ ਸੁਖਬੀਰ ਨੂੰ ਦਿੱਤੀ ਗਠਜੋੜ ਦੀ ਵਧਾਈ
ਭੁੰਗਰਨੀ ਅਤੇ ਠੇਕੇਦਾਰ ਨੇ ਸ. ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ, ਅਕਾਲੀ-ਭਾਜਪਾ ਗਠਜੋੜ ਦੀ ਦਿੱਤੀ ਵਧਾਈ
Publish Date: Fri, 27 Nov 2026 07:29 PM (IST)
Updated Date: Fri, 27 Nov 2026 07:31 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਭੁੰਗਰਨੀ ਤੇ ਬਲਜਿੰਦਰ ਸਿੰਘ ਠੇਕੇਦਾਰ ਸੂਬਾ ਮੀਤ ਪ੍ਰਧਾਨ ਐੱਸਸੀ ਵਿੰਗ ਪੰਜਾਬ ਤੇ ਸਟੇਟ ਡੈਲੀਗੇਸ਼ਨ ਕਮੇਟੀ ਮੈਂਬਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਜਲੰਧਰ ਵਿਖੇ ਅਹਿਮ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਬੀਤੇ ਦਿਨੀਂ ਭਾਰਤੀ ਜਨਤਾ ਪਾਰਟੀ ਨਾਲ ਹੋਏ ਗਠਜੋੜ ਦੀ ਵਧਾਈ ਦਿੱਤੀ ਤੇ ਫਗਵਾੜਾ ਹਲਕੇ ਦੀ ਸਿਆਸੀ ਸਥਿਤੀ ਸਬੰਧੀ ਸੰਖੇਪ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਦੋਵੇਂ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਿੱਤਾ ਕਿ ਫਗਵਾੜਾ ਹਲਕੇ ਤੋਂ ਅਕਾਲੀ-ਭਾਜਪਾ ਗਠਜੋੜ ਵੱਲੋਂ ਜੋ ਵੀ ਉਮੀਦਵਾਰ ਮੈਦਾਨ ਵਿੱਚ ਉਤਾਰਿਆ ਜਾਵੇਗਾ, ਉਸ ਦੀ ਜਿੱਤ ਲਈ ਪੂਰੀ ਤਨਦੇਹੀ ਤੇ ਮਿਹਨਤ ਨਾਲ ਕੰਮ ਕੀਤਾ ਜਾਵੇ। ਮੁਲਾਕਾਤ ਸਬੰਧੀ ਜਾਣਕਾਰੀ ਦਿੰਦੇ ਹੋਏ ਭੁੰਗਰਨੀ ਤੇ ਠੇਕੇਦਾਰ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣਾਉਣ ਲਈ ਸਮੂਹ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨੂੰ ਸਰਗਰਮ ਹੋ ਕੇ ਕੰਮ ਕਰਨ ਲਈ ਕਿਹਾ ਹੈ। ਦੋਵੇਂ ਆਗੂਆਂ ਨੇ ਭਰੋਸਾ ਜਤਾਇਆ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਪੰਜਾਬ ਦੀ ਜਨਤਾ ਇਸ ਵਾਰ ਭਾਰੀ ਬਹੁਮਤ ਨਾਲ ਸੂਬੇ ਵਿੱਚ ਅਕਾਲੀ-ਭਾਜਪਾ ਗਠਜੋੜ ਸਰਕਾਰ ਬਣਾਏਗੀ।