ਜਥੇ. ਭੁੰਗਰਨੀ ਨੂੰ ਮੀਤ ਪ੍ਰਧਾਨ ਬਣਨ ’ਤੇ ਕੀਤਾ ਸਨਮਾਨਿਤ ਅਵਤਾਰ ਸਿੰਘ ਭੁੰਗਰਨੀ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਗੁਰਦੁਆਰਾ ਅਰਬਨ ਅਸਟੇਟ ਵਲੋਂ ਕੀਤਾ ਗਿਆ ਸਨਮਾਨਿਤ
Publish Date: Sat, 19 Sep 2026 06:43 PM (IST)
Updated Date: Sat, 19 Sep 2026 06:44 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਮਿਹਨਤ ਤੇ ਲਗਨ ਨਾਲ ਪਾਰਟੀ ਲਈ ਕੰਮ ਕਰਨ ਵਾਲੇ ਨਿਧੜਕ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਭੁੰਗਰਨੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਦੇ ਬਾਅਦ ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਫਗਵਾੜਾ ਵਿਖੇ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਗੁਰੂਦੁਆਰਾ ਸਾਹਿਬ ਨਤਮਸਤਕ ਹੁੰਦੀਆਂ ਦੇਸ਼, ਪੰਜਾਬ ਤੇ ਹਲਕੇ ਫਗਵਾੜਾ ਦੀ ਤਰੱਕੀ, ਖੁਸ਼ਹਾਲੀ ਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਸ਼੍ਰੀ ਗੁਰੂ ਸਾਹਿਬ ਦੇ ਚਰਨਾਂ ਚ ਅਰਦਾਸ ਬੇਨਤੀ ਕੀਤੀ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਫਗਵਾੜਾ ਦੇ ਪ੍ਰਧਾਨ ਹਰਬਿੰਦਰ ਸਿੰਘ ਨੇ ਅਵਤਾਰ ਸਿੰਘ ਭੁੰਗਰਨੀ ਨੂੰ ਪੰਜਾਬ ਪ੍ਰਤੀ ਸੇਵਾ ਤੇ ਆਪਣੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਅਵਤਾਰ ਸਿੰਘ ਭੁੰਗਰਨੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ, ਸਾਬਕਾ ਕੈਬਨਿਟ ਮੰਤਰੀ ਡਾ.ਦਲਜੀਤ ਸਿੰਘ ਚੀਮਾ ਤੇ ਹੋਰਨਾਂ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਫਗਵਾੜਾ ਦੇ ਪ੍ਰਧਾਨ ਹਰਬਿੰਦਰ ਸਿੰਘ ਆਹਲੂਵਾਲੀਆ ਨੇ ਅਵਤਾਰ ਸਿੰਘ ਭੁੰਗਰਨੀ ਨੂੰ ਵਧਾਈ ਦਿੰਦੇ ਹੋਏ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ। ਹਰਬਿੰਦਰ ਸਿੰਘ ਆਹਲੂਵਾਲੀਆ ਨੇ ਅਵਤਾਰ ਸਿੰਘ ਭੁੰਗਰਨੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੂਬਾ ਮੀਤ ਪ੍ਰਧਾਨ ਬਣਨ ’ਤੇ ਵਧਾਈ ਦਿੰਦਿਆਂ ਵਿਸ਼ਵਾਸ਼ ਪ੍ਰਗਟਾਇਆ ਕਿ ਅਵਤਾਰ ਸਿੰਘ ਭੁੰਗਰਨੀ ਪਾਰਟੀ ਦੀ ਮਜ਼ਬੂਤੀ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ ਤੇ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਵਿਚ ਅਹਿਮ ਰੋਲ ਅਦਾ ਕਰਨਗੇ।