ਗੁਰੂ ਕਾ ਬਾਗ ਵਿਖੇ ਬੇਬੇ ਨਾਨਕੀ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਗੁਰੂ ਕਾ ਬਾਗ ਵਿਖੇ ਬੇਬੇ ਨਾਨਕੀ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
Publish Date: Sun, 05 Apr 2026 08:19 PM (IST)
Updated Date: Mon, 06 Apr 2026 04:11 AM (IST)

ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀ ਹਾਜ਼ਰੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੁਲਤਾਨਪੁਰ ਲੋਧੀ : ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਵੱਲੋਂ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਬੇਬੇ ਨਾਨਕੀ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਹਜ਼ੂਰੀ ਰਾਗੀ ਭਾਈ ਕੰਵਲਜੀਤ ਸਿੰਘ, ਭਾਈ ਸਰਬਜੀਤ ਸਿੰਘ ਦੇ ਜਥੇ ਵੱਲੋਂ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਵੱਲੋਂ ਅੱਜ ਦੇ ਮੁੱਖ ਵਾਕ ਦੀ ਕਥਾ ਸਰਵਣ ਕਰਵਾਈ ਗਈ, ਅਤੇ ਉਹਨਾਂ ਬੇਬੇ ਨਾਨਕੀ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਬੇਬੇ ਨਾਨਕੀ ਜੀ ਦੇ ਜੀਵਨ ਤੇ ਵਿਸਥਾਰ ਵਿੱਚ ਚਾਨਣਾ ਪਾਇਆ। ਇਸ ਸਮੇਂ ਗਿਆਨੀ ਕਰਨਜੀਤ ਸਿੰਘ ਆਹਲੀ ਕਥਾਵਾਚਕ ਸ੍ਰੀ ਬੇਰ ਸਾਹਿਬ ਵੱਲੋਂ ਅੱਜ ਦੇ ਮੁੱਖ ਵਾਕ ਦਾ ਪਾਠ ਸਰਵਣ ਕਰਵਾਇਆ ਤੇ ਬੇਬੇ ਨਾਨਕੀ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੱਤੀ। ਇਸ ਸਮੇਂ ਗਿਆਨੀ ਕਸ਼ਮੀਰਾ ਸਿੰਘ ਗ੍ਰੰਥੀ ਗੁਰਦੁਆਰਾ ਗੁਰੂ ਕਾ ਬਾਗ ਨੇ ਅਰਦਾਸ ਦੀ ਸੇਵਾ ਨਿਭਾਈ। ਇਸ ਮੌਕੇ ਪ੍ਰਬੰਧਕਾਂ ਵੱਲੋਂ ਸਤਿਕਾਰਤ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਸਮੇਂ ਤੇ ਚਾਹ ਪਕੌੜੇ ਮਠਿਆਈਆਂ,ਫਲਾਂ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਨ੍ਹਾਂ ਸਮਾਗਮਾਂ ਮੌਕੇ ਸਵੇਰੇ ਅੰਮ੍ਰਿਤ ਵੇਲੇ ਤੋਂ ਲੈਕੇ ਸਾਰਾ ਦਿਨ ਭਾਰੀ ਗਿਣਤੀ ਵਿੱਚ ਸੁਸਾਇਟੀ ਦੇ ਸੇਵਾਦਾਰਾਂ, ਵੀਰਾਂ ਤੇ ਭੈਣਾਂ ਨੇ ਰਘਬੀਰ ਸਿੰਘ ਪ੍ਰਧਾਨ ਦੀ ਅਗਵਾਈ ਵਿੱਚ ਗੁਰੂ ਕੇ ਲੰਗਰ ਵਿੱਚ ਸ਼ਰਧਾ ਭਾਵਨਾ ਨਾਲ ਸੇਵਾਵਾਂ ਨਿਭਾਈਆਂ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਪ੍ਰਧਾਨ ਰਘਬੀਰ ਸਿੰਘ, ਖਜ਼ਾਨਚੀ ਡਾ. ਗੁਰਦੇਵ ਸਿੰਘ, ਹਰਭਜਨ ਸਿੰਘ, ਸਰਵਣ ਸਿੰਘ ਹਲਵਾਈ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਹਰਪ੍ਰੀਤ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਰਨਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ, ਹਰਪਾਲ ਸਿੰਘ, ਸਾਹਿਲਪ੍ਰੀਤ ਸਿੰਘ, ਹਰਮਨ ਸਿੰਘ ਅੰਮ੍ਰਿਤ ਸਿੰਘ ਤੇ ਹੋਰ ਵੀ ਹਾਜ਼ਰ ਸਨ।