ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Publish Date: Tue, 30 Jun 2026 09:30 PM (IST)
Updated Date: Tue, 30 Jun 2026 09:31 PM (IST)
ਲਖਵੀਰ ਸਿੰਘ ਲੱਖ ,ਪੰਜਾਬੀ ਜਾਗਰਣ ਸੁਲਤਾਨ ਪੁਰ ਲੋਧੀ : ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਵੱਲੋਂ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਮਾਗਮ ਮਹਾਨ ਵਿਦਵਾਨ ਸ੍ਰੀ ਮਾਨ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਸਵੇਰੇ 9.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਸਮੇਂ ਗਿਆਨੀ ਅਵਤਾਰ ਸਿੰਘ ਨੇ ਅਰਦਾਸ ਦੀ ਸੇਵਾ ਨਿਭਾਈ ਤੇ ਅੱਜ ਦਾ ਮੁੱਖ ਵਾਕ ਸਰਵਣ ਕਰਵਾਇਆ। ਉਪਰੰਤ ਗਿਆਨੀ ਰੋਬਨਪ੍ਰੀਤ ਸਿੰਘ ਹਜ਼ੂਰੀ ਰਾਗੀ ਬੇਰ ਸਾਹਿਬ ਦੇ ਜਥੇ ਵੱਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਦੌਰਾਨ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਅੱਜ ਦੇ ਮੁੱਖ ਵਾਕ ਦੀ ਕਥਾ ਸੰਗਤਾਂ ਨੂੰ ਸਰਵਣ ਕਰਾ ਕੇ ਗੁਰੂ ਚਰਨਾਂ ਨਾਲ ਜੋੜਿਆ ਗਿਆ ਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਜੀਵਨ ਬਾਰੇ ਵਿਸਥਾਰ ਵਿਚ ਚਾਨਣਾ ਪਾਇਆ। ਇਸ ਸਮੇਂ ਗਿਆਨੀ ਹਰਜਿੰਦਰ ਸਿੰਘ ਚੰਡੀਗੜ੍ਹ ਨੇ ਮੁੱਖ ਵਾਕ ਦਾ ਪਾਠ ਸਰਵਣ ਕਰਵਾਇਆ। ਬਾਅਦ ’ਚ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਕੀਰਤਨ ਦਾ ਪ੍ਰਵਾਹ ਚਲਾਇਆ ਗਿਆ। ਇਸ ਸਮੇਂ ਪ੍ਰਬੰਧਕਾਂ ਵੱਲੋਂ ਸਤਿਕਾਰਤ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚਾਹ-ਪਕੌੜੇ, ਮਠਿਆਈਆਂ, ਠੰਢੇ-ਮਿੱਠੇ ਜਲ ਦੀ ਛਬੀਲ ਤੇ ਗੁਰੂ ਕਾ ਲੰਗਰ ਸਾਰਾ ਦਿਨ ਵਰਤਾਇਆ ਗਿਆ। ਭਾਰੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਵੇਰੇ ਅੰਮ੍ਰਿਤ ਵੇਲੇ ਤੋਂ ਲੈ ਕੇ ਸਾਰਾ ਦਿਨ ਸੋਸਾਇਟੀ ਦੇ ਸੇਵਾਦਾਰਾਂ ਵੀਰਾਂ ਤੇ ਭੈਣਾਂ ਰਘਬੀਰ ਸਿੰਘ ਪ੍ਰਧਾਨ ਦੀ ਅਗਵਾਈ ਵਿਚ ਗੁਰੂ ਕੇ ਲੰਗਰ ਵਿਚ ਸੇਵਾਵਾਂ ਨਿਭਾਈਆਂ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਖਜ਼ਾਨਚੀ ਡਾ. ਗੁਰਦੇਵ ਸਿੰਘ, ਹਰਭਜਨ ਸਿੰਘ, ਸਰਵਣ ਸਿੰਘ ਹਲਵਾਈ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਤੇਜਵੰਤ ਸਿੰਘ, ਹਰਪ੍ਰੀਤ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਰਨਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ, ਹਰਪਾਲ ਸਿੰਘ, ਸਾਹਿਲਪ੍ਰੀਤ ਸਿੰਘ, ਹਰਮਨ ਸਿੰਘ, ਅੰਮ੍ਰਿਤ ਸਿੰਘ, ਗੁਰਦੀਪ ਸਿੰਘ ਖੁਰਾਣਾ, ਚੰਨ ਸਿੰਘ, ਸੋਨੀ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ ਲੱਕੀ, ਰਣਧੀਰ ਸਿੰਘ, ਬਲਕਾਰ ਸਿੰਘ, ਭਜਨ ਸਿੰਘ, ਬਲਦੇਵ ਸਿੰਘ ਖਾਲਸਾ, ਮਾਸਟਰ ਬਲਵੰਤ ਸਿੰਘ, ਦਰਸ਼ਨ ਸਿੰਘ, ਸੁੱਚਾ ਸਿੰਘ, ਸਰਬਜੀਤ ਸਿੰਘ, ਦਵਿੰਦਰ ਸਿੰਘ ਰਾਜੂ, ਕੁਲਦੀਪ ਸਿੰਘ, ਜਰਨੈਲ ਸਿੰਘ, ਵਰਿੰਦਰਪਾਲ ਸਿੰਘ ਭਵਾਨੀਪੁਰੀਏ, ਹਰਭਜਨ ਸਿੰਘ ਰਾਜੂ, ਰਣਜੀਤ ਸਿੰਘ ਤੇ ਹੋਰ ਸਤਿਕਾਰ ਯੋਗ ਸ਼ਖ਼ਸ਼ੀਅਤਾਂ ਹਾਜ਼ਰ ਸਨ।