ਭਾਜਪਾ 2027 ’ਚ ਪੰਜਾਬ ’ਚ ਸਰਕਾਰ ਬਣਾਏਗੀ : ਸਾਂਪਲਾ 2027 ’ਚ ਸਰਕਾਰ ਬਣਾਉਣ ਦਾ ਦਾਅਵਾ ਕਰ ਰਹੀ ਭਾਜਪਾ
Publish Date: Sat, 14 Nov 2026 07:02 PM (IST)
Updated Date: Sat, 14 Nov 2026 07:03 PM (IST)
ਹਰੀਸ਼ ਭੰਡਾਰੀ, ਪੰਜਾਬੀ ਜਾਗਰਣ ਫਗਵਾੜਾ : ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਵਾਈਸ ਪ੍ਰੈਜ਼ੀਡੈਂਟ ਐੱਸਸੀ ਮੋਰਚਾ ਪੰਜਾਬ ਆਸ਼ੂ ਸਾਂਪਲਾ, ਅਸ਼ੋਕ ਦੁੱਗਲ ਜ਼ਿਲ੍ਹਾ ਜਨਰਲ ਸਕੱਤਰ ਭਾਜਪਾ ਕਪੂਰਥਲਾ ਤੇ ਕੁਲਦੀਪ ਸਿੰਘ ਮਾਹੀ ਪ੍ਰਧਾਨ ਰਾਵਲਪਿੰਡੀ ਮੰਡਲ ਦਿਹਾਤੀ ਭਾਰਤੀ ਜਨਤਾ ਪਾਰਟੀ ਫਗਵਾੜਾ ਨੇ ਕਿਹਾ ਕਿ ਸਾਲ 2027 ਵਿੱਚ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰ ਪੂਰੀ ਮਿਹਨਤ ਤੇ ਲਗਨ ਨਾਲ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਹਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਦੇ ਹਰ ਵਰਗ ਦੀਆਂ ਸਮੱਸਿਆਵਾਂ ਤੇ ਮੁਸ਼ਕਲਾਂ ਨੂੰ ਸਮਝਦਿਆਂ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ। ਪਾਰਟੀ ਵਰਕਰ ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਵਿਚਾਰ ਸੁਣ ਰਹੇ ਹਨ ਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾ ਰਹੇ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੇ ਭਵਿੱਖ ਤੇ ਵਿਕਾਸ ਨੂੰ ਲੈ ਕੇ ਆਪਣੀਆਂ ਉਮੀਦਾਂ ਰੱਖਦੇ ਹਨ। ਭਾਜਪਾ ਵੱਲੋਂ ਸੂਬੇ ਦੀ ਤਰੱਕੀ, ਨੌਜਵਾਨਾਂ ਦੇ ਰੁਜ਼ਗਾਰ, ਕਿਸਾਨਾਂ ਦੀਆਂ ਸਮੱਸਿਆਵਾਂ ਤੇ ਆਮ ਲੋਕਾਂ ਦੀ ਭਲਾਈ ਵਰਗੇ ਮੁੱਦਿਆਂ ਨੂੰ ਲੈ ਕੇ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਪਾਰਟੀ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਤੇ ਇਕਜੁੱਟਤਾ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਆਪਣੀਆਂ ਸਰਗਰਮੀਆਂ ਹੋਰ ਤੇਜ਼ ਕੀਤੀਆਂ ਜਾ ਰਹੀਆਂ ਹਨ।