ਚੋਣ ਆਬਰਜ਼ਰਵਰ ਰਵੀ ਮਹਿੰਦਰੂ ਅੱਜ ਲੈਣਗੇ ਜ਼ਿਲ੍ਹਾ ਪ੍ਰਧਾਨ ਦੀ ਚੋਣ ਸਬੰਧੀ ਸੁਝਾਅ
ਭਾਜਪਾ ਦੇ ਚੋਣ ਓਬਰਜ਼ਰਵਰ ਰਵੀ ਮਹਿੰਦਰੂ ਅੱਜ ਲੈਣਗੇ ਜਿਲ੍ਹਾ ਪ੍ਰਧਾਨ ਦੀ ਚੋਣ ਸਬੰਧੀ ਸੁਝਾਅ
Publish Date: Sat, 22 Nov 2025 07:57 PM (IST)
Updated Date: Sat, 22 Nov 2025 07:58 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਪੰਜਾਬ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਜਪਾ ਜ਼ਿਲ੍ਹਾ ਕਪੂਰਥਲਾ ਦੀ ਇਕ ਅਹਿਮ ਮੀਟਿੰਗ 23 ਨਵੰਬਰ ਦਿਨ ਐਤਵਾਰ ਨੂੰ ਜ਼ਿਲਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਦੁਪਹਿਰ 2.30 ਵਜੇ ਤੋਂ 4.30 ਵਜੇ ਤੱਕ ਹੋਟਲ ਅਸ਼ੀਸ਼ ਕਾਂਟੀਨੈਂਟਲ ਫਗਵਾੜਾ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ। ਭਾਜਪਾ ਜ਼ਿਲ੍ਹਾ ਕਪੂਰਥਲਾ ਦੇ ਜਨਰਲ ਸਕੱਤਰ ਕਪੂਰ ਚੰਦ ਥਾਪਰ ਨੇ ਦੱਸਿਆ ਕਿ ਮੀਟਿੰਗ ਵਿਚ ਪਾਰਟੀ ਹਾਈਕਮਾਂਡ ਵੱਲੋਂ ਨਿਯੁਕਤ ਕੀਤੇ ਜ਼ਿਲ੍ਹਾ ਆਬਜ਼ਰਵਰ ਅਤੇ ਚੋਣ ਅਧਿਕਾਰੀ ਰਵੀ ਮਹਿੰਦਰੂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ। ਇਸ ਦੌਰਾਨ ਨਵੇਂ ਜ਼ਿਲ੍ਹਾ ਪ੍ਰਧਾਨ ਦੀ ਚੋਣ ਲਈ ਸੁਝਾਅ ਲਏ ਜਾਣਗੇ। ਉਨ੍ਹਾਂ ਨੇ ਜ਼ਿਲ੍ਹਾ ਕਪੂਰਥਲਾ ਨਾਲ ਸਬੰਧਤ ਭਾਜਪਾ ਦੇ ਸਾਬਕਾ ਮੈਂਬਰ ਪਾਰਲੀਮੈਂਟ, ਸਾਬਕਾ ਵਿਧਾਇਕ, ਪੰਜਾਬ ਕਾਰਜਕਾਰਣੀ ਦੇ ਮੈਂਬਰਾਂ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਅਹੁਦੇਦਾਰ, ਮਹਿਲਾ ਮੋਰਚਾ, ਯੁਵਾ ਮੋਰਚਾ, ਐੱਸਸੀ ਮੋਰਚਾ ਆਦਿ ਦੇ ਜ਼ਿਲ੍ਹਾ ਪ੍ਰਧਾਨਾਂ, ਜ਼ਿਲ੍ਹਾ ਕਪੂਰਥਲਾ ਦੇ ਸਮੂਹ ਮੰਡਲ ਪ੍ਰਧਾਨ ਅਤੇ ਜਨਰਲ ਸਕੱਤਰਾਂ ਨੂੰ ਮੀਟਿੰਗ ਵਿਚ ਸਮੇਂ ਸਿਰ ਪਹੁੰਚਣ ਦੀ ਪੁਰਜ਼ੋਰ ਅਪੀਲ ਕੀਤੀ ਹੈ।