ਲੋਕ ਸੇਵਾ ਦੇ ਮੂਲ ਸਿਧਾਂਤ ਦੀ ਪਾਲਣਾ ਕਰਦੀ ਹੈ ਭਾਜਪਾ : ਖੋਜੇਵਾਲ
ਲੋਕ ਸੇਵਾ ਦੇ ਮੂਲ ਸਿਧਾਂਤ ਦੀ ਪਾਲਣਾ ਕਰਦੀ ਹੈ ਭਾਜਪਾ : ਖੋਜੇਵਾਲ
Publish Date: Sun, 24 May 2026 09:27 PM (IST)
Updated Date: Sun, 24 May 2026 09:28 PM (IST)
ਸ਼ਹਿਰ ਦੇ ਪ੍ਰਸਿੱਧ ਸਮਾਜ ਸੇਵਕ ਰਾਜਿੰਦਰ ਰਾਜੂ ਨੇ ਫੜਿਆ ਕਮਲ
ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਰਾਜੂ ਨੂੰ ਬਣਾਇਆ ਜ਼ਿਲ੍ਹਾ ਉਪ ਪ੍ਰਧਾਨ
ਗੁਰਵਿੰਦਰ ਕੌਰ ਪੰਜਾਬੀ ਜਾਗਰਣ
ਕਪੂਰਥਲਾ : ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਪੂਰਥਲਾ ਹਲਕੇ ਵਿਚ ਭਾਜਪਾ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸ਼ਹਿਰ ਦੇ ਮਸ਼ਹੂਰ ਸਮਾਜ ਸੇਵੀ ਰਜਿੰਦਰ ਰਾਜੂ, ਜੋ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਵਿਚ ਕਈ ਮਹੱਤਵਪੂਰਨ ਅਹੁਦਿਆਂ ’ਤੇ ਕੰਮ ਕਰ ਚੁੱਕੇ ਹਨ ਨੇ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਖੋਜੇਵਾਲ ਨੇ ਰਜਿੰਦਰ ਰਾਜੂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦਾ ਪਟਕਾ ਭੇਟ ਕਰਕੇ ਰਸਮੀ ਤੌਰ ’ਤੇ ਪਾਰਟੀ ਵਿਚ ਸ਼ਾਮਲ ਕੀਤਾ। ਉਨ੍ਹਾਂ ਨੇ ਰਜਿੰਦਰ ਰਾਜੂ ਨੂੰ ਪੂਰੇ ਸਤਿਕਾਰ ਤੇ ਸਨਮਾਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਖੋਜੇਵਾਲ ਨੇ ਰਜਿੰਦਰ ਰਾਜੂ ਨੂੰ ਭਾਜਪਾ ਦਾ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ ਕਰਕੇ ਸਨਮਾਨ ਵੀ ਦਿੱਤਾ। ਇਸ ਮੌਕੇ ਖੋਜੇਵਾਲ ਨੇ ਕਿਹਾ ਕਿ ਰਜਿੰਦਰ ਰਾਜੂ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ ਪਾਰਟੀ ਦੀ ਸੰਗਠਨਾਤਮਕ ਤਾਕਤ ਤੇ ਸਮਰਥਨ ਅਧਾਰ ਹੋਰ ਮਜ਼ਬੂਤ ਹੋਵੇਗਾ। ਇਸ ਨੂੰ ਜਨਤਾ ਦੇ ਭਾਜਪਾ ਦੀਆਂ ਨੀਤੀਆਂ ਤੇ ਲੀਡਰਸ਼ਿਪ ਵਿਚ ਵਧ ਰਹੇ ਵਿਸ਼ਵਾਸ ਦੇ ਸਪੱਸ਼ਟ ਪ੍ਰਤੀਕ ਵਜੋਂ ਦੇਖਿਆ ਜਾ ਰਿਹਾ ਹੈ। ਰਾਜਿੰਦਰ ਰਾਜੂ ਨੇ ਕਿਹਾ ਕਿ ਉਹ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ ਤੇ ਪਾਰਟੀ ਲਈ ਅਣਥੱਕ ਮਿਹਨਤ ਕਰਨਗੇ। ਰਾਜੂ ਨੇ ਭਾਜਪਾ ਦੀਆਂ ਨੀਤੀਆਂ ਤੇ ਮਜ਼ਬੂਤ ਲੀਡਰਸ਼ਿਪ ਦੀ ਅਗਵਾਈ ਤੇ ਵਿਕਾਸ-ਮੁਖੀ ਸੋਚ ’ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਲਗਾਤਾਰ ਤਰੱਕੀ ਦੇ ਰਾਹ ’ਤੇ ਅੱਗੇ ਵਧ ਰਿਹਾ ਹੈ। ਰਾਜੂ ਨੇ ਕਿਹਾ ਕਿ ਅੱਜ ਭਾਜਪਾ ਰਾਸ਼ਟਰ ਨਿਰਮਾਣ, ਕਿਸਾਨ ਭਲਾਈ ਤੇ ਲੋਕ ਭਲਾਈ ਯੋਜਨਾਵਾਂ ਲਈ ਸਭ ਤੋਂ ਭਰੋਸੇਮੰਦ ਰਾਜਨੀਤਿਕ ਪਾਰਟੀ ਬਣ ਗਈ ਹੈ। ਖੋਜੇਵਾਲ ਨੇ ਕਿਹਾ ਕਿ ਭਾਜਪਾ ਸਰਕਾਰ ਹਰ ਗਰੀਬ ਵਿਅਕਤੀ ਨੂੰ ਧਿਆਨ ਵਿਚ ਰੱਖ ਕੇ ਯੋਜਨਾਵਾਂ ਬਣਾਉਂਦੀਆਂ ਹਨ। ਸਮਾਜ ਦਾ ਕੋਈ ਵੀ ਅਜਿਹਾ ਵਰਗ ਨਹੀਂ ਹੈ ਤੇ ਕੋਈ ਵੀ ਅਜਿਹਾ ਘਰ ਨਹੀਂ ਬਚਿਆ ਹੈ, ਜਿਸ ਨੂੰ ਭਾਜਪਾ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਨਾ ਮਿਲਿਆ ਹੋਵੇ। ਉਨ੍ਹਾਂ ਕਿਹਾ ਕਿ ਇਕ ਰਾਜਨੀਤਿਕ ਪਾਰਟੀ ਹੋਣ ਦੇ ਨਾਲ-ਨਾਲ ਭਾਜਪਾ ਸਮਾਜਿਕ ਸਰੋਕਾਰਾਂ ਵਾਲੀ ਪਾਰਟੀ ਵੀ ਹੈ। ਇਹੀ ਕਾਰਨ ਹੈ ਕਿ ਇਹ ਸਮੇਂ-ਸਮੇਂ ’ਤੇ ਦੇਸ਼ ਵਿਚ ਸਮਾਜ ਸੇਵਾ ਵੱਲ ਕਦਮ ਵਧਾਉਂਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਇਕ ਅਜਿਹੀ ਪਾਰਟੀ ਰਹੀ ਹੈ, ਜੋ ਰਾਸ਼ਟਰ ਪਹਿਲਾਂ, ਸੰਗਠਨ ਸਰਵਉੱਚ ਤੇ ਲੋਕ ਸੇਵਾ ਦੇ ਮੂਲ ਮੰਤਰ ਦੀ ਪਾਲਣਾ ਕਰਦੀ ਹੈ।