- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਰਾਸਤੀ ਸ਼ਹਿਰ ’ਚ ਭਾਜਪਾ ਨੂੰ ਮਿਲਿਆ ਵੱਡਾ ਬਲ, ਨਾਮੀ ਸਮਾਜ ਸੇਵਕ ਡਾ. ਧਰਮਵੀਰ ਕੰਡਾ ਨੇ ਫੜਿਆ ਕਮਲ ਦਾ ਫੁੱਲ

ਨਸ਼ਾ, ਗੈਂਗਸਟਰਵਾਦ, ਬੇਰੁਜ਼ਗਾਰੀ, ਬੇਲਗਾਮ ਕਰਜ਼ਾ ਤੇ ਹੋਰ ਕਈ ਮੁੱਦੇ ਪੰਜਾਬ ਲਈ ਵੱਡਾ ਸੰਕਟ ਬਣ ਚੁੱਕੇ ਹਨ : ਚੇਤਨ ਸੂਰੀ
ਗੁਰਵਿੰਦਰ ਕੌਰ ਪੰਜਾਬੀ ਜਾਗਰਣ
ਕਪੂਰਥਲਾ : ਭਾਜਪਾ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਹਲਕਾ ਕਪੂਰਥਲਾ ਵਿਚ ਭਾਰਤੀ ਜਨਤਾ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਵਿਰਾਸਤੀ ਸ਼ਹਿਰ ਵਿਖੇ ਭਾਜਪਾ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਵਿਰਾਸਤੀ ਸ਼ਹਿਰ ਦੇ ਨਾਮੀ ਸਮਾਜ ਸੇਵਕ ਡਾ. ਧਰਮਵੀਰ ਕੰਡਾ ਨੇ ਭਾਜਪਾ ਦਾ ਪੱਲਾ ਫੜਦਿਆਂ ਪਾਰਟੀ ਦੀਆਂ ਨੀਤੀਆਂ ਚ ਭਰੋਸਾ ਪ੍ਰਗਟਾਇਆ। ਇਸ ਮੌਕੇ ਚੇਤਨ ਸੂਰੀ ਨੇ ਨਵੇਂ ਸ਼ਾਮਲ ਹੋਏ ਧਰਮਵੀਰ ਕੰਡਾ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼ਹਿਰ ਤੇ ਪਿੰਡਾਂ ਦੇ ਲੋਕਾਂ ਵੱਲੋਂ ਮਿਲ ਰਿਹਾ ਸਹਿਯੋਗ ਭਾਜਪਾ ਦੀਆਂ ਨੀਤੀਆਂ ਪ੍ਰਤੀ ਵਧ ਰਹੇ ਵਿਸ਼ਵਾਸ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਹਲਕੇ ਦੇ ਵਿਕਾਸ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕਿਆਂ ਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ। ਇਸ ਦੌਰਾਨ ਭਾਜਪਾ ਲੋਕਲ ਬਾਡੀ ਸੈੱਲ ਦੇ ਸੂਬਾ ਕਨਵੀਨਰ ਪ੍ਰਸ਼ੋਤਮ ਪਾਸੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਉਨ੍ਹਾਂ ਨੇ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਡਾ.ਧਰਮਵੀਰ ਕੰਡਾ ਦਾ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨਾਂ ਦੀ ਸਿਆਸਤ ਵਿਚ ਵਧ ਰਹੀ ਭੂਮਿਕਾ ਆਉਣ ਵਾਲੇ ਸਮੇਂ ਵਿਚ ਹਲਕੇ ਦੀ ਸਿਆਸੀ ਤਸਵੀਰ ਨੂੰ ਪ੍ਰਭਾਵਿਤ ਕਰ ਸਕਦੀ ਹੈ। ਚੇਤਨ ਸੂਰੀ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਪਾਰਟੀ ਵੱਲੋਂ ਹਲਕੇ ਵਿਚ ਆਪਣੀ ਸਥਿਤੀ ਮਜ਼ਬੂਤ ਕਰਨ ਲਈ ਪੂਰੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਦਾ ਇਹ ਸਹਿਯੋਗ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਆਉਣ ਵਾਲੇ ਸਮੇਂ ਵਿੱਚ ਹਲਕਾ ਕਪੂਰਥਲਾ ਦੀ ਸਿਆਸਤ ਵਿਚ ਭਾਜਪਾ ਇਕ ਅਹਿਮ ਤਾਕਤ ਵਜੋਂ ਉਭਰੇਗੀ।
ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ਤੇ ਨਾਕਾਮ ਸਾਬਤ ਹੋਈ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ,ਦਿਨੋਂ-ਦਿਨ ਵਧਦਾ ਨਸ਼ਾ,ਗੈਂਗਸਟਰਵਾਦ, ਬੇਲਗਾਮ ਕਰਜ਼ਾ,ਬੇਰੁਜ਼ਗਾਰੀ ਅਤੇ ਹੋਰ ਕਈ ਮੁੱਦੇ ਪੰਜਾਬ ਲਈ ਵੱਡਾ ਸੰਕਟ ਬਣ ਚੁੱਕੇ ਹਨ।ਉਨ੍ਹਾਂ ਚੋਣਾਂ ਦੀ ਤਿਆਰੀ ਵਜੋਂ ਵਰਕਰਾਂ ਨੂੰ ਅਪੀਲ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸਮੁਖੀ ਨੀਤੀਆਂ ਨੂੰ ਪੰਜਾਬ ਦੇ ਹਰ ਘਰ-ਘਰ ਤੱਕ ਪਹੁੰਚਾਇਆ ਜਾਵੇ। ਇਸ ਮੌਕੇ ਸੀਨੀਅਰ ਭਾਜਪਾ ਨੇਤਾ ਯਸ਼ ਮਹਾਜਨ, ਨਿਰਮਲ ਸਿੰਘ ਨਾਹਰ, ਜਗਦੀਸ਼ ਸ਼ਰਮਾ, ਅਸ਼ੋਕ ਮਾਹਲਾ, ਵਿਸ਼ਾਲ ਸੋਂਧੀ ਆਦਿ ਹਾਜ਼ਰ ਸਨ।