ਸੰਨੀ ਬੈਂਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਭਾਜਪਾ ਦੇ ਇੰਚਾਰਜ ਬਣੇ ਭਾਜਪਾ ਨੇ ਸੰਨੀ ਬੈਂਸ ਨੂੰ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਭਾਜਪਾ ਦਾ ਇੰਚਾਰਜ ਕੀਤਾ ਨਿਯੁਕਤ
Publish Date: Thu, 12 Nov 2026 09:47 PM (IST)
Updated Date: Thu, 12 Nov 2026 09:48 PM (IST)
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਦੀ ਸਰਕਾਰ ਬਣੇਗੀ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਸੂਬਾ ਯੂਥ ਭਾਜਪਾ ਦੇ ਸਪੋਕਸਪਰਸਨ ਸੰਨੀ ਬੈਂਸ ਨੂੰ ਅੰਮ੍ਰਿਤਸਰ ਦਿਹਾਤੀ ਯੂਥ ਭਾਜਪਾ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਨਿਯੁਕਤੀ |ਤੇ ਸੰਨੀ ਬੈਂਸ ਨੇ ਕਿਹਾ ਕਿ ਉਹ ਪਾਰਟੀ ਲਈ ਲਗਾਤਾਰ ਕੰਮ ਕਰ ਰਹੇ ਹਨ ਤੇ ਭਵਿੱਖ ਵਿੱਚ ਵੀ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਵਿੱਚ ਭਾਜਪਾ ਯੁਵਾ ਮੋਰਚਾ ਨੂੰ ਮਜ਼ਬੂਤ ਕਰਨ ਲਈ ਭਾਜਪਾ ਯੁਵਾ ਮੋਰਚਾ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਭਰਤੀ ਕੀਤਾ ਜਾਵੇਗਾ। ਬੈਂਸ ਨੇ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਸਫਲਤਾ ਲਈ ਪਾਰਟੀ ਨੂੰ ਮਜ਼ਬੂਤ ਕਰਨਾ ਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ ਯੁਵਾ ਮੋਰਚਾ ਦੇ ਵਰਕਰਾਂ ਦੀ ਜ਼ਿੰਮੇਵਾਰੀ ਹੈ। ਸੰਨੀ ਬੈਂਸ ਨੇ ਪਾਰਟੀ ਵਰਕਰਾਂ ਨੂੰ ਭਰੋਸਾ ਦਿੱਤਾ ਕਿ ਭਾਜਪਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵਧੀਆ ਪ੍ਰਦਰਸ਼ਨ ਕਰੇਗੀ ਤੇ ਪੰਜਾਬ ਵਿੱਚ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਭਾਜਪਾ ਨੇ ਨੌਜਵਾਨਾਂ ਲਈ ਸਕਾਰਾਤਮਕ ਕਦਮ ਚੁੱਕੇ ਹਨ ਤੇ ਕਿਸਾਨਾਂ ਲਈ ਵੀ ਚੰਗਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਵਧ ਰਹੀਆਂ ਨਸ਼ਿਆਂ ਤੇ ਗੈਂਗਸਟਰ ਗਤੀਵਿਧੀਆਂ ਵਿਰੁੱਧ ਸਖ਼ਤ ਤੇ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ, ਜੋ ਭਾਜਪਾ ਕਰ ਸਕਦੀ ਹੈ।