ਰਜਨੀ ਬਾਲਾ ਕਪੂਰਥਲਾ ਭਾਜਪਾ ਦੀ ਸਕੱਤਰ ਨਿਯੁਕਤ ਉੱਘੀ ਦੀ ਸਮਾਜ ਸੇਵਿਕਾ ਰਜਨੀ ਬਾਲਾ ਨੂੰ ਭਾਜਪਾ ਹਾਈਕਮਾਂਡ ਨੇ ਸੌਂਪੀ ਵੱਡੀ ਜ਼ਿੰਮੇਵਾਰੀ
Publish Date: Fri, 16 Oct 2026 06:32 PM (IST)
Updated Date: Fri, 16 Oct 2026 06:33 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਭਾਰਤੀ ਜਨਤਾ ਪਾਰਟੀ ਵੱਲੋਂ ਆਪਣੀ ਜਥੇਬੰਦਕ ਕਾਰਜਕਾਰਨੀ ਦਾ ਵਿਸਥਾਰ ਕਰਦਿਆਂ ਫਗਵਾੜਾ ਇਲਾਕੇ ਦੀ ਉੱਘੀ ਸਮਾਜ ਸੇਵਿਕਾ ਤੇ ਭਾਜਪਾ ਆਗੂ ਰਜਨੀ ਬਾਲਾ ਨੂੰ ਜ਼ਿਲ੍ਹਾ ਕਪੂਰਥਲਾ ਦੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਉਨ੍ਹਾਂ ਨੂੰ ਪਾਰਟੀ ਵੱਲੋਂ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਜ਼ਿਕਰਯੋਗ ਹੈ ਕਿ ਰਜਨੀ ਬਾਲਾ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਨਾਲ ਜੁੜ ਕੇ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਆਪਣਾ ਯੋਗਦਾਨ ਪਾਉਂਦੇ ਆ ਰਹੇ ਹਨ। ਇਸ ਦੇ ਨਾਲ ਹੀ ਉਹ ਸਮਾਜ ਸੇਵਾ ਦੇ ਖੇਤਰ ਵਿੱਚ ਵੀ ਸਰਗਰਮ ਹਨ। ਪਾਰਟੀ ਵੱਲੋਂ ਉਨ੍ਹਾਂ ਨੂੰ ਜ਼ਿਲ੍ਹਾ ਪੱਧਰ ਦੀ ਜ਼ਿੰਮੇਵਾਰੀ ਸੌਂਪੇ ਜਾਣ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਆਪਣੀ ਨਿਯੁਕਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਰਜਨੀ ਬਾਲਾ ਨੇ ਭਾਜਪਾ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਪਾਰਟੀ ਵਰਕਰਾਂ ਦੀ ਹੌਸਲਾ ਅਫ਼ਜ਼ਾਈ ਕਰਦੇ ਰਹਿੰਦੇ ਹਨ। ਰਜਨੀ ਬਾਲਾ ਨੇ ਭਰੋਸਾ ਪ੍ਰਗਟਾਇਆ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ, ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਸਮਾਜ ਸੇਵਾ ਦੇ ਕਾਰਜਾਂ ਵਿੱਚ ਵੀ ਆਪਣਾ ਯੋਗਦਾਨ ਜਾਰੀ ਰੱਖਣਗੇ।