ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਮੰਗ-ਪੱਤਰ ਸੌਂਪਿਆ
ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਮੰਗ ਪੱਤਰ ਸੌਂਪਿਆ
Publish Date: Wed, 08 Apr 2026 07:07 PM (IST)
Updated Date: Wed, 08 Apr 2026 07:08 PM (IST)

ਚੰਨਪ੍ਰੀਤ ਸਿੰਘ ਕੰਗ, ਪੰਜਾਬੀ ਜਾਗਰਣ ਨਡਾਲਾ : ਭਾਜਪਾ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਆਪਣੇ ਹਲਕੇ ਦੀਆਂ ਵੱਖ-ਵੱਖ ਜਨਹਿੱਤ ਸਮੱਸਿਆਵਾਂ ਸਬੰਧੀ ਇੱਕ ਵਿਸਥਾਰਪੂਰਵਕ ਮੰਗ-ਪੱਤਰ ਵੀ ਸੌਂਪਿਆ। ਮੰਗ-ਪੱਤਰ ’ਚ ਮੁੱਖ ਤੌਰ ’ਤੇ ਦਿੱਲੀ-ਕਟੜਾ ਹਾਈਵੇ ’ਤੇ ਨਡਾਲਾ ਤੋਂ ਚੜ੍ਹਨ ਤੇ ਉਤਰਣ ਲਈ ਸਹੂਲਤ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਪਿੰਡ ਨੰਗਲ ਲੁਬਾਣਾ ਵਿਖੇ ਆਧੁਨਿਕ ਸਟੇਡੀਅਮ ਬਣਾਉਣ ਤੇ ਇਸਦਾ ਨਾਂ ਗਿਆਨੀ ਹਰਚਰਨ ਸਿੰਘ ਜੀ ਦੇ ਨਾਂ ’ਤੇ ਰੱਖਣ ਦੀ ਮੰਗ, ਇਸ ਤੋਂ ਇਲਾਵਾ ਗੋਰਾ ਗਿੱਲ ਨੇ ਭੁਲੱਥ ਤੋਂ ਖੱਸਣ ਤੱਕ ਜਾਂਦੀ ਪਵਿੱਤਰ ਵੇਈਂ ਦੇ ਕਿਨਾਰਿਆਂ ਨੂੰ ਉੱਚਾ ਕਰਨ, ਵੇਈਂ ਦਾ ਸੁੰਦਰੀਕਰਨ ਕਰਨ ਤੇ ਇਲਾਕੇ ਦੇ ਲੋਕਾਂ ਲਈ ਸੈਰਗਾਹ ਤਿਆਰ ਕਰਨ ਲਈ ਵੀ ਵੱਖ-ਵੱਖ ਗ੍ਰਾਂਟਾਂ ਜਾਰੀ ਕਰਨ ਦੀ ਮੰਗ ਰੱਖੀ। ਇਸ ਤੋਂ ਇਲਾਵਾ ਹਲਕਾ ਭਲੱਥ ਦੇ ਪਰਵਾਸੀ ਭਾਰਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਵੀ ਉਨ੍ਹਾਂ ਨੂੰ ਅਪੀਲ ਕੀਤੀ। ਇਸ ਮੌਕੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਚੁੱਕੀਆਂ ਗਈਆਂ ਸਾਰੀਆਂ ਮੰਗਾਂ ਨੂੰ ਸਬੰਧਤ ਵਿਭਾਗਾਂ ਤੱਕ ਪਹੁੰਚਾ ਕੇ ਜਲਦ ਹੱਲ ਕਰਨ ਲਈ ਯਤਨ ਕੀਤੇ ਜਾਣਗੇ ਤੇ ਉਹ ਜਲਦ ਹੀ ਪਰਵਾਸੀ ਭਾਰਤੀਆਂ ਦੇ ਮੁਸ਼ਕਿਲਾਂ ਦੇ ਹੱਲ ਲਈ ਜਲਦੀ ਹਲਕਾ ਭੁਲੱਥ ਦਾ ਦੌਰਾ ਕਰ ਕੇ ਪਰਵਾਸੀ ਭਾਰਤੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਜਸਪ੍ਰੀਤ ਸਿੰਘ, ਸਤਵੀਰ ਸੱਤੀ, ਸੁਖਮਨ ਸਿੰਘ ਘੱਗ ਹੋਰ ਹਾਜ਼ਰ ਸਨ।