ਸ਼ਾਰਦਾ ਨੇ ਕੀਤਾ ਭਾਜਪਾ ਰਾਸ਼ਟਰੀ ਪ੍ਰਧਾਨ ਨਵੀਨ ਦਾ ਸਵਾਗਤ
ਭਾਜਪਾ ਆਗੂ ਉਮੇਸ਼ ਸ਼ਾਰਦਾ ਨੇ ਪਾਰਟੀ ਪ੍ਰਧਾਨ ਨਿਤਿਨ ਨਵੀਨ ਦਾ ਕੀਤਾ ਸਵਾਗਤ
Publish Date: Tue, 23 Jun 2026 09:40 PM (IST)
Updated Date: Tue, 23 Jun 2026 09:43 PM (IST)

ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਪੰਜਾਬ ਦੌਰੇ ਦੌਰਾਨ ਜਲੰਧਰ ਵਿਚ ਆਯੋਜਿਤ ਸਮਾਗਮ ਵਿਚ ਭਾਜਪਾ ਦੇ ਸੂਬਾ ਕਾਰਜਕਾਰਣੀ ਦੇ ਮੈਂਬਰ ਉਮੇਸ਼ ਸ਼ਾਰਦਾ ਨੇ ਭਾਜਪਾ ਦੇ ਹੋਰ ਆਗੂਆਂ ਨਾਲ ਮਿਲ ਕੇ ਹਿੱਸਾ ਲਿਆ। ਇਸ ਮੌਕੇ ਪਾਰਟੀ ਦੇ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਤੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸੀ। ਇਸ ਮੌਕੇ ਉਮੇਸ਼ ਸ਼ਾਰਦਾ ਨੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੂੰ ਫੁੱਲਾ ਦਾ ਬੁੱਕਾ ਭੇਂਟ ਕਰਕੇ ਸਵਾਗਤ ਕੀਤਾ। ਇਸ ਦੌਰਾਨ ਉਮੇਸ਼ ਸ਼ਾਰਦਾ ਨੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਰਾਜਨੀਤਿਕ ਸਥਿਤੀ, ਚੋਣ ਰਣਨੀਤੀਆਂ ਤੇ ਸੰਗਠਨਾਤਮਕ ਵਿਸਥਾਰ ’ਤੇ ਵਿਸਥਾਰ ਨਾਲ ਚਰਚਾ ਕੀਤੀ। ਮੁਲਾਕਾਤ ਦੌਰਾਨ ਸੂਬੇ ਵਿਚ ਕਾਨੂੰਨ ਵਿਵਸਥਾ, ਨਸ਼ਾ ਛੁਡਾਊ ਮੁਹਿੰਮ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੂੰ ਮਜ਼ਬੂਤ ਕਰਨ ਤੇ ਰਾਜਨੀਤਿਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਉਮੇਸ਼ ਸ਼ਾਰਦਾ ਨੇ ਦੱਸਿਆ ਕਿ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਡਬਲ ਇੰਜਣ ਵਾਲੀ ਭਾਜਪਾ ਸਰਕਾਰ ਦੇ ਗਠਨ ਨਾਲ ਵਪਾਰੀਆਂ, ਕਿਸਾਨਾਂ, ਨੌਜਵਾਨਾਂ, ਦੁਕਾਨਦਾਰਾਂ ਤੇ ਮਜ਼ਦੂਰ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ ਤੇ ਪੰਜਾਬ ਨੂੰ ਵਿਕਾਸ ਤੇ ਖੁਸ਼ਹਾਲੀ ਦੇ ਰਾਹ ’ਤੇ ਅੱਗੇ ਵਧਾਇਆ ਜਾਵੇਗਾ। ਉਮੇਸ਼ ਸ਼ਾਰਦਾ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਤੇ ਵਿਕਾਸਵਾਦੀ ਨੀਤੀਆਂ ਪੰਜਾਬ ਵਿਚ ਇਕ ਨਵੀਂ ਰਾਜਨੀਤਿਕ ਤੇ ਸਮਾਜਿਕ ਕ੍ਰਾਂਤੀ ਦੀ ਸ਼ੁਰੂਆਤ ਕਰਨਗੀਆਂ। ਉਨ੍ਹਾਂ ਮੌਜੂਦਾ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ਮੌਜੂਦਾ ਸਰਕਾਰ ਦੀਆਂ ਅਸਫਲਤਾਵਾਂ, ਝੂਠੇ ਵਾਅਦਿਆਂ ਤੇ ਮਾੜੀ ਕਾਨੂੰਨ ਵਿਵਸਥਾ ਤੋਂ ਬਹੁਤ ਦੁਖੀ ਹਨ। ਦੂਜੇ ਪਾਸੇ ਉਨ੍ਹਾਂ ਕੇਂਦਰ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਰਿਕਾਰਡ ਐੱਮਐੱਸਪੀ ’ਤੇ ਫਸਲਾਂ ਦੀ ਖਰੀਦ ਤੇ ਖਾਤਿਆਂ ਵਿਚ ਸਿੱਧੀ ਅਦਾਇਗੀ ਨੇ ਪਾਰਦਰਸ਼ਤਾ ਲਿਆਂਦੀ ਹੈ। ਪੰਜਾਬ ਵਰਗੇ ਖੇਤੀਬਾੜੀ ਪ੍ਰਧਾਨ ਸੂਬੇ ਦੇ ਕਿਸਾਨਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਸਿੱਧਾ ਲਾਭ ਮਿਲ ਰਿਹਾ ਹੈ। ਅੰਤ ਵਿਚ ਸ਼ਾਰਦਾ ਨੇ ਪੰਜਾਬ ਦੇ ਵਸਨੀਕਾਂ ਨੂੰ ਭਾਜਪਾ ਦੀਆਂ ਵਿਕਾਸ ਨੀਤੀਆਂ ਦਾ ਸਮਰਥਨ ਕਰਨ ਤੇ ਪੰਜਾਬ ਦੇ ਉੱਜਵਲ ਭਵਿੱਖ ਦੀ ਨੀਂਹ ਰੱਖਣ ਵਿਚ ਮਹੱਤਵਪੂਰਨ ਯੋਗਦਾਨ ਪਾਉਣ ਦੀ ਅਪੀਲ ਕੀਤੀ।