- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਸ਼ੂ ਸਾਂਪਲਾ ਨੂੰ ਭਾਜਪਾ ਪੰਜਾਬ ਐੱਸ.ਸੀ. ਮੋਰਚਾ ਦਾ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਭਾਜਪਾ ਆਗੂਆਂ ਨੇ ਦਿੱਤੀਆਂ ਵਧਾਈਆਂ

ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਭਾਰਤੀ ਜਨਤਾ ਪਾਰਟੀ ਦੀ ਹਾਈ ਕਮਾਂਡ ਵੱਲੋਂ ਫਗਵਾੜਾ ਦੇ ਨੌਜਵਾਨ ਭਾਜਪਾ ਆਗੂ ਆਸ਼ੂ ਸਾਂਪਲਾ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਭਾਜਪਾ ਪੰਜਾਬ ਦੇ ਐੱਸਸੀ ਮੋਰਚਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਫਗਵਾੜਾ ਸ਼ਹਿਰ ਦੇ ਭਾਜਪਾ ਆਗੂਆਂ ਤੇ ਵਰਕਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਭਾਜਪਾ ਜ਼ਿਲ੍ਹਾ ਸਕੱਤਰ ਰਜਨੀ ਬਾਲਾ ਤੇ ਭਾਜਪਾ ਮੰਡਲ ਫਗਵਾੜਾ ਸਿਟੀ-2 ਦੇ ਪ੍ਰਧਾਨ ਬਲਵਿੰਦਰ ਠਾਕੁਰ ਨੇ ਆਸ਼ੂ ਸਾਂਪਲਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਆਸ਼ੂ ਸਾਂਪਲਾ ਨੇ ਪਾਰਟੀ ਦੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਭਾਜਪਾ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਯਤਨਸ਼ੀਲ ਰਹੇ ਹਨ ਤੇ ਭਵਿੱਖ ਵਿੱਚ ਵੀ ਪੂਰੀ ਮਿਹਨਤ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਦੇ ਰਹਿਣਗੇ।