ਭਾਜਪਾ ਆਗੂਆਂ ਨੇ ਸਮੂਹ ਫਗਵਾੜਾ ਵਾਸੀਆਂ ਨੂੰ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ
ਭਾਜਪਾ ਆਗੂਆਂ ਨੇ ਸਮੂਹ ਫਗਵਾੜਾ ਵਾਸੀਆਂ ਨੂੰ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ
Publish Date: Sat, 07 Nov 2026 08:11 PM (IST)
Updated Date: Sat, 07 Nov 2026 08:11 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਸਮੂਹ ਫਗਵਾੜਾ ਵਾਸੀਆਂ ਨੂੰ ਵਧਾਈਆਂ ਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਭਾਜਪਾ ਐੱਸਸੀ ਮੋਰਚਾ ਦੇ ਸੂਬਾ ਮੀਤ ਪ੍ਰਧਾਨ ਆਸ਼ੂ ਸਾਂਪਲਾ, ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਅਸ਼ੋਕ ਦੁੱਗਲ ਤੇ ਭਾਜਪਾ ਫਗਵਾੜਾ ਮੰਡਲ ਸਿਟੀ-2 ਦੇ ਪ੍ਰਧਾਨ ਬਲਵਿੰਦਰ ਠਾਕੁਰ ਨੇ ਸਾਂਝੇ ਤੌਰ ਤੇ ਕਿਹਾ ਕਿ ਦੀਵਾਲੀ ਰੌਸ਼ਨੀਆਂ, ਖੁਸ਼ੀਆਂ ਤੇ ਆਪਸੀ ਭਾਈਚਾਰੇ ਦਾ ਪ੍ਰਤੀਕ ਤਿਉਹਾਰ ਹੈ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਤਿਉਹਾਰ ਹਰ ਵਰਗ ਦੇ ਲੋਕਾਂ ਦੇ ਜੀਵਨ ਵਿੱਚ ਨਵੀਂ ਉਮੀਦ, ਉਤਸ਼ਾਹ ਅਤੇ ਖੁਸ਼ਹਾਲੀ ਲੈ ਕੇ ਆਵੇ। ਉਨ੍ਹਾਂ ਕਾਮਨਾ ਕੀਤੀ ਕਿ ਫਗਵਾੜਾ ਸਮੇਤ ਸਮੁੱਚੇ ਪੰਜਾਬ ਦੇ ਲੋਕਾਂ ਦੇ ਘਰਾਂ ਵਿੱਚ ਸੁੱਖ-ਸ਼ਾਂਤੀ ਤੇ ਖੁਸ਼ੀਆਂ ਦਾ ਵਾਸਾ ਹੋਵੇ। ਭਾਜਪਾ ਆਗੂਆਂ ਨੇ ਕਿਹਾ ਕਿ ਦੀਵਾਲੀ ਸਾਨੂੰ ਹਨੇਰੇ ਤੋਂ ਰੌਸ਼ਨੀ ਵੱਲ ਵਧਣ ਤੇ ਸਮਾਜ ਵਿੱਚ ਪਿਆਰ, ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਇਹ ਤਿਉਹਾਰ ਆਪਸੀ ਪਿਆਰ, ਮਿਲਵਰਤਣ ਤੇ ਉਤਸ਼ਾਹ ਨਾਲ ਮਨਾਉਣ ਦੀ ਅਪੀਲ ਕਰਦਿਆਂ ਸਾਰਿਆਂ ਦੀ ਚੰਗੀ ਸਿਹਤ ਤੇ ਤਰੱਕੀ ਦੀ ਕਾਮਨਾ ਕੀਤੀ।