ਖੋਜੇਵਾਲ ਨੂੰ ਭਾਜਪਾ ਆਗੂਆਂ ਨੇ ਕੀਤਾ ਸਨਮਾਨਤ ਰਣਜੀਤ ਖੋਜੇਵਾਲ ਨੂੰ ਭਾਜਪਾ ਅੰਮ੍ਰਿਤਸਰ ਦਿਹਾਤੀ ਦਾ ਜ਼ਿਲ੍ਹਾ ਇੰਚਾਰਜ ਲਗਾਏ ਜਾਣ ’ਤੇ ਭਾਜਪਾ ਆਗੂਆਂ ਨੇ ਕੀਤਾ ਸਨਮਾਨਿਤ
Publish Date: Tue, 25 Aug 2026 08:54 PM (IST)
Updated Date: Tue, 25 Aug 2026 08:54 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਭਾਜਪਾ ਦੇ ਸੀਨੀਅਰ ਆਗੂ ਤੇ ਸਾਢੇ ਤਿੰਨ ਸਾਲ ਤੱਕ ਲਗਾਤਾਰ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਵਜੋਂ ਪੂਰੀ ਨਿਸ਼ਠਾ, ਸਮਰਪਣ ਲਗਨ ਤੇ ਇਮਾਨਦਾਰੀ ਨਾਲ ਪਾਰਟੀ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਵਾਲੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੂੰ ਭਾਜਪਾ ਹਾਈਕਮਾਂਡ ਵੱਲੋਂ ਅੰਮ੍ਰਿਤਸਰ ਦਿਹਾਤੀ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਕਪੂਰਥਲਾ ਭਾਜਪਾ ਦੇ ਆਗੂਆਂ ਵੱਲੋਂ ਜ਼ੋਰਦਾਰ ਤਰੀਕੇ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂ ਧਰਮਪਾਲ ਮਹਾਜਨ, ਐਡਵੋਕੇਟ ਪਿਯੂਸ਼ ਮਨਚੰਦਾ, ਵਿੱਕੀ ਗੁਜਰਾਲ ਤੇ ਸਰਬਜੀਤ ਸਿੰਘ ਦਿਓਲ ਨੇ ਕਿਹਾ ਕਿ ਪਾਰਟੀ ਲੀਡਰਸ਼ਿਪ ਵੱਲੋਂ ਤਜਰਬੇਕਾਰ ਤੇ ਸਮਰਪਿਤ ਆਗੂਆਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪਣਾ ਸੰਗਠਨ ਦੀ ਕਾਰਜਪ੍ਰਣਾਲੀ ਤੇ ਵਰਕਰਾਂ ਪ੍ਰਤੀ ਭਰੋਸੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਖੋਜੇਵਾਲ ਦੇ ਤਜ਼ਰਬੇ ਤੇ ਅਗਵਾਈ ਨਾਲ ਅੰਮ੍ਰਿਤਸਰ ਸੰਗਠਨ ਨੂੰ ਨਵੀਂ ਊਰਜਾ ਮਿਲੇਗੀ ਤੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ। ਇਸ ਮੌਕੇ ਭਾਜਪਾ ਆਗੂਆਂ ਦਾ ਧੰਨਵਾਦ ਕਰਦਿਆਂ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਮੈਂ ਭਾਜਪਾ ਲੀਡਰਸ਼ਿਪ ਤੇ ਆਪਣੇ ਸਾਰੇ ਸਾਥੀ ਵਰਕਰਾਂ ਦਾ ਉਨ੍ਹਾਂ ਦੇ ਨਿਰੰਤਰ ਸਮਰਥਨ ਤੇ ਪਿਆਰ ਲਈ ਦਿਲੋਂ ਧੰਨਵਾਦ ਕਰਦਾ ਹਾਂ। ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਮੈਂ ਇਸ ਜ਼ਿੰਮੇਵਾਰੀ ਨੂੰ ਵੀ ਪਹਿਲਾ ਦੀ ਤਰਾਂ ਨਿਭਾਉਂਦੇ ਹੋਏ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਤੇ ਅੰਮ੍ਰਿਤਸਰ ਦਿਹਾਤੀ ਦੇ ਲੋਕਾਂ ਦੀ ਸੇਵਾ ਕਰਨ ਲਈ ਸਮਰਪਣ, ਅਨੁਸ਼ਾਸਨ ਤੇ ਇਮਾਨਦਾਰੀ ਨਾਲ ਕੰਮ ਕਰਾਂਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ, ਬੂਥ ਪੱਧਰ ਨੂੰ ਮਜ਼ਬੂਤ ਕਰਨ ਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਵਿੱਚ ਪੂਰੀ ਨਿਸ਼ਠਾ ਨਾਲ ਕੰਮ ਕਰਨ ਦੀ ਲੋੜ ਹੈ ਤਾਂ ਜੋ ਆ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਭਾਜਪਾ ਸਰਕਾਰ ਦਾ ਗਠਨ ਕਰਨ ਲਈ ਰਾਹ ਪੱਧਰਾ ਕੀਤਾ ਜਾ ਸਕੇ। ਇਸ ਮੌਕੇ ਕਪੂਰ ਚੰਦ ਥਾਪਰ, ਮੱਸਾ ਸਿੰਘ, ਕਮਲ ਪ੍ਰਭਾਕਰ, ਸਰਬਜੀਤ ਸਿੰਘ ਦਿਓਲ, ਤੀਰਥ ਸਿੰਘ ਲੰਬਰਦਾਰ, ਰੋਸ਼ਨ ਲਾਲ ਸੱਭਰਵਾਲ, ਬਲਵੰਤ ਸਿੰਘ ਬੂਟਾ, ਧਰਮਪਾਲ ਮਹਾਜਨ, ਪ੍ਰਦੀਪ ਸੂਦ, ਐਡਵੋਕੇਟ ਪਿਯੂਸ਼ ਮਨਚੰਦਾ, ਐਡਵੋਕੇਟ ਹੈਰੀ ਸ਼ਰਮਾ, ਵਿੱਕੀ ਗੁਜਰਾਲ, ਰਾਜਨ ਠੀਗੀ, ਅਲਕਾ, ਰਿਤੂ ਕੁਮਾਰ, ਆਭਾ ਆਨੰਦ, ਡਾ. ਪ੍ਰਦੀਪ ਕੌਸ਼ਲ, ਦਵਿੰਦਰ ਧੀਰ, ਆਸ਼ੀਸ਼ ਕੁਮਾਰ, ਸ਼ਾਰਪ ਸੱਭਰਵਾਲ, ਗਗਨਪ੍ਰੀਤ ਸਿੰਘ, ਰਾਜ ਕੁਮਾਰ, ਸੁਨੀਤਾ ਵਾਲੀਆ, ਅਮਨ ਖੰਨਾ, ਸ਼ਾਮ ਕੁਮਾਰ ਭੂਟਾਨੀ, ਗੁਰਮੇਲ ਸਿੰਘ, ਸੁਰਿੰਦਰ ਸਿੰਘ, ਸਰਬਣ ਸਿੰਘ, ਇੰਦਰਜੀਤ, ਸਿੰਦਰ ਸਿੰਘ, ਮਨਿਹਾਰ ਸਿੰਘ, ਬਲਵਿੰਦਰ ਸਿੰਘ ਰਾਈਆਂਵਾਲ, ਲੱਕੀ ਸਰਪੰਚ, ਐਡਵੋਕੇਟ ਅਨੁਜ ਆਨੰਦ, ਰਾਜਨ ਅਨੰਦਾ, ਗੁਰਸਾਹਿਬ ਸਿੰਘ, ਬਿੱਟੂ ਧੱਮ ਆਦਿ ਹਾਜ਼ਰ ਸਨ।