ਭਾਜਪਾ ਆਗੂਆਂ ਨੇ ਸੁਣੀ ਪ੍ਰਧਾਨ ਮੰਤਰੀ ਦੀ ਮਨ ਕੀ ਬਾਤ ਭਾਜਪਾ ਆਗੂਆਂ ਨੇ ਸੁਣਿਆ ਪ੍ਰਧਾਨ ਮੰਤਰੀ ਮੋਦੀ ਦੀ ਮਨ ਕੀ ਬਾਤ ਪ੍ਰੋਗਰਾਮ
Publish Date: Sun, 29 Nov 2026 08:32 PM (IST)
Updated Date: Sun, 29 Nov 2026 08:34 PM (IST)
ਸਾਬਕਾ ਜ਼ਿਲ੍ਹਾ ਪ੍ਰਧਾਨ ਖੋਜੇਵਾਲ ਨੇ ਕਿਹਾ, ਇਹ ਇੱਕ ਬਹੁਤ ਹੀ ਪ੍ਰੇਰਨਾਦਾਇਕ ਪ੍ਰੋਗਰਾਮ ਹੈ, ਜਿਸਦੀ ਪੂਰੇ ਮਹੀਨੇ ਉਡੀਕ ਰਹਿੰਦੀ ਹੈ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦੇ 140ਵੇਂ ਐਡੀਸ਼ਨ ਨੂੰ ਭਾਜਪਾ ਆਗੂਆਂ ਤੇ ਵਰਕਰਾਂ ਨੇ ਐਤਵਾਰ ਨੂੰ ਭਾਜਪਾ ਮੰਡਲ ਸਦਰ ਦੋਨਾ ਦੇ ਪ੍ਰਧਾਨ ਸਰਬਜੀਤ ਸਿੰਘ ਦਿਓਲ ਦੀ ਅਗਵਾਈ ਹੇਠ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੇ ਨਿਵਾਸ ਸਥਾਨ ’ਤੇ ਬੜੇ ਉਤਸ਼ਾਹ ਨਾਲ ਸੁਣਿਆ। ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਨਵੰਬਰ ਦੇ ਆਖਰੀ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨ ਕੀ ਬਾਤ ਦੇ 140ਵੇਂ ਐਡੀਸ਼ਨ ਵਿੱਚ ਦੇਸ਼ ਵਾਸੀਆਂ ਨਾਲ ਗੱਲ ਕੀਤੀ। ਖੋਜੇਵਾਲ ਨੇ ਕਿਹਾ ਕਿ ਮੋਦੀ ਨੇ ਮਨ ਕੀ ਬਾਤ ਦੇ 140ਵੇਂ ਐਪੀਸੋਡ ਵਿੱਚ ਦੇਸ਼ ਨੂੰ ਆਪਣੇ ਨਵੇਂ ਦੋਸਤ ਨਾਲ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਜਾਗਰੂਕਤਾ ਫੈਲਾਉਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਨਸ਼ਾ ਸਾਡੇ ਨੌਜਵਾਨਾਂ ਦੇ ਸੁਪਨਿਆਂ ਲਈ ਇੱਕ ਵੱਡੀ ਚੁਣੌਤੀ ਵਜੋਂ ਉਭਰਿਆ ਹੈ। ਉਨ੍ਹਾਂ ਕਿਹਾ ਕਿ ਉਹ ਇਹ ਦੇਖ ਕੇ ਖੁਸ਼ ਹਨ ਕਿ ਦੇਸ਼ ਭਰ ਵਿੱਚ ਸਮਾਜ ਨਸ਼ੇ ਦੀ ਦੁਰਵਰਤੋਂ ਵਿਰੁੱਧ ਲੜਾਈ ਵਿੱਚ ਤੇਜ਼ੀ ਨਾਲ ਸਰਗਰਮ ਹੋ ਰਿਹਾ ਹੈ। ਨਸ਼ਾ ਮੁਕਤ ਯੁਵਾ ਮੁਹਿੰਮ ਵੀ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੁਆਰਾ ਸਾਂਝੀਆਂ ਕੀਤੀਆਂ ਪ੍ਰੇਰਨਾਦਾਇਕ ਕਹਾਣੀਆਂ ਸਮਾਜ ਤੱਕ ਪਹੁੰਚਣੀਆਂ ਚਾਹੀਦੀਆਂ ਹਨ। ਖੋਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਇਸ ਪ੍ਰੋਗਰਾਮ ਨੇ ਭਾਜਪਾ ਨੇਤਾਵਾਂ ਤੇ ਵਰਕਰਾਂ ਵਿੱਚ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਉਤਸ਼ਾਹ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਨੇ ਨੌਜਵਾਨਾਂ ਵਿੱਚ ਨਸ਼ੇ ਦੀ ਲਤ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਹੈ, ਜੋ ਕਿ ਪ੍ਰੇਰਨਾ ਦਾ ਸਰੋਤ ਹੈ। ਇਸ ਮੌਕੇ ਸਰਬਜੀਤ ਸਿੰਘ ਦਿਓਲ, ਕਪੂਰਚੰਦ ਥਾਪਰ, ਤੀਰਥ ਲੰਬੜਦਾਰ, ਸੰਨੀ ਬੈਂਸ, ਰੋਸ਼ਨ ਲਾਲ ਸੱਭਰਵਾਲ, ਕਮਲ ਪ੍ਰਭਾਕਰ, ਡਾ. ਅਮਰਨਾਥ, ਰਵਿੰਦਰ ਸ਼ਰਮਾ, ਸੁਨੀਲ ਸ਼ਰਮਾ, ਆਭਾ ਆਨੰਦ, ਸੁਮਿਤਾ ਭਾਟੀਆ, ਰਿਤੂ ਕੁਮਾਰਾ, ਅਲਕਾ, ਰਾਜਨ ਠੀਗੀ, ਕਪੂਰ ਸਿੰਘ ਦਿਓਲ, ਮੀਤਇੰਦਰ ਕੁਮਾਰ, ਰਾਜਿੰਦਰ ਕੁਮਾਰ, ਨਿਰਮਲ ਖਿੰਡਾ, ਸਾਹਿਬ ਸਿੰਘ, ਲੱਕੀ ਸਰਪੰਚ, ਮਨਮੋਹਨ ਸ਼ਰਮਾ, ਅਜਾਇਬ ਸਿੰਘ ਦਿਓਲ, ਮਨਰਾਜ ਦਿਓਲ, ਪਰਭ ਅਹਿਮਦਪੁਰ, ਗੁਰਦੇਵ ਸਿੰਘ, ਦਿਲਰਾਜ ਸਿੰਘ, ਵਿਸ਼ਵਾਸ ਥਾਪਰ, ਪ੍ਰੀਤਮ ਸਿੰਘ, ਅਵਤਾਰ ਰੰਧਾਵਾ, ਪ੍ਰਭਜੀਤ ਸਿੰਘ, ਮੰਗਲਜੀਤ ਸਿੰਘ, ਮਨੋਹਰ ਸਿੰਘ, ਬਲਬੀਰ ਸਿੰਘ, ਕੁਲਵਿੰਦਰ ਸਿੰਘ, ਦਲਬੀਰ ਸਿੰਘ, ਲਵਿੰਦਰ ਕੁਮਾਰ, ਲਹਿੰਬਰ ਸਿੰਘ, ਲਵਿੰਦਰ ਕੁਮਾਰ, ਤੀਰਥ ਰਾਮ, ਰਾਮਸਰੂਪ, ਜਗਜੀਤ ਜੱਗੀ, ਗੁਰਦੇਵ ਸਿੰਘ, ਇੰਦਰਬੀਰ ਸਿੰਘ,ਬਲਦੇਵ ਸਿੰਘ ਆਦਿ ਹਾਜ਼ਰ ਸਨ।