ਸਵ. ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਨਿੱਘੀ ਸ਼ਰਧਾਂਜਲੀ ਭਾਜਪਾ ਆਗੂਆਂ ਨੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੇ ਗ੍ਰਹਿ ਵਿਖੇ ਸਵ. ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਨਿੱਘੀ ਸ਼ਰਧਾਂਜਲੀ
Publish Date: Sun, 16 Aug 2026 09:41 PM (IST)
Updated Date: Sun, 16 Aug 2026 09:42 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਸਾਬਕਾ ਪ੍ਰਧਾਨ ਮੰਤਰੀ ਸਵ. ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇੱਕ ਸਮਾਗਮ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੇ ਗ੍ਰਹਿ ਵਿਖੇ ਜ਼ਿਲ੍ਹਾ ਉਪ ਪ੍ਰਧਾਨ ਬਲਵਿੰਦਰ ਠਾਕੁਰ ਤੇ ਜ਼ਿਲ੍ਹਾ ਉਪ ਪ੍ਰਧਾਨ ਆਸ਼ੂ ਪੁਰੀ ਦੀ ਸਾਂਝੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਬਲਭੱਦਰ ਸੈਨ ਦੁੱਗਲ, ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਫਗਵਾੜਾ ਤੇਜਸਵੀ ਭਾਰਦਵਾਜ ਤੇ ਸੀਨੀਅਰ ਭਾਜਪਾ ਆਗੂ ਆਸ਼ੂ ਸਾਂਪਲਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸਮਾਗਮ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਨੇ ਸਵ. ਅਟਲ ਬਿਹਾਰੀ ਵਾਜਪਾਈ ਦੀ ਤਸਵੀਰ ’ਤੇ ਫੁੱਲ ਅਰਪਿਤ ਕਰਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਬੁਲਾਰਿਆਂ ਨੇ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਭਾਰਤੀ ਰਾਜਨੀਤੀ ਦੇ ਅਜਿਹੇ ਮਹਾਨ ਆਗੂ ਸਨ, ਜਿਨ੍ਹਾਂ ਨੇ ਆਪਣੀ ਸਾਦਗੀ, ਸਪੱਸ਼ਟ ਸੋਚ, ਰਾਸ਼ਟਰ ਪ੍ਰਤੀ ਸਮਰਪਣ ਤੇ ਲੋਕਤੰਤਰ ਪ੍ਰਤੀ ਵਚਨਬੱਧਤਾ ਨਾਲ ਦੇਸ਼ ਦੀ ਰਾਜਨੀਤੀ ’ਤੇ ਡੂੰਘੀ ਛਾਪ ਛੱਡੀ। ਅਟਲ ਜੀ ਨੇ ਆਪਣੀ ਲੰਮੀ ਰਾਜਨੀਤਿਕ ਯਾਤਰਾ ਦੌਰਾਨ ਹਮੇਸ਼ਾ ਦੇਸ਼ ਹਿੱਤ ਨੂੰ ਪਹਿਲ ਦਿੱਤੀ। ਉਨ੍ਹਾਂ ਦੀ ਸਿਆਸੀ ਦੂਰਦਰਸ਼ਤਾ ਤੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਦੀ ਸੋਚ ਅੱਜ ਵੀ ਸਿਆਸੀ ਆਗੂਆਂ ਤੇ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹੈ। ਬੁਲਾਰਿਆਂ ਨੇ ਕਿਹਾ ਕਿ ਦੇਸ਼ ਲਈ ਉਨ੍ਹਾਂ ਵੱਲੋਂ ਦਿੱਤਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਮਹਿੰਦਰ ਥਾਪਰ, ਭਾਰਤੀ ਸ਼ਰਮਾ, ਵਿਸ਼ਾਲ ਵਾਲੀਆ, ਸੁਰਿੰਦਰ ਜੌਰਡਨ, ਰਾਜ ਕੁਮਾਰ ਰਾਣਾ, ਬੱਲੂ ਵਾਲੀਆ, ਲੋਕੇਸ਼ ਬਾਲੀ, ਹਰੀਸ਼ ਧੀਰ, ਕੇਐੱਲ ਗੋਗਨਾ, ਰਾਜਿੰਦਰ ਕੁਮਾਰ, ਸਿਧਾਰਥ ਰਾਜ, ਸ਼ਿਵਰੰਜਨ ਦੁੱਗਲ, ਗੁਰਦੀਪ ਸਿੰਘ, ਰਾਜਿੰਦਰ ਸੋਂਧੀ, ਹਰਸ਼ ਭੱਲਾ, ਸੌਰਭ ਸੋਨੀ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।