ਭਾਜਪਾ ਆਗੂਆਂ ਨੇ ਨਵ-ਨਿਯੁਕਤ ਡੀਸੀ ਦਾ ਕੀਤਾ ਸਵਾਗਤ
ਭਾਜਪਾ ਆਗੂਆਂ ਨੇ ਨਵ-ਨਿਯੁਕਤ ਡੀਸੀ ਆਕਾਸ਼ ਬਾਂਸਲ ਦਾ ਕੀਤਾ ਸਵਾਗਤ
Publish Date: Thu, 09 Apr 2026 07:46 PM (IST)
Updated Date: Thu, 09 Apr 2026 07:47 PM (IST)

ਲੰਬਿਤ ਪ੍ਰੋਜੈਕਟਾਂ ਨੂੰ ਜਲਦੀ ਸ਼ੁਰੂ ਕਰਨ ਦੀ ਕੀਤੀ ਮੰਗ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਭਾਜਪਾ ਆਗੂਆਂ ਦਾ ਇਕ ਵਫ਼ਦ ਵੀਰਵਾਰ ਨੂੰ ਵਿਰਾਸਤੀ ਸ਼ਹਿਰ ਕਪੂਰਥਲਾ ਵਿਚ ਨਵ-ਨਿਯੁਕਤ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੂੰ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਮਿਲਿਆ ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਸ਼ਿਸ਼ਟਾਚਾਰ ਮੁਲਾਕਾਤ ਦੌਰਾਨ ਭਾਜਪਾ ਆਗੂਆਂ ਨੇ ਕਪੂਰਥਲਾ ਦੇ ਵਿਕਾਸ ਤੇ ਪ੍ਰਸ਼ਾਸਕੀ ਕੰਮਾਂ ਬਾਰੇ ਚਰਚਾ ਕੀਤੀ ਤੇ ਉਨ੍ਹਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਭਾਜਪਾ ਆਗੂਆਂ ਨੇ ਡੀਸੀ ਆਕਾਸ਼ ਬਾਂਸਲ ਨੂੰ ਕਪੂਰਥਲਾ ਹਲਕੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਨੂੰ ਤਰਜੀਹ ਦੇਣ ਤੇ ਇਹ ਯਕੀਨੀ ਬਣਾਉਣ ਲਈ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਹਰ ਵਿਅਕਤੀ ਤੱਕ ਪਹੁੰਚੇ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਡੀਸੀ ਅਕਾਸ਼ ਬਾਂਸਲ ਨੂੰ ਹਲਕੇ ਵਿਚ ਕੇਂਦਰ ਸਰਕਾਰ ਦੇ ਪ੍ਰੋਜੈਕਟਾਂ, ਜਿਨ੍ਹਾਂ ਵਿਚ ਮੈਡੀਕਲ ਕਾਲਜ,ਕ੍ਰਿਟਿਕਲ ਕੇਅਰ ਸੈਂਟਰ ਤੇ ਕਾਂਜਲੀ ਵੈੱਟਲਾਈਨ ਸ਼ਾਮਲ ਹਨ ਨੂੰ ਜਲਦੀ ਸ਼ੁਰੂ ਕਰਨ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਭਾਜਪਾ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਤਰਜੀਹ ਜ਼ਿਲ੍ਹੇ ਨੂੰ ਇਕ ਸਾਫ਼-ਸੁਥਰਾ ਤੇ ਕੁਸ਼ਲ ਪ੍ਰਸ਼ਾਸਨ ਪ੍ਰਦਾਨ ਕਰਨਾ ਹੈ ਤੇ ਜ਼ਿਲ੍ਹੇ ਵਿਚ ਵਿਕਾਸ ਪ੍ਰੋਜੈਕਟਾਂ ਨੂੰ ਪੂਰਾ ਕਰਨਾ ਯਕੀਨੀ ਬਣਾਉਣਾ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਜ਼ਿਲ੍ਹੇ ਦੇ ਸਾਰੇ ਰੁਕੇ ਹੋਏ ਪ੍ਰੋਜੈਕਟਾਂ ਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਪਾਰਦਰਸ਼ੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਸਰਕਾਰੀ ਦਫ਼ਤਰਾਂ ਵਿਚ ਕਿਸੇ ਨੂੰ ਵੀ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਸ ਮੌਕੇ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਕਪੂਰਚੰਦ ਥਾਪਰ, ਜ਼ਿਲ੍ਹਾ ਜਨਰਲ ਸਕੱਤਰ ਹੈਰੀ ਸ਼ਰਮਾ, ਯੁਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਭਾਜਪਾ ਐੱਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ, ਐੱਸਸੀ ਮੋਰਚਾ ਦੇ ਸੂਬਾ ਬੁਲਾਰੇ ਮਹਿੰਦਰ ਸਿੰਘ ਬਲੇਰ, ਜ਼ਿਲ੍ਹਾ ਉਪ ਪ੍ਰਧਾਨ ਬਲਵਿੰਦਰ ਸਿੰਘ ਆਰਾਂਇਆਵਾਲ, ਮੰਡਲ ਪ੍ਰਧਾਨ ਕਮਲ ਪ੍ਰਭਾਕਰ, ਮੰਡਲ ਪ੍ਰਧਾਨ ਲੱਕੀ ਸਰਪੰਚ, ਮੰਡਲ ਦੋਨਾ ਪ੍ਰਧਾਨ ਸਰਬਜੀਤ ਸਿੰਘ ਦਿਓਲ, ਅਸ਼ੋਕ ਮਾਹਲਾ, ਕੁਲਦੀਪ ਕੋਟ, ਰਾਜਨ ਠੀਗੀ, ਮੱਸਾ ਸਿੰਘ, ਮੰਨੂ ਸ਼ਰਮਾ, ਐਡਵੋਕੇਟ ਮੁਕੇਸ਼ ਗੁਪਤਾ, ਐਡਵੋਕੇਟ ਗੁਲਸ਼ਨ ਸ਼ਰਮਾ, ਐਡਵੋਕੇਟ ਜਤਿੰਦਰ, ਸੋਨੂੰ ਔਜਲਾ, ਸੁਨੀਲ ਅਰੋੜਾ ਆਦਿ ਹਾਜ਼ਰ ਸਨ।