ਭਾਜਪਾ ਮੰਡਲ-2 ਨੇ ਨਵੀਂ ਕਾਰਜਕਾਰੀ ਟੀਮ ਦਾ ਕੀਤਾ ਐਲਾਨ ਭਾਜਪਾ ਮੰਡਲ 2 ਨੇ ਨਵੀਂ ਕਾਰਜਕਾਰੀ ਟੀਮ ਦਾ ਕੀਤਾ ਐਲਾਨ
Publish Date: Sat, 14 Nov 2026 07:56 PM (IST)
Updated Date: Sat, 14 Nov 2026 07:57 PM (IST)
7 ਮੰਡਲ ਉਪ ਪ੍ਰਧਾਨ, 3 ਜਨਰਲ ਸਕੱਤਰ ਤੇ 9 ਸਕੱਤਰ ਕੀਤੇ ਗਏ ਨਿਯੁਕਤ ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਭਾਰਤੀ ਜਨਤਾ ਪਾਰਟੀ (ਭਾਜਪਾ) ਮੰਡਲ 2 ਦੀ ਨਵੀਂ ਕਾਰਜਕਾਰਣੀ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਮੰਡਲ 2 ਦੇ ਪ੍ਰਧਾਨ ਯਾਦਵਿੰਦਰ ਪਾਸੀ ਨੇ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨਾਲ ਸਲਾਹ-ਮਸ਼ਵਰਾ ਕਰਕੇ ਨਵੀਂ ਟੀਮ ਦਾ ਐਲਾਨ ਕੀਤਾ। ਨਵੀਂ ਕਾਰਜਕਾਰਣੀ ਕਮੇਟੀ ਵਿੱਚ ਸੱਤ ਮੰਡਲ ਉਪ ਪ੍ਰਧਾਨ, ਤਿੰਨ ਜਨਰਲ ਸਕੱਤਰ ਤੇ ਨੌਂ ਸਕੱਤਰ ਨਿਯੁਕਤ ਕੀਤੇ ਗਏ। ਇਸ ਦੌਰਾਨ ਮਿਰਜ਼ਾ ਰਾਮ, ਸੁਨੰਦਾ ਸ਼ਰਮਾ, ਪ੍ਰਣਵ ਅਰੋੜਾ, ਰਣਜੀਤ ਸਿੰਘ ਰਾਣਾ, ਕਮਲ ਸੇਠੀ, ਕਰਨ ਰਾਜਪੂਤ ਤੇ ਨੀਰਜ ਕਪੂਰ ਨੂੰ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਆਰਐੱਸ ਬਾਵਾ, ਅਸ਼ੀਸ਼ ਕੁਮਾਰ ਤੇ ਸੰਜੀਵ ਖੰਨਾ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਅਮਲੇਸ਼ ਕੁਮਾਰ, ਦੀਪਕਮਲ ਸਿੰਘ, ਰਾਜਿੰਦਰ ਕੁਮਾਰ ਸੇਠੀ, ਉਪਿੰਦਰ ਕੁਮਾਰ, ਰਾਜੇਸ਼ ਚਾਵਲਾ, ਦਲਜੀਤ ਸਿੰਘ, ਰਾਜੇਸ਼ ਸ਼ਰਮਾ, ਪੱਪੂ ਕੁਮਾਰ ਭਗਤ ਤੇ ਸੁਸ਼ੀਲ ਸਹਿਗਲ ਨੂੰ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਭਾਜਪਾ ਮੰਡਲ-2 ਦੇ ਪ੍ਰਧਾਨ ਯਾਦਵਿੰਦਰ ਪਾਸੀ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸੰਗਠਨਾਤਮਕ ਗਤੀਵਿਧੀਆਂ ਨੂੰ ਤੇਜ਼ ਕਰਨ ਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਮੰਡਲ ਪੱਧਰ ’ਤੇ ਗਤੀਵਿਧੀਆਂ ਵਧਾਉਣ ਦੇ ਨਿਰਦੇਸ਼ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਭਾਜਪਾ ਦਾ ਸੰਗਠਨਾਤਮਕ ਢਾਂਚਾ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਸੰਗਠਨ ਦਾ ਵਿਸਥਾਰ ਤੇ ਮਜ਼ਬੂਤੀ ਲਈ ਹਰੇਕ ਵਰਕਰ ਨੂੰ ਜ਼ਿੰਮੇਵਾਰੀ ਤੇ ਸਮਰਪਣ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਹਰ ਵਰਕਰ ਸੰਗਠਨ ਦੀ ਰੀੜ੍ਹ ਦੀ ਹੱਡੀ ਹੈ। ਆਉਣ ਵਾਲੇ ਸਮੇਂ ਵਿੱਚ ਸੰਗਠਨਾਤਮਕ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੀ ਲੋੜ ਹੈ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਸੁਝਾਅ ਦਿੱਤੇ ਤੇ ਆਉਣ ਵਾਲੇ ਕੰਮਾਂ ਦੀ ਰਣਨੀਤੀ ’ਤੇ ਚਰਚਾ ਕੀਤੀ।