ਭਾਜਪਾ ਪਾਰਟੀ ਨਗਰ ਨਿਗਮ ਚੋਣਾਂ ਲਈ ਇੱਕਜੁੱਟ ਹੈ : ਖੋਜਵਾਲ

- ਕਪੂਰਥਲਾ ਵਿਧਾਨ ਸਭਾ ਹਲਕੇ ’ਚ ਭਾਜਪਾ ਨੂੰ ਮਿਲੀ ਮਜ਼ਬੂਤੀ, ਕਈ ਆਗੂ ਭਾਜਪਾ ’ਚ ਸ਼ਾਮਲ
ਗੁਰਵਿੰਦਰ ਕੌਰ, ਪੰਜਾਬੀ ਜਾਗਰਣ
ਕਪੂਰਥਲਾ : ਕਪੂਰਥਲਾ ਵਿਧਾਨ ਸਭਾ ਹਲਕੇ ’ਚ ਭਾਜਪਾ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਭਾਜਪਾ ਐੱਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ ਦੀਆਂ ਕੋਸ਼ਿਸ਼ਾਂ ਸਦਕਾ ਹਲਕੇ ਦੇ ਵਾਰਡ ਨੰਬਰ 40 ਦੇ ਮੁਹੱਲਾ ਮਹਿਤਾਬਗੜ੍ਹ ਸ਼ਿਵ ਕਲੋਨੀ ਦੇ ਅੱਠ ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਗੁਰਸਾਹਿਬ ਸਿੰਘ, ਰਾਜਵਿੰਦਰ ਕੌਰ, ਅਭਿਸ਼ੇਕ, ਡਾ. ਸਤਪਾਲ, ਗੁਰਦੀਪ ਸਿੰਘ, ਦਰਸ਼ਨ ਕੌਰ ਅਤੇ ਗੁਰਦੀਪ ਸਿੰਘ ਦਾ ਭਾਜਪਾ ਦੇ ਪਰਿਵਾਰ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਭਾਜਪਾ ਨੂੰ ਸਿਰੋਪਾਓ ਭੇਟ ਕੀਤੇ ਅਤੇ ਪਾਰਟੀ ਦੀਆਂ ਨੀਤੀਆਂ ਅਨੁਸਾਰ ਜਨਤਾ ਦੀ ਸੇਵਾ ਕਰਨ ਲਈ ਉਤਸ਼ਾਹਿਤ ਕੀਤਾ। ਖੋਜੇਵਾਲ ਨੇ ਕਿਹਾ ਕਿ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰੇਰਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ, ਜੋ ਆਉਣ ਵਾਲੀਆਂ ਨਗਰ ਨਿਗਮ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਨੂੰ ਸਪੱਸ਼ਟ ਤੌਰ ’ਤੇ ਦਰਸਾਉਂਦਾ ਹੈ।
ਖੋਜੇਵਾਲ ਨੇ ਕਿਹਾ ਕਿ ਭਾਜਪਾ ਨਗਰ ਨਿਗਮ ਚੋਣਾਂ ਲਈ ਇੱਕਜੁਟ ਹੈ ਅਤੇ ਬਹੁਤ ਮਾਣ ਨਾਲ ਚੋਣਾਂ ਜਿੱਤੇਗੀ ਅਤੇ ਆਪਣਾ ਮੇਅਰ ਚੁਣ ਕੇ ਲੋਕਾਂ ਦੀ ਸੇਵਾ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨਗਰ ਨਿਗਮ ਚੋਣਾਂ ਜਿੱਤਣ ਲਈ ਭਾਵੇਂ ਕਿੰਨੀਆਂ ਵੀ ਤਬਦੀਲੀਆਂ ਕਰੇ ਇਸ ਦਾ ਭਾਜਪਾ ਉਮੀਦਵਾਰਾਂ ਅਤੇ ਵਰਕਰਾਂ ਤੇ ਕੋਈ ਅਸਰ ਨਹੀਂ ਪਵੇਗਾ। ਭਾਜਪਾ ਆਪਣੀਆਂ ਨੀਤੀਆਂ ਅਤੇ ਸੋਚ ਦੇ ਆਧਾਰ ’ਤੇ ਮਜ਼ਬੂਤ ਸਥਿਤੀ ਵਿੱਚ ਹੈ ਅਤੇ ਚੋਣ ਨਤੀਜੇ ਭਾਰੀ ਗਿਣਤੀ ਵਿੱਚ ਇਸ ਦੇ ਹੱਕ ਵਿੱਚ ਹੋਣਗੇ, ਜਿਸ ਨਾਲ ਭਾਜਪਾ ਭਾਰੀ ਜਿੱਤ ਪ੍ਰਾਪਤ ਕਰੇਗੀ ਅਤੇ ਆਪਣਾ ਮੇਅਰ ਚੁਣੇਗੀ, ਜੋ ਲੋਕਾਂ ਦੀ ਸੇਵਾ ਕਰੇਗਾ। ਉਨ੍ਹਾਂ ਕਿਹਾ ਕਿ ਸਰਕਾਰ ਚੋਣਾਂ ਜਿੱਤਣ ਲਈ ਹਰ ਤਰ੍ਹਾਂ ਦੇ ਹੱਥਕੰਡੇ ਵਰਤੇਗੀ, ਪਰ ਸੱਚਾਈ ਇਹ ਹੈ ਕਿ ਭਾਜਪਾ ਦਾ ਹਰ ਉਮੀਦਵਾਰ ਅਤੇ ਵਰਕਰ ਚੋਣਾਂ ਲੜਨ ਦੇ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਇਨ੍ਹਾਂ ਚਾਲਾਂ ਦਾ ਭਾਜਪਾ ਤੇ ਕੋਈ ਅਸਰ ਨਹੀਂ ਪਵੇਗਾ। ਖੋਜੇਵਾਲ ਨੇ ਕਿਹਾ ਕਿ ਭਾਜਪਾ 2027 ਵਿੱਚ ਪੰਜਾਬ ਵਿੱਚ ਬਦਲਾਅ ਲਿਆਏਗੀ ਅਤੇ ਕਪੂਰਥਲਾ ਵਿਧਾਨ ਸਭਾ ਸੀਟ ਜਿੱਤੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਆਪਣੀ ਸੁਰੱਖਿਆ ਅਤੇ ਸਹੂਲਤਾਂ ਲਈ ਭਾਜਪਾ ਨੂੰ ਇੱਕ ਵਿਕਲਪ ਵਜੋਂ ਦੇਖ ਰਿਹਾ ਹੈ ਅਤੇ ਪੰਜਾਬੀਆਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਸੰਕਲਪ ਲਿਆ ਹੈ। ਇਸ ਮੌਕੇ ਸਾਰੇ ਵਰਕਰਾਂ ਨੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਹਰ ਘਰ ਤੱਕ ਲਿਜਾਣ ਦਾ ਪ੍ਰਣ ਕੀਤਾ। ਇਸ ਮੌਕੇ ਭਾਜਪਾ ਐੱਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ, ਵਿੱਕੀ ਗੁਜਰਾਲ, ਮੰਡਲ ਪ੍ਰਧਾਨ ਕਮਲ ਪ੍ਰਭਾਕਰ, ਯੂਥ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਸ਼ਾਰਪ ਸੱਭਰਵਾਲ, ਬਿੱਟੂ ਧੱਮ, ਗੋਲਡੀ ਨਾਹਰ, ਵਿੱਕੀ ਗਿੱਲ ਆਦਿ ਹਾਜ਼ਰ ਸਨ।