ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਦੌਰੇ ਤੋਂ ਪਹਿਲਾਂ ਭਾਜਪਾ 15-16 ਨੂੰ ਚਲਾਏਗੀ ਸਵੱਛਤਾ ਮੁਹਿੰਮ : ਖੋਜੇਵਾਲ ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਦੌਰੇ ਤੋਂ ਪਹਿਲਾਂ ਭਾਜਪਾ 15 ਅਤੇ 16 ਜੁਲਾਈ ਨੂੰ ਚਲਾਏਗੀ ਸਵੱਛਤਾ ਮੁਹਿੰਮ : ਖੋਜੇਵਾਲ
Publish Date: Mon, 13 Jul 2026 07:39 PM (IST)
Updated Date: Tue, 14 Jul 2026 04:07 AM (IST)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਣਗੇ ਸੂਬੇ ਨੂੰ 2,675 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟ ਤੋਹਫ਼ੇ : ਭਾਜਪਾ ਗੁਰਵਿੰਦਰ ਕੌਰ, ਪੰਜਾਬੀ ਜਾਗਰਣ, ਕਪੂਰਥਲਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਤੋਂ ਪਹਿਲਾਂ ਭਾਜਪਾ 15 ਅਤੇ 16 ਜੁਲਾਈ ਨੂੰ ਭਾਜਪਾ ਹਾਈਕਮਾਂਡ ਦੇ ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ਵਿੱਚ ਮੰਡਲ ਪੱਧਰੀ ਸਵੱਛਤਾ ਅਭਿਆਨ ਸ਼ੁਰੂ ਕਰੇਗੀ । ਸੋਮਵਾਰ ਨੂੰ ਭਾਜਪਾ ਆਗੂਆਂ ਦੀ ਮੀਟਿੰਗ ਦੌਰਾਨ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਪੰਜਾਬ ਦੌਰੇ ਦੌਰਾਨ 17 ਜੁਲਾਈ ਨੂੰ ਜਲੰਧਰ ਪਹੁੰਚਣਗੇ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਹਰੇਕ ਮੰਡਲ ਵਿੱਚ ਪੰਜ ਥਾਵਾਂ ਦੀ ਚੋਣ ਕੀਤੀ ਜਾਵੇਗੀ। 15 ਤੇ 16 ਜੁਲਾਈ ਨੂੰ ਸਵੇਰੇ 7 ਵਜੇ ਤੋਂ ਸਵੇਰੇ 10 ਵਜੇ ਤੱਕ, ਨੇੜਲੇ ਪਾਰਕਾਂ,ਗੁਰਦੁਆਰਿਆਂ,ਮੰਦਰਾਂ, ਹਸਪਤਾਲਾਂ ਅਤੇ ਹੋਰ ਜਨਤਕ ਥਾਵਾਂ ਦੀ ਸਫਾਈ ਕੀਤੀ ਜਾਵੇਗੀ । ਇਸ ਦੌਰਾਨ ਫੋਟੋਆਂ ਅਤੇ ਵੀਡੀਓ ਖਿੱਚ ਕੇ ਪਾਰਟੀ ਹਾਈਕਮਾਂਡ ਨੂੰ ਭੇਜੇ ਜਾਣਗੇ। ਖੋਜੇਵਾਲ ਨੇ ਕਿਹਾ ਅਸੀਂ ਸਾਰੇ ਜਾਣਦੇ ਹਾਂ ਕਿ ਕੋਈ ਵੀ ਸਾਰਥਕ ਪ੍ਰਾਪਤੀ ਪ੍ਰਾਪਤ ਕਰਨ ਲਈ, ਭਾਵੇਂ ਨਿੱਜੀ ਜੀਵਨ ਵਿੱਚ ਹੋਵੇ ਜਾਂ ਸਮਾਜ ਲਈ, ਅਣਥੱਕ ਮਿਹਨਤ ਦੀ ਲੋੜ ਹੁੰਦੀ ਹੈ।ਸਫਾਈ ਇੱਕ ਅਜਿਹਾ ਹੀ ਯਤਨ ਹੈ ਅਤੇ ਮੈਨੂੰ ਇਹ ਦੇਖ ਕੇ ਖੁਸ਼ੀ ਹੋ ਰਹੀ ਹੈ । ਸਵੱਛਤਾ ਹੁਣ ਸਿਰਫ਼ ਇੱਕ ਸਰਕਾਰੀ ਪ੍ਰੋਗਰਾਮ ਨਹੀਂ ਰਿਹਾ।ਇਹ ਸਮਾਜ ਅਤੇ ਜਨਤਾ ਦੁਆਰਾ ਚਲਾਈ ਜਾਂਦੀ ਇੱਕ ਲਹਿਰ ਵਿੱਚ ਬਦਲ ਰਿਹਾ ਹੈ ਅਤੇ ਜਦੋਂ ਸਰਕਾਰੀ ਅਧਿਕਾਰੀ ਜਨਤਕ ਭਾਗੀਦਾਰੀ ਨਾਲ ਇਸ ਪਹਿਲਕਦਮੀ ਨੂੰ ਅੱਗੇ ਵਧਾਉਂਦੇ ਹਨ,ਤਾਂ ਇਹ ਹੋਰ ਵੀ ਮਜ਼ਬੂਤ ਹੋ ਜਾਂਦਾ ਹੈ। ਖੋਜੇਵਾਲ ਨੇ ਪ੍ਰਧਾਨ ਮੰਤਰੀ ਦੇ ਪ੍ਰਸਤਾਵਿਤ ਦੌਰੇ ਤੇ ਖੁਸ਼ੀ ਪ੍ਰਗਟ ਕੀਤੀ।ਉਨ੍ਹਾਂ ਕਿਹਾ ਕਿ ਇਹ ਦੌਰਾ ਸੂਬੇ ਵਿੱਚ ਵਿਕਾਸ ਪ੍ਰੋਜੈਕਟਾਂ ਨੂੰ ਨਵੀਂ ਗਤੀ ਦੇਵੇਗਾ ਅਤੇ ਰੇਲਵੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਵਿੱਚ ਮੁੱਖ ਭੂਮਿਕਾ ਨਿਭਾਏਗਾ।ਖੋਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ, 2026 ਨੂੰ ਪੰਜਾਬ ਦਾ ਦੌਰਾ ਕਰਨਗੇ ਅਤੇ 2,675 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਆਧੁਨਿਕ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਨਾਲ-ਨਾਲ ਕਈ ਨਵੇਂ ਰੇਲਵੇ ਅਤੇ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਉਨ੍ਹਾਂ ਕਿਹਾ ਕਿ ਜਲੰਧਰ ਕੈਂਟ ਰੇਲਵੇ ਸਟੇਸ਼ਨ ਨੂੰ ਵਿਸ਼ਵ ਪੱਧਰੀ ਰੇਲਵੇ ਸਟੇਸ਼ਨ ਵਜੋਂ ਵਿਕਸਤ ਕੀਤਾ ਗਿਆ ਹੈ ਤੇ ਇਸਦਾ ਉਦਘਾਟਨ ਇਸ ਦੌਰੇ ਦੀ ਮੁੱਖ ਗੱਲ ਹੈ। 2,675 ਕਰੋੜ ਰੁਪਏ ਦੇ ਇਸ ਪੈਕੇਜ ਵਿੱਚ ਰਾਸ਼ਟਰੀ ਰਾਜਮਾਰਗਾਂ,ਐਕਸਪ੍ਰੈਸਵੇਅ ਅਤੇ ਰੇਲਵੇ ਓਵਰਬ੍ਰਿਜਾਂ ਦੇ ਨਿਰਮਾਣ ਨਾਲ ਸਬੰਧਤ ਕਈ ਮਹੱਤਵਪੂਰਨ ਪ੍ਰੋਜੈਕਟ ਸ਼ਾਮਲ ਹਨ। ਇਸ ਮੌਕੇ ਭਾਜਪਾ ਮੰਡਲ ਪ੍ਰਧਾਨ ਸਰਬਜੀਤ ਸਿੰਘ ਦਿਓਲ, ਤੀਰਥ ਸਿੰਘ ਲੰਬੜਦਾਰ, ਮੰਡਲ ਪ੍ਰਧਾਨ ਕਮਲਜੀਤ ਪ੍ਰਭਾਕਰ, ਮੰਡਲ ਪ੍ਰਧਾਨ ਲੱਕੀ ਸਰਪੰਚ, ਅਸ਼ੀਸ਼ ਮਹਿਤਾ, ਕੁਲਦੀਪ ਸਿੰਘ ਕੋਟ, ਮੱਸਾ ਸਿੰਘ, ਡਾ. ਅਮਰਨਾਥ, ਬਲਜਿੰਦਰ ਸਬਰ, ਰਾਜਨ ਠੀਗੀ ਆਦਿ ਹਾਜ਼ਰ ਸਨ।