ਨਿਗਮ ਤੇ ਕੌਂਸਲ ਚੋਣਾਂ ’ਚ ਇਤਿਹਾਸਕ ਜਿੱਤ ਦਰਜ ਕਰੇਗੀ ਭਾਜਪਾ : ਖੋਜੇਵਾਲ
ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ’ਚ ਇਤਿਹਾਸਕ ਜਿੱਤ ਦਰਜ ਕਰੇਗੀ ਭਾਜਪਾ : ਖੋਜੇਵਾਲ
Publish Date: Mon, 02 Feb 2026 10:05 PM (IST)
Updated Date: Mon, 02 Feb 2026 10:07 PM (IST)

ਵਿਰਾਸਤੀ ਸ਼ਹਿਰ ਦੇ ਵੱਡੀ ਗਿਣਤੀ ਲੋਕ ਭਾਜਪਾ ’ਚ ਹੋਏ ਸ਼ਾਮਲ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਵਿਰਾਸਤੀ ਸ਼ਹਿਰ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਭਾਜਪਾ ਐੱਸਸੀ ਮੋਰਚਾ ਦੇ ਸੂਬਾ ਬੁਲਾਰੇ ਮਹਿੰਦਰ ਸਿੰਘ ਬਲੇਰ ਦੇ ਯਤਨਾਂ ਸਦਕਾ ਵੱਡੀ ਗਿਣਤੀ ਵਿਚ ਲੋਕਾਂ ਨੇ ਭਾਜਪਾ ਦਾ ਦਾਮਨ ਫੜਿਆ। ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੇ ਫਾਰਮ ਹਾਊਸ ਵਿਖੇ ਆਯੋਜਿਤ ਮੀਟਿੰਗ ਦੌਰਾਨ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਪਿੰਡ ਚੱਕ ਦੋਨਾਂ ਦੇ ਸਰਪੰਚ ਪਰੇਮਪਾਲ, ਪੰਚ ਸੁਖਜੀਤ ਲਾਲ, ਬਲਵੀਰ ਸਿੰਘ ਪੱਖੋਵਾਲ, ਬਲਵਿੰਦਰ ਸਿੰਘ ਪੱਖੋਵਾਲ, ਸੁੱਚਾ ਸਿੰਘ ਬਲੇਰ, ਜਸਕਰਨ ਬਲੇਰ ਨੂੰ ਪਾਰਟੀ ਦਾ ਸਿਰੋਪਾਓ ਪਾਕੇ ਭਾਜਪਾ ਪਰਿਵਾਰ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਇਸ ਮੌਕੇ ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਸੀਂ ਭਾਜਪਾ ਵਿਚ ਸ਼ਾਮਲ ਹੋਏ ਹਾਂ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸੂਬੇ ਵਿਚ ਹੋ ਰਹੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਵਿਚ ਇਤਿਹਾਸਕ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਤੇ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ, ਜਿਸ ਨਾਲ ਜ਼ਮੀਨੀ ਪੱਧਰ ’ਤੇ ਇਸ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕੀਤਾ ਹੈ, ਪਰ ਵਿਰੋਧੀ ਪਾਰਟੀਆਂ ਲੋਕਾਂ ਨੂੰ ਭਾਜਪਾ ਬਾਰੇ ਗੁੰਮਰਾਹ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਲਈ ਭਾਜਪਾ ਵਰਕਰਾਂ ਵਿਚ ਬਹੁਤ ਉਤਸ਼ਾਹ ਹੈ ਤੇ ਉਹ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਲੈ ਜਾ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਵਿਸ਼ਵ ਪੱਧਰ ’ਤੇ ਇਕ ਮਜ਼ਬੂਤ ਦੇਸ਼ ਵਜੋਂ ਉੱਭਰ ਰਿਹਾ ਹੈ ਤੇ ਅੱਜ ਭਾਰਤ ਨੇ ਵਿਸ਼ਵ ਪੱਧਰ ’ਤੇ ਆਪਣੀ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਲਈ ਕੋਈ ਯਤਨ ਨਹੀਂ ਕੀਤੇ ਹਨ ਤੇ ਨਾ ਹੀ ਸੂਬੇ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਕੋਈ ਯਤਨ ਕੀਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਖਾਲੀ ਵਾਅਦੇ ਕਰਕੇ ਤੇ ਝੂਠੇ ਦਾਅਵੇ ਕਰਕੇ ਸਮਾਂ ਬਰਬਾਦ ਕਰ ਰਹੀ ਹੈ। ਪੰਜਾਬ ਦੇ ਲੋਕਾਂ ਨੇ ਹੁਣ ਆਪ ਪਾਰਟੀ ਦਾ ਅਸਲੀ ਚਿਹਰਾ ਦੇਖ ਲਿਆ ਹੈ। ਉਨ੍ਹਾਂ ਕਿਹਾ ਕਿ ਲੋਕ ਆਪ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤੇ ਇਨ੍ਹਾਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਬਣਾਉਣਗੇ। ਖੋਜੇਵਾਲ ਨੇ ਕਿਹਾ ਕਿ ਭਾਜਪਾ ਦਾ ਹਰ ਵਰਕਰ 2027 ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਉਣ ਲਈ ਦਿਨ-ਰਾਤ ਮਿਹਨਤ ਕਰੇਗਾ ਤੇ ਸਾਰੇ ਯੂਥ ਸਾਥੀ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ। ਇਸ ਮੌਕੇ ਤੇ ਭਾਜਪਾ ਦੇ ਜ਼ਿਲ੍ਹਾ ਜਰਨਲ ਸਕੱਤਰ ਐਡਵੋਕੇਟ ਹੈਰੀ ਸ਼ਰਮਾ, ਜ਼ਿਲ੍ਹਾ ਜਨਰਲ ਸਕੱਤਰ ਕਪੂਰ ਚੰਦ ਥਾਪਰ, ਜ਼ਿਲ੍ਹਾ ਉਪ ਪ੍ਰਧਾਨ ਬਲਵਿੰਦਰ ਸਿੰਘ ਅਰਾਈਆਂਵਾਲ, ਜ਼ਿਲ੍ਹਾ ਉਪ ਪ੍ਰਧਾਨ ਲੰਬੜਦਾਰ ਤੀਰਥ ਸਿੰਘ, ਮੰਡਲ ਪ੍ਰਧਾਨ ਲਕੀ ਸਰਪੰਚ, ਮੱਸਾ ਸਿੰਘ ਮਾਡਲ ਟਾਊਨ, ਐੱਸਸੀ ਮੋਰਚਾ ਪੰਜਾਬ ਉਪ ਪ੍ਰਧਾਨ ਨਿਰਮਲ ਸਿੰਘ ਨਾਹਰ, ਐੱਸਸੀ ਮੋਰਚਾ ਸੂਬਾ ਬੁਲਾਰੇ ਮਹਿੰਦਰ ਸਿੰਘ ਬਲੇਰ, ਐੱਸਸੀ ਮੋਰਚਾ ਜ਼ਿਲ੍ਹਾ ਪ੍ਰਧਾਨ ਰੌਸ਼ਨ ਲਾਲ ਸੱਭਰਵਾਲ, ਮੰਡਲ ਸਰਕਲ ਪ੍ਰਧਾਨ ਸਰਬਜੀਤ ਸਿੰਘ ਦਿਓਲ, ਯੁਵਾ ਮੋਰਚਾ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਮੰਡਲ ਬੇਟ ਪ੍ਰਧਾਨ ਬਲਵੰਤ ਸਿੰਘ ਬੂਟਾ, ਸੁਰਜੀਤ ਸਿੰਘ, ਰਵਿੰਦਰ ਸ਼ਰਮਾ, ਡਾ. ਅਮਰਨਾਥ ਤੇ ਵਡੀ ਗਿਣਤੀ ਵਿਚ ਲੀਡਰ ਤੇ ਵਰਕਰ ਹਾਜ਼ਰ ਸਨ।