- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਵਰਕਰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਂਣ : ਚੇਤਨ ਸੂਰੀ

--ਭਾਜਪਾ ਇਕ ਐਸੀ ਸੋਚ ਹੈ ਜੋ ਦੇਸ਼ ਹਿੱਤ, ਸੁਸ਼ਾਸਨ ਤੇ ਵਿਕਾਸ ਨੂੰ ਪਹਿਲ ਦਿੰਦੀ ਹੈ : ਨਾਨਕਪੁਰ
--ਭਾਜਪਾ ਆਗੂਆਂ ਵੱਲੋਂ ਸੁਖਦੇਵ ਸਿੰਘ ਨਾਨਕਪੁਰ ਦਾ ਕੀਤਾ ਗਿਆ ਸਨਮਾਨਿਤ
ਗੁਰਵਿੰਦਰ ਕੌਰ, ਪੰਜਾਬੀ ਜਾਗਰਣ
ਕਪੂਰਥਲਾ : ਭਾਜਪਾ ਆਗੂਆਂ ਵੱਲੋਂ ਪਾਰਟੀ ਦੇ ਜ਼ਿਲ੍ਹਾ ਦਫਤਰ ਵਿਖੇ ਇੱਕ ਸਨਮਾਨ ਸਮਾਰੋਹ ਦਾ ਆਯੋਜਨ ਕਰਕੇ ਬੀਤੇ ਦਿਨੀਂ ਭਾਜਪਾ ਵਿਚ ਸ਼ਾਮਲ ਹੋਏ ਸੁਖਦੇਵ ਸਿੰਘ ਨਾਨਕਪੁਰ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸੁਖਦੇਵ ਸਿੰਘ ਨਾਨਕਪੁਰ ਨੇ ਭਾਜਪਾ ਆਗੂਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ’ਤੇ ਵੱਧ ਤੋਂ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਦਿਨ ਰਾਤ ਕੰਮ ਕਰਨਗੇ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਭਾਜਪਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਵੱਲੋਂ ਹਰ ਵਰਗ ਲਈ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਚੇਤਨ ਸੂਰੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਪਾਰਟੀ ਦਾ ਜਨ-ਆਧਾਰ ਦਿਨੋ-ਦਿਨ ਮਜ਼ਬੂਤ ਹੋ ਰਿਹਾ ਹੈ। ਸੂਬੇ ਦੇ ਲੋਕ ਹੁਣ ਡਬਲ ਇੰਜਣ ਸਰਕਾਰ ਦੇ ਹਾਮੀ ਬਣ ਰਹੇ ਹਨ ਤੇ ਪੰਜਾਬ ਦੇ ਸਰਬਪੱਖੀ ਵਿਕਾਸ, ਅਮਨ-ਕਾਨੂੰਨ ਦੀ ਬਹਾਲੀ ਤੇ ਖ਼ੁਸ਼ਹਾਲੀ ਲਈ ਭਾਜਪਾ ਨੂੰ ਇੱਕ ਮਜ਼ਬੂਤ ਬਦਲ ਵਜੋਂ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਤੇ ਪੰਜਾਬੀਅਤ ਦੇ ਹਿੱਤ ਵਿੱਚ ਕਈ ਇਤਿਹਾਸਕ ਫ਼ੈਸਲੇ ਲਏ ਹਨ। ਕੇਂਦਰ ਦੀਆਂ ਲੋਕ-ਭਲਾਈ ਯੋਜਨਾਵਾਂ ਤੇ ਵਿਕਾਸਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਿਸਾਨ, ਵਪਾਰੀ, ਨੌਜਵਾਨ ਤੇ ਮਜ਼ਦੂਰ ਵਰਗ ਸਮੇਤ ਹਰ ਵਰਗ ਦੇ ਲੋਕ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਭਵਿੱਖੀ ਚੋਣਾਂ ’ਚ ਭਾਜਪਾ ਆਪਣੇ ਮਜ਼ਬੂਤ ਸੰਗਠਨਾਤਮਕ ਢਾਂਚੇ ਤੇ ਲੋਕ-ਹਿਤੈਸ਼ੀ ਏਜੰਡੇ ਦੇ ਆਧਾਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਇਸ ਮੌਕੇ ਸੁਖਦੇਵ ਸਿੰਘ ਨਾਨਕਪੁਰ ਨੇ ਕਿਹਾ ਕਿ ਹਲਕਾ ਕਪੂਰਥਲਾ ਵਿੱਚ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪਾਰਟੀ ਆਗੂ ਤੇ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਪੰਜਾਬੀਆਂ ਤੇ ਸਿੱਖ ਕੌਮ ਦੇ ਮਾਣ-ਸਨਮਾਨ ਲਈ ਕਈ ਅਹਿਮ ਫ਼ੈਸਲੇ ਲਏ ਹਨ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਦੇਸ਼ ਭਰ ਵਿੱਚ ਮਨਾਉਣ ਨੂੰ ਵੀ ਉਨ੍ਹਾਂ ਨੇ ਸਿੱਖ ਕੌਮ ਦੇ ਮਾਣ-ਸਨਮਾਨ ਨਾਲ ਜੋੜਿਆ। ਉਨ੍ਹਾਂ ਸੂਬੇ ਦੀ ਮੌਜੂਦਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਹਾਕਮ ਧਿਰ ਨੇ ਪੰਜਾਬ ਨੂੰ ਕਰਜ਼ੇ ਦੇ ਬੋਝ ਹੇਠ ਦਬਾ ਦਿੱਤਾ ਹੈ। ਆਮਦਨ ਦੇ ਸੀਮਤ ਸਰੋਤਾਂ ਕਾਰਨ ਸੂਬੇ ਦੀ ਆਰਥਿਕਤਾ ਕਮਜ਼ੋਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਦੀ ਰਾਹ ’ਤੇ ਲਿਆਉਣ ਲਈ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਪੰਜਾਬ ਨਾਲ ਹਮਦਰਦੀ ਰੱਖਣ ਵਾਲੇ ਵੋਟਰਾਂ ਨੂੰ ਭਾਜਪਾ ਦੇ ਹੱਕ ਵਿੱਚ ਸਮਰਥਨ ਦੇਣ ਦੀ ਅਪੀਲ ਕੀਤੀ। ਸੁਖਦੇਵ ਸਿੰਘ ਨਾਨਕਪੁਰ ਨੇ ਕਿਹਾ ਕਿ ਭਾਜਪਾ ਦੀ ਸਪਸ਼ਟ ਵਿਚਾਰਧਾਰਾ,ਪਾਰਦਰਸ਼ੀ ਨੀਤੀਆਂ ਤੇ ਹਰ ਵਰਗ ਦੇ ਵਰਕਰਾਂ ਨੂੰ ਇਕਸਾਰ ਮੌਕੇ ਦੇਣ ਦੀ ਪ੍ਰਣਾਲੀ ਨੇ ਉਨ੍ਹਾਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਸਿਰਫ਼ ਇਕ ਰਾਜਨੀਤਿਕ ਮੰਚ ਨਹੀਂ, ਸਗੋਂ ਇਕ ਐਸੀ ਸੋਚ ਹੈ ਜੋ ਦੇਸ਼ ਹਿੱਤ, ਸੁਸ਼ਾਸਨ ਤੇ ਵਿਕਾਸ ਨੂੰ ਪਹਿਲ ਦਿੰਦੀ ਹੈ। ਪਾਰਟੀ ਵਿਚ ਹਰ ਵਰਕਰ ਨੂੰ ਅੱਗੇ ਵੱਧਣ ਦਾ ਮੌਕਾ ਮਿਲਦਾ ਹੈ ਤੇ ਉਸ ਨੂੰ ਠੀਕ ਦਿਸ਼ਾ ਵਿਚ ਕੰਮ ਕਰਨ ਲਈ ਮੌਕਾ ਵੀ ਦਿੱਤਾ ਜਾਂਦਾ ਹੈ, ਜਿਸ ਨਾਲ ਉਹ ਆਪਣੇ ਇਲਾਕੇ ਤੇ ਸਮਾਜ ਲਈ ਪ੍ਰਭਾਵਸ਼ਾਲੀ ਯੋਗਦਾਨ ਪਾ ਸਕਦੇ ਹਨ।