ਭਾਜਪਾ ਨੇ ਜ਼ਿਲ੍ਹਾ ਇੰਚਾਰਜ ਕੀਤੇ ਨਿਯੁਕਤ
ਭਾਜਪਾ ਦੀ ਪੂੰਜੀ ਇਸਦਾ ਸੰਗਠਨ ਹੈ, ਇਸਨੂੰ ਮਜ਼ਬੂਤ ਕਰਨ ਲਈ ਪੂਰੀ ਲਗਨ ਨਾਲ ਕੰਮ ਕਰੋ-ਖੋਜੇਵਾਲ
Publish Date: Sat, 09 May 2026 08:08 PM (IST)
Updated Date: Sat, 09 May 2026 08:11 PM (IST)

ਸੰਗਠਨ ਨੂੰ ਮਜ਼ਬੂਤ ਕਰਨ ਲਈ ਦਿੱਤੇ ਨਿਰਦੇਸ਼, ਸੰਗਠਨ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ : ਖੋਜੇਵਾਲ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਭਾਰਤੀ ਜਨਤਾ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਹਰ ਛੋਟੀ ਜਾਂ ਵੱਡੀ ਤਿਆਰੀ ਲਈ ਸੰਗਠਨ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਭਾਜਪਾ ਪਹਿਲਾਂ ਹੀ ਜ਼ਮੀਨੀ ਪੱਧਰ ’ਤੇ ਇਸ ਲਈ ਤਿਆਰੀ ਕਰ ਰਹੀ ਹੈ। ਸ਼ਨੀਵਾਰ ਨੂੰ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਦੇ ਤਹਿਤ ਵੱਖ-ਵੱਖ ਵਿਧਾਨ ਸਭਾ ਹਲਕਿਆਂ ਲਈ ਇੰਚਾਰਜ ਨਿਯੁਕਤ ਕੀਤੇ। ਜਾਣਕਾਰੀ ਦਿੰਦੇ ਹੋਏ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਦੱਸਿਆ ਕਿ ਰਾਜੀਵ ਪਾਹਵਾ ਨੂੰ ਫਗਵਾੜਾ ਵਿਧਾਨ ਸਭਾ ਹਲਕੇ ਦਾ ਇੰਚਾਰਜ, ਐਡਵੋਕੇਟ ਹੈਰੀ ਸ਼ਰਮਾ ਨੂੰ ਕਪੂਰਥਲਾ ਵਿਧਾਨ ਸਭਾ ਹਲਕੇ ਦਾ ਇੰਚਾਰਜ, ਕਪੂਰਚੰਦ ਥਾਪਰ ਨੂੰ ਭੁਲੱਥ ਵਿਧਾਨ ਸਭਾ ਹਲਕੇ ਦਾ ਇੰਚਾਰਜ ਤੇ ਅਸ਼ਵਨੀ ਤੁਲੀ ਨੂੰ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਇੰਚਾਰਜਾਂ ਨੂੰ ਸੰਬੋਧਨ ਕਰਦਿਆਂ ਖੋਜੇਵਾਲ ਨੇ ਕਿਹਾ ਤੁਹਾਡੀ ਪਹਿਲੀ ਤਰਜੀਹ ਪਾਰਟੀ ਤੇ ਸੰਗਠਨ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨਾ ਹੋਣੀ ਚਾਹੀਦੀ ਹੈ। ਪਾਰਟੀ ਦੇ ਅੰਦਰ ਹਰ ਕਿਸੇ ਨੂੰ ਸਮਰਪਣ, ਸਦਭਾਵਨਾ, ਤਾਲਮੇਲ ਤੇ ਸੇਵਾ ਦੀ ਭਾਵਨਾ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਇਕ ਜ਼ਮੀਨੀ ਪੱਧਰ ਦੀ ਪਾਰਟੀ ਹੈ, ਜਿਸ ਵਿਚ ਪੰਨਾ ਪ੍ਰਮੁੱਖ ਤੋਂ ਲੈ ਕੇ ਹੋਰ ਲੋਕ ਸੰਗਠਨ ਲਈ ਕੰਮ ਕਰਦੇ ਹਨ। ਅਜਿਹੀ ਸਥਿਤੀ ਵਿਚ ਸੰਗਠਨ ਨੂੰ ਆਉਣ ਵਾਲੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਤਿਆਰ ਰਹਿਣਾ ਚਾਹੀਦਾ ਹੈ। ਪਾਰਟੀ ਵਿਚ ਸਭ ਤੋਂ ਹੇਠਲੇ ਬੂਥ ਪੱਧਰ ’ਤੇ ਬੈਠੇ ਵਰਕਰਾਂ ਨੂੰ ਨਾਲ ਲੈ ਕੇ ਕੰਮ ਕਰਨਾ ਚਾਹੀਦਾ ਹੈ ਤੇ ਸਿਖਰਲੇ ਪੱਧਰ ’ਤੇ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਵੀ ਨਾਲ ਲੈ ਕੇ ਚਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਵਿਧਾਨ ਸਭਾ ਚੋਣਾਂ ਲਈ ਅਜੇ ਸਮਾਂ ਬਾਕੀ ਹੈ, ਪਰ ਭਾਜਪਾ ਲੜਾਈ ਲਈ ਤਿਆਰ ਰਹਿਣ ਲਈ ਉਤਸੁਕ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਵਿਚਾਰਧਾਰਕ ਤੇ ਸੰਗਠਨਾਤਮਕ ਮੋਰਚਿਆਂ ’ਤੇ ਆਪਣੇ ਆਪ ਨੂੰ ਵਿਅਸਤ ਰੱਖਦੀ ਹੈ ਤੇ ਸੂਖ਼ਮ ਤੇ ਵਿਸ਼ਾਲ ਪੱਧਰ ’ਤੇ ਹਾਵੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਦਾ ਉਦੇਸ਼ ਅਹੁਦੇਦਾਰਾਂ ਰਾਹੀਂ ਸੰਗਠਨ ਨੂੰ ਮਜ਼ਬੂਤ ਕਰਨਾ ਹੈ।