ਫਗਵਾੜਾ ਪਹੁੰਚੀ ਭਾਜਪਾ ਦੀ ਨਸ਼ਾ ਮੁਕਤ ਰੈਲੀ ਫਗਵਾੜਾ ਪਹੁੰਚੀ ਭਾਜਪਾ ਦੀ ਨਸ਼ਾ ਮੁਕਤ ਰੈਲੀ, ਸ਼ਹਿਰ ਵਾਸੀਆਂ ਵੱਲੋਂ ਭਰਵਾਂ ਸਵਾਗਤ
Publish Date: Tue, 29 Sep 2026 09:02 PM (IST)
Updated Date: Tue, 29 Sep 2026 09:03 PM (IST)
ਸ਼ਹਿਰ ਵਾਸੀਆਂ ਵੱਲੋਂ ਭਰਵਾਂ ਸਵਾਗਤ ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਨਸ਼ਾ ਮੁਕਤ ਰੈਲੀ ਦੇ ਫਗਵਾੜਾ ਪਹੁੰਚਣ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਹਰਿਆਣਾ ਦੇ ਕੈਬਨਿਟ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ, ਭਾਜਪਾ ਦੇ ਸਾਬਕਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਤੇ ਸਮਾਜ ਸੇਵਿਕਾ ਅਨੀਤਾ ਸੋਮ ਪ੍ਰਕਾਸ਼ ਕੈਂਥ ਸਮੇਤ ਹੋਰ ਆਗੂਆਂ ਨੇ ਰੈਲੀ ਦੀ ਅਗਵਾਈ ਕੀਤੀ। ਨਸ਼ਾ ਮੁਕਤ ਰੈਲੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੇ ਪ੍ਰਮੁੱਖ ਸੜਕਾਂ ਵਿੱਚੋਂ ਹੁੰਦੀ ਹੋਈ ਅੱਗੇ ਵਧੀ। ਇਸ ਦੌਰਾਨ ਆਗੂਆਂ ਤੇ ਵਰਕਰਾਂ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਦਾ ਸੰਦੇਸ਼ ਦਿੱਤਾ ਗਿਆ। ਰੈਲੀ ਦੌਰਾਨ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਗਈ। ਆਗੂਆਂ ਨੇ ਕਿਹਾ ਕਿ ਨਸ਼ਿਆਂ ਦਾ ਖਾਤਮਾ ਸਿਰਫ਼ ਸਰਕਾਰ ਜਾਂ ਕਿਸੇ ਇੱਕ ਸਿਆਸੀ ਪਾਰਟੀ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਿਅਕਤੀ ਨੂੰ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਮਾਪਿਆਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ। ਰੈਲੀ ਦੇ ਫਗਵਾੜਾ ਪਹੁੰਚਣ ਮੌਕੇ ਭਾਜਪਾ ਆਗੂਆਂ, ਵਰਕਰਾਂ ਤੇ ਸਮਰਥਕਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਹਿਰ ਦੇ ਬਾਜ਼ਾਰਾਂ ਵਿੱਚੋਂ ਲੰਘਦੀ ਰੈਲੀ ਨੇ ਲੋਕਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਦਾ ਸੰਦੇਸ਼ ਪਹੁੰਚਾਇਆ।