ਸਰਕਾਰ-ਏ-ਖਾਲਸਾ ਦੀ ਸਥਾਪਨਾ ਕਰਨਾ ਭਾਜਪਾ ਦਾ ਟੀਚਾ : ਢਿੱਲੋਂ
ਸਾਲ 2027 ‘ਚ ਸਰਕਾਰ-ਏ-ਖਾਲਸਾ ਦੀ ਸਥਾਪਨਾ ਕਰਨਾ ਭਾਜਪਾ ਦਾ ਟੀਚਾ - ਕੇਵਲ ਸਿੰਘ ਢਿੱਲੋਂ
Publish Date: Sat, 30 May 2026 10:16 PM (IST)
Updated Date: Sat, 30 May 2026 10:20 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਅੱਜ ਫਗਵਾੜਾ ਪੁੱਜਣ ‘ਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਕੋਠੀ ਵਿਖੇ ਭਾਜਪਾ ਵਰਕਰਾਂ ਤੇ ਸਮਰਥਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਕਿਸਾਨ ਮੋਰਚਾ ਦੇ ਕੌਮੀ ਸਕੱਤਰ ਅਵਤਾਰ ਸਿੰਘ ਮੰਡ, ਸਾਬਕਾ ਮੇਅਰ ਅਰੁਣ ਖੋਸਲਾ ਤੇ ਹੋਰਨਾਂ ਨੇ ਫੁੱਲਾਂ ਦੇ ਹਾਰ ਪਾ ਕੇ ਨਵ-ਨਿਯੁਕਤ ਪੰਜਾਬ ਪ੍ਰਧਾਨ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਉਨ੍ਹਾਂ ਦੇ ਵੱਡੇ ਭਰਾ ਹਨ ਤੇ ਉਨ੍ਹਾਂ ਦੇ ਮਾਰਗ ਦਰਸ਼ਨ ਵਿਚ ਪੰਜਾਬ ਭਾਜਪਾ ਨੂੰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਅਗਲੇ ਸਾਲ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ‘ਚ ਸ਼ਾਨਦਾਰ ਜਿੱਤ ਹਾਸਲ ਕਰਦੇ ਹੋਏ ਸੂਬੇ ਵਿਚ ਸਰਕਾਰ-ਏ-ਖਾਲਸਾ ਦੀ ਸਥਾਪਨਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭਾਜਪਾ ਵਿਰੋਧੀ ਸਰਕਾਰਾਂ ਨੇ ਪੰਜਾਬ ਦਾ ਬਹੁਤ ਨੁਕਸਾਨ ਕੀਤਾ ਹੈ ਤੇ ਹੁਣ ਪੰਜਾਬ ਦੇ ਲੋਕ ਵੀ ਇਸ ਗੱਲ ਦੇ ਹਾਮੀ ਹਨ ਕਿ ਜੇਕਰ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਪਾਉਣਾ ਹੈ ਤਾਂ ਭਾਜਪਾ ਦੀ ਡਬਲ ਇੰਜਨ ਸਰਕਾਰ ਬਨਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਵਿਚਾਰਧਾਰਾ ਪਹਿਲਾਂ ਹੀ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਤੋਂ ਪ੍ਰੇਰਿਤ ਹੈ ਤੇ ਕੇਂਦਰ ਦੀ ਮੋਦੀ ਸਰਕਾਰ ਸਭ ਦਾ ਸਾਥ, ਸਭ ਦਾ ਵਿਕਾਸ ਦੀ ਨੀਤੀ ’ਤੇ ਚੱਲ ਰਹੀ ਹੈ। ਇਕ ਸਵਾਲ ਦੇ ਜਵਾਬ ਵਿਚ ਢਿੱਲੋਂ ਨੇ ਕਿਹਾ ਕਿ ਕਿਸੇ ਵੀ ਸਿਆਸੀ ਧਿਰ ਦੇ ਨਾਲ ਗਠਜੋੜ ਕਰਨ ਦਾ ਫੈਸਲਾ ਕੇਂਦਰ ਦੀ ਲੀਡਰਸ਼ਿਪ ਨੇ ਲੈਣਾ ਹੈ। ਫਿਰ ਵੀ ਜੇਕਰ ਭਾਜਪਾ ਇੱਕਲੇ ਚੋਣ ਲੜਨ ਦਾ ਫੈਸਲਾ ਕਰਦੀ ਹੈ ਤਾਂ ਪਾਰਟੀ ਦੇ ਸਮੂਹ ਵਰਕਰ ਦੋਗੁਣੇ ਉਤਸ਼ਾਹ ਦੇ ਨਾਲ ਚੋਣ ਮੈਦਾਨ ਵਿਚ ਨਿਤਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਦੇ ਵਿਕਾਸ ਤੋਂ ਬਿਨਾਂ ਪੰਜਾਬ ਦਾ ਵਿਕਾਸ ਸੰਭਵ ਨਹੀਂ ਹੈ ਅਤੇ ਮੋਦੀ ਸਰਕਾਰ ਕਿਸਾਨਾਂ ਨੂੰ ਆਰਥਕ ਰੂਪ ਨਾਲ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਦੇ ਨਾਲ ਕੰਮ ਕਰ ਰਹੀ ਹੈ। ਛੋਟੇ ਕਿਸਾਨਾਂ ਨੂੰ ਪ੍ਰਤੀ ਸਾਲ 6 ਹਜ਼ਾਰ ਰੁਪਏ ਦੀ ਅਦਾਇਗੀ ਇਸ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਨੇ ਪੰਜਾਬ ਭਾਜਪਾ ਨੂੰ ਕਮਜ਼ੋਰ ਸਮਝਣ ਵਾਲੇ ਵਿਰੋਧੀ ਆਗੂਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਹਾਲੀਆ ਪੱਛਮੀ ਬੰਗਾਲ ਦੇ ਵਿਧਾਨਸਭਾ ਚੋਣ ਨਤੀਜਿਆਂ ਤੋਂ ਉਨ੍ਹਾਂ ਨੂੰ ਸਬਕ ਲੈਣਾ ਚਾਹੀਦਾ ਹੈ। ਇਸ ਦੌਰਾਨ ਕੌਮੀ ਸਕੱਤਰ ਅਵਤਾਰ ਸਿੰਘ ਮੰਡ ਨੇ ਦੱਸਿਆ ਕਿ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਦੇ ਹਰ ਵਿਧਾਨਸਭਾ ਖੇਤਰ ‘ਚ ਪਾਰਟੀ ਨੂੰ ਬੂਥ ਪੱਧਰ ‘ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਪਰਮਜੀਤ ਪੰਮਾ ਚਾਚੋਕੀ ਨੇ ਕਿਹਾ ਕਿ ਭਾਜਪਾ ਦੀ ਵਜਾਰਤ ਵਾਲੇ ਹੋਰਨਾਂ ਰਾਜਾਂ ਦੀ ਤਰ੍ਹਾਂ ਹੀ ਪੰਜਾਬ ਵਿਚ ਵੀ ਸਰਕਾਰ ਬਣਨ ‘ਤੇ ਜਿਮੀਂਦਾਰਾਂ ਨੂੰ 21 ਫਸਲਾਂ ’ਤੇ ਐੱਮਐੱਸਪੀ ਦੀ ਸੁਵਿਧਾ ਮਿਲੇਗੀ। ਸਾਬਕਾ ਮੇਅਰ ਅਰੁਣ ਖੋਸਲਾ ਨੇ ਕਿਹਾ ਕਿ ਪੰਜਾਬ ਪ੍ਰਧਾਨ ਵਲੋਂ ਮਿਲੀ ਹੌਸਲਾ ਅਫਜਾਈ ਦੇ ਨਾਲ ਫਗਵਾੜਾ ਦੇ ਸਮੂਹ ਭਾਜਪਾ ਵਰਕਰਾਂ ‘ਚ ਨਵੇਂ ਜੋਸ਼ ਦਾ ਸੰਚਾਰ ਹੋਇਆ ਹੈ। ਇਸ ਮੌਕੇ ਸ਼੍ਰੀਮਤੀ ਅਨੀਤਾ ਸੋਮ ਪ੍ਰਕਾਸ਼, ਤੀਕਸ਼ਣ ਸੂਦ ਸਾਬਕਾ ਮੰਤਰੀ ਪੰਜਾਬ ਤੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਇਸ ਸਮੇਂ ਪੂਰੇ ਦੇਸ਼ ਵਿਚ ਭਾਜਪਾ ਦੀ ਲਹਿਰ ਚੱਲ ਰਹੀ ਹੈ, ਜਿਸਦਾ ਅਸਰ ਬੰਗਾਲ ਤੋਂ ਬਾਅਦ ਹੁਣ ਅਗਲੀਆਂ ਵਿਧਾਨਸਭਾ ਚੋਣਾਂ ਦੌਰਾਨ ਪੰਜਾਬ ਵਿਚ ਵੀ ਸਪਸ਼ਟ ਦੇਖਣ ਨੂੰ ਮਿਲੇਗਾ। ਇਸ ਮੌਕੇ ਪਰਮਿੰਦਰ ਸਿੰਘ ਬਰਾੜ ਜਨਰਲ ਸਕੱਤਰ ਪੰਜਾਬ, ਅਜੇ ਕੌਸ਼ਲ ਸੇਠੂ ਜਿਲ੍ਹਾ ਪ੍ਰਧਾਨ ਮੁਕੇਰੀਆਂ, ਸੁਸ਼ੀਲ ਪਿੰਕੀ ਤਲਵਾੜਾ, ਸੰਗਠਨ ਇੰਚਾਰਜ ਰਾਜੀਵ ਪਾਹਵਾ, ਅਸ਼ੋਕ ਸੇਠੀ, ਪਿਯੂਸ਼ ਮਨਚੰਦਾ, ਦਿਨੇਸ਼ ਦੁੱਗਲ, ਨਿਤਿਨ ਚੱਢਾ, ਰਮਨ ਨਹਿਰਾ, ਵਿਸ਼ਾਲ ਵਾਲੀਆ, ਸੁਲਭ ਛਾਬੜਾ, ਡਾ. ਅਸ਼ੋਕ ਭਾਟੀਆ, ਰੌਸ਼ਨ ਲਾਲ, ਰਾਜੂ, ਬੱਲੂ ਵਾਲੀਆ, ਜੀਤਾ ਪੰਡਵਾ, ਨਰੇਸ਼ ਕੋਟਰਾਣੀ, ਰਣਜੀਤ ਪਾਲ ਪਾਬਲਾ, ਰਾਜਕੁਮਾਰ ਗੁਪਤਾ, ਬੀਰਾ ਰਾਮ ਵਲਜੋਤ ਕੌਂਸਲਰ, ਹੈੱਪੀ ਬਰੋਕਰ, ਹਰਮੇਸ਼ ਨਵੀਂ ਅਬਾਦੀ, ਰੀਨਾ ਖੋਸਲਾ, ਨਿੱਕੀ ਸ਼ਰਮਾ, ਮਨਿੰਦਰ ਕੌਰ, ਜਸਵਿੰਦਰ ਕੌਰ, ਵੀਵਾ ਠਾਕੁਰ, ਸੰਗੀਤਾ, ਚੰਦਰੇਸ਼ ਕੌਲ, ਕਿਰਨ ਗੁਪਤਾ, ਕਮਲਜੀਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।